02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸਰਹੱਦੀ ਰੇਂਜ ’ਚ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਆਪ੍ਰੇਸ਼ਨ ਪ੍ਰਹਾਰ-4.0 ਤਹਿਤ ਵੱਡੀ ਕਾਰਵਾਈ

Ad Position 21
No active advertisement
ਅਜੀਤ ਡੈਸਕ 23-07-2026
ਅੰਮ੍ਰਿਤਸਰ, 22 ਜੁਲਾਈ (ਰੇਸ਼ਮ ਸਿੰਘ)-ਸਰਹੱਦੀ ਰੇਂਜ ਦੇ ਜ਼ਿਲ੍ਹਾ ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਆਪ੍ਰੇਸ਼ਨ ਪ੍ਰਹਾਰ-4.0 ਤਹਿਤ ਵੱਡੀ ਕਾਰਵਾਈ ਕਰਦਿਆਂ 2 ਦਿਨਾਂ ‘ਚ 349 ਮੁਲਜ਼ਮ ਗ੍ਰਿਫਤਾਰ ਕਰਕੇ 15 ਕਿਲੋਗ੍ਰਾਮ ਹੈਰੋਇਨ, 24 ਪਿਸਤੌਲ ਤੇ ਵੱਡੀ ਤਾਦਾਦ ‘ਚ ਗ਼ੈਰ ਕਾਨੂੰਨੀ ਹੋਰ ਸਮੱਗਰੀ ਬਰਾਮਦ ਕੀਤੀ ਹੈ। ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਆਈ.ਜੀ. ਸਰਹੱਦੀ ਰੇਂਜ ਸ੍ਰੀ ਹਰਮਨਬੀਰ ਸਿੰਘ ਗਿੱਲ ਦੀ ਨਿਗਰਾਨੀ ਹੇਠ ਦਿਹਾਤੀ ਪੁਲਿਸ ਵਲੋਂ ਨਸ਼ਾ ਤਸਕਰਾਂ, ਸਰਹੱਦ ਪਾਰ ਤਸਕਰਾਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧਿਕ ਗਰੋਹਾਂ ਖ਼ਿਲਾਫ਼ ‘ਆਪ੍ਰੇਸ਼ਨ ਪ੍ਰਹਾਰ 4.0’ ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਗਈ । ਇਸ ਮੁਹਿੰਮ ਦੌਰਾਨ ਸਰਹੱਦੀ ਪਿੰਡਾਂ, ਨਸ਼ਾ ਪ੍ਰਭਾਵਿਤ ਇਲਾਕਿਆਂ, ਜਨਤਕ ਆਵਾਜਾਈ ਕੇਂਦਰਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਤਲਾਸ਼ੀ ਅਤੇ ਚੈਕਿੰਗ ਕੀਤੀ ਗਈ। ਪੁਲਿਸ ਟੀਮਾਂ ਨੇ ਡਰੋਨ ਰਾਹੀਂ ਹੋਣ ਵਾਲੀ ਤਸਕਰੀ ਨੂੰ ਰੋਕਣ, ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਨੂੰ ਕਾਬੂ ਕਰਨ ਅਤੇ ਗੈਰ-ਸਮਾਜਿਕ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ। ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੇ ਇਸ ਮੌਕੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਆਪਣੀ ਮਰਜ਼ੀ ਨਾਲ ਸਮਰਪਣ ਕਰਨਗੇ, ਉਨ੍ਹਾਂ ਨਾਲ ਕਾਨੂੰਨ ਅਨੁਸਾਰ ਨਰਮੀ ਵਰਤੀ ਜਾਵੇਗੀ, ਪਰ ਕਾਨੂੰਨ ਤੋਂ ਭੱਜਣ ਜਾਂ ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ।
ਕਿੰਨੀ ਹੋਈ ਕੁੱਲ ਬਰਾਮਦਗੀ : ਡੀ. ਆਈ. ਜੀ. ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ 21 ਅਤੇ 22 ਜੁਲਾਈ ਦੌਰਾਨ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਕੁੱਲ 349 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। 72 ਐੱਨ. ਡੀ. ਪੀ. ਐੱਸ. ਐਕਟ, 13 ਅਸਲਾ ਐਕਟ ਅਤੇ 15 ਐਕਸਾਈਜ਼ ਐਕਟ ਦੇ ਕੇਸ ਦਰਜ ਕੀਤੇ ਗਏ। ਇਸ ਤੋਂ ਇਲਾਵਾ 15 ਕਿੱਲੋ 503 ਗ੍ਰਾਮ ਹੈਰੋਇਨ, 24 ਪਿਸਤੌਲ, 26 ਮੈਗਜ਼ੀਨ, 60 ਕਾਰਤੂਸ, 970 ਗ੍ਰਾਮ ਅਫ਼ੀਮ, 1,26,000 ਮਿਲੀਲੀਟਰ ਗ਼ੈਰ-ਕਾਨੂੰਨੀ ਸ਼ਰਾਬ, 695 ਨਸ਼ੀਲੀਆਂ ਗੋਲੀਆਂ, ਇਕ ਡਰੋਨ, 6 ਮੋਟਰਸਾਈਕਲ ਅਤੇ 14,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੌਰਾਨ ਦੋ ਵੱਡੇ ਸਰਹੱਦੀ ਤਸਕਰ, ਛੇ ਸਪਲਾਇਰ ਅਤੇ ਚਾਰ ਪੈਡਲਰ ਵੀ ਕਾਬੂ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਡੀ.ਸੀ. ਦਫ਼ਤਰ ਦੇ ਬਾਹਰ ਧਰਨਾ ਅਗਲੀ ਖ਼ਬਰ ਐੱਸ.ਆਈ.ਆਰ ਤਹਿਤ ਸਕੂਲਾਂ ’ਚ ਕਰਵਾਏ ਲੇਖ ਮੁਕਾਬਲੇ
Ad Position 24
No active advertisement