19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਰਾਜਾਸਾਂਸੀ ’ਚ ਬਾਬਾ ਬੀਰ ਸਿੰਘ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

Ad Position 21
No active advertisement
ਅਜੀਤ ਡੈਸਕ 22-07-2026

ਰਾਜਾਸਾਂਸੀ, 21 ਜੁਲਾਈ (ਹਰਦੀਪ ਸਿੰਘ ਖੀਵਾ)- ਕਸਬਾ ਰਾਜਾਸਾਂਸੀ ਵਿਖੇ ਸੰਤ ਬਾਬਾ ਬੀਰ ਸਿੰਘ (ਅਮਰ ਸ਼ਹੀਦ) ਨੌਰੰਗਾਬਾਦ ਵਾਲਿਆਂ ਦੇ 258ਵੇਂ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਗੁਰਮਤਿ ਸਮਾਗਮ ਰਾਜਾਸਾਂਸੀ ਦੀਆਂ ਸਮੂਹ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਗੁਰਦੁਆਰਾ ਸੰਤ ਬਾਬਾ ਬੀਰ ਸਿੰਘ ਸਾਹਿਬ ਆਬਾਦੀ ਗਾਂਧੀ ਨਗਰ (ਰਾਜਾਸਾਂਸੀ) ਵਿਖੇ ਸੰਗਤਾਂ ਵਲੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ’ਚ ਧਾਰਮਿਕ ਦੀਵਾਨ ਸਜਾਏ ਗਏ । ਜਿਸ ਵਿਚ ਗਿਆਨੀ ਸ਼ਰਨਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸੰਤਸਰ ਸਾਹਿਬ ਹਵਾਈ ਅੱਡਾ, ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਰਾਗੀ ਜਥਾ ਭਾਈ ਮੰਗਤ ਸਿੰਘ, ਢਾਡੀ ਜਥਾ ਗਿਆਨੀ ਕੁਲਵੰਤ ਸਿੰਘ ਪੰਡੋਰੀ ਸਮੇਤ ਹੋਰ ਵੱਖ-ਵੱਖ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪ੍ਰੀਤ ਸਿੰਘ ਤੇ ਮੁੱਖ ਪ੍ਰਬੰਧਕ ਸੇਵਾਦਾਰ ਭਾਈ ਤਰਲੋਚਨ ਸਿੰਘ ਹੈਪੀ ਰਾਜਾਸਾਂਸੀ ਵਲੋਂ ਉਕਤ ਜਥਿਆਂ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨ ਪਹੁੰਚੇ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਅਤੇ ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਔਲਖ ਦਾ ਗੁਰੂ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਇੰਦਰਪਾਲ ਸਿੰਘ ਲਾਲੀ ਸਾਬਕਾ ਪ੍ਰਧਾਨ, ਅਮਨਦੀਪ ਸਿੰਘ ਲਾਰਾ, ਤਜਿੰਦਰਪਾਲ ਸਿੰਘ ਸੇਵਾ ਮੁਕਤ ਇੰਸਪੈਕਟਰ ਇੰਟੈਲੀਜੈਂਸ, ਜਸਪਾਲ ਸਿੰਘ ਰਾਜਾਸਾਂਸੀ, ਮੇਜਰ ਸਿੰਘ ਆੜ੍ਹਤੀ, ਪ੍ਰਭਜੀਤ ਸਿੰਘ ਸੰਧਾਵਾਲੀਆ, ਕੌਂਸਲਰ ਬੀਬੀ ਸਿੰਮੀ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਵਲੋਂ ਹਾਜ਼ਰੀ ਭਰੀ ਗਈ ।

Ad Position 22
No active advertisement
ਪਿਛਲੀ ਖ਼ਬਰ ‘ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਐਂਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ’ ਸੰਬੰਧੀ 31 ਨੂੰ ਹੋਣਗੇ ਵੱਡੇ ਸਮਝੌਤੇ-ਪ੍ਰ... ਅਗਲੀ ਖ਼ਬਰ ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ
Ad Position 24