02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ਦੇ ਟੋਲ ਪਲਾਜ਼ੇ ਕੀਤੇ ਪਰਚੀ ਮੁਕਤ

Ad Position 21
No active advertisement
ਅਜੀਤ ਡੈਸਕ 23-07-2026
ਕੱਥੂਨੰਗਲ, 22 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤ-ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕਰਵਾਉਣ ਅਤੇ ਪੰਜਾਬ ਸਰਕਾਰ ਵਲੋਂ ਉਪਜਾਊ ਜ਼ਮੀਨਾਂ ਖੋਹਣ ਲਈ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਦੇ ਵਿਰੋਧ ’ਚ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਨੂੰ ਪਰਚੀ ਮੁਕਤ ਕੀਤਾ ਗਿਆ । ਇਸੇ ਤਹਿਤ ਕੱਥੂਨੰਗਲ (ਵਰਿਆਮ ਨੰਗਲ) ਟੋਲ ਪਲਾਜ਼ਾ ਵਿਖੇ ਕਿਸਾਨਾਂ, ਖੇਤ ਮਜ਼ਦੂਰਾਂ, ਔਰਤਾਂ ਅਤੇ ਵੱਖ-ਵੱਖ ਜਨਤਕ ਜਥੇਬੰਦੀਆਂ ਦਾ ਵਿਸ਼ਾਲ ਇਕੱਠ ਹੋਇਆ । ਇਸ ਮੌਕੇ ਕਸ਼ਮੀਰ ਸਿੰਘ ਧੰਗਈ, ਬਲਕਾਰ ਸਿੰਘ ਦੁਧਾਲਾ, ਰਣਬੀਰ ਸਿੰਘ ਮਜੀਠਾ, ਜਸਪਾਲ ਸਿੰਘ ਨਾਗ ਪ੍ਰਧਾਨਗੀ ਮੰਡਲ ਨੇ ਅਗਵਾਈ ਕੀਤੀ ਸਟੇਜ ਬੁਲਾਰਿਆਂ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੀ ਕਿਸਾਨੀ, ਖੁਰਾਕੀ ਸੁਰੱਖਿਆ ਅਤੇ ਆਤਮ ਨਿਰਭਰਤਾ ਲਈ ਗੰਭੀਰ ਖ਼ਤਰਾ ਹੈ । ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਦੇਸ਼ ਦੇ ਕਿਸਾਨਾਂ ਅਤੇ ਖੇਤੀਬਾੜੀ ‘ਤੇ ਬਹੁਕੌਮੀ ਕੰਪਨੀਆਂ ਦਾ ਦਬਦਬਾ ਵਧੇਗਾ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਨੀਤੀ ਉਪਜਾਊ ਖੇਤੀਬਾੜੀ ਜ਼ਮੀਨਾਂ ਨੂੰ ਖੋਹਣ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਜ਼ਮੀਨ, ਰੋਜ਼ੀ-ਰੋਟੀ ਅਤੇ ਭਵਿੱਖ ਦੀ ਰੱਖਿਆ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਕਿ ਜੇਕਰ ਕੇਂਦਰ ਸਰਕਾਰ ਭਾਰਤ-ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਨਹੀਂ ਕਰਦੀ ਅਤੇ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਵਾਪਸ ਨਹੀਂ ਲੈਂਦੀ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਵਿਸ਼ਾਲ ਅਤੇ ਤਿੱਖਾ ਕੀਤਾ ਜਾਵੇਗਾ ਸਟੇਜ ਦੀ ਭੂਮਿਕਾ ਨਿਭਾਉਂਦਿਆਂ ਡਾ. ਪਰਮਿੰਦਰ ਸਿੰਘ ਪੰਡੋਰੀ ਨੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਲਖਵਿੰਦਰ ਸਿੰਘ ਮੱਝਿਆਵਾਲੀ, ਜਸਪਾਲ ਸਿੰਘ ਧੰਗਈ, ਬਾਬਾ ਜਗਜੀਵਨ ਸਿੰਘ ਤਲਵੰਡੀ, ਮਾਸਟਰ ਅਮਰੀਕ ਸਿੰਘ, ਕਰਨੈਲ ਸਿੰਘ, ਮਾਸਟਰ ਹਰਭਜਨ ਸਿੰਘ, ਕਾਮਰੇਡ ਗੁਲਜ਼ਾਰ ਸਿੰਘ, ਸ਼ੇਰੇ ਪੰਜਾਬ ਸਿੰਘ, ਜਗਪ੍ਰੀਤ ਸਿੰਘ, ਨਿਰੰਜਣ ਸਿੰਘ ਗਿੱਲ, ਤਸਵੀਰ ਸਿੰਘ ਜੇਠੂਵਾਲ, ਫੌਜੀ, ਰਾਜਗੁਰਿੰਦਰ ਸਿੰਘ ਲਾਡੀ, ਰਜਿੰਦਰ ਸਿੰਘ ਜੇਈ, ਹਰਜੀਤ ਸਿੰਘ ਸ਼ਹਿਜ਼ਾਦਾ, ਸੁੱਚਾ ਸਿੰਘ ਅਜਨਾਲਾ, ਬਚਨ ਸਿੰਘ ਧੰਗੋਈ ਆਦਿ ਨੇ ਸੰਬੋਧਨ ਕੀਤਾ ਇਸਦੇ ਨਾਲ ਉਥੇ ਬਾਬਾ ਰਾਜਨ ਸਿੰਘ, ਪਰਗਟ ਧਰਮਕੋਟ, ਪਿਰਥੀਪਾਲ ਸਿੰਘ ਥੋਬਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ ਟੋਲ ਪਲਾਜ਼ਾ ਨਿੱਜਰਪੁਰਾ 3 ਘੰਟੇ ਲਈ ਕੀਤਾ ਫ੍ਰੀ ਅਗਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਡੀ.ਸੀ. ਦਫ਼ਤਰ ਦੇ ਬਾਹਰ ਧਰਨਾ
Ad Position 24
No active advertisement