02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਕਿਸਾਨਾਂ ਨੇ ਟੋਲ ਪਲਾਜ਼ਾ ਨਿੱਜਰਪੁਰਾ 3 ਘੰਟੇ ਲਈ ਕੀਤਾ ਫ੍ਰੀ

Ad Position 21
No active advertisement
ਅਜੀਤ ਡੈਸਕ 23-07-2026
ਜੰਡਿਆਲਾ ਗੁਰੂ, 22 ਜੁਲਾਈ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)- ਭਾਰਤ ਅਮਰੀਕਾ ਪ੍ਰਸਤਾਵਿਤ ਸਮਝੌਤੇ ਦੇ ਵਿਰੋਧ ’ਚ ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੇ ਸੱਦੇ ’ਤੇ ਪੰਜਾਬ ਵਿਚ ਸਾਰੇ ਟੋਲ ਪਲਾਜੇ 12 ਤੋਂ 3 ਵਜੇ ਤੱਕ ਫ੍ਰੀ ਕਰਨ ਦੇ ਕੀਤੇ ਐਲਾਨ ਨੂੰ ਅਮਲੀ ਜਾਮਾਂ ਪਹਿਨਾਉਂਦਿਆਂ ਵੱਡੀ ਤਾਦਾਦ ਵਿਚ ਕਿਸਾਨਾਂ ਨੇ ਟੋਲ ਪਲਾਜਾ ਨਿੱਜਰਪੁਰਾ ਟੋਲ ਫ੍ਰੀ ਕਰ ਦਿੱਤਾ ਅਤੇ ਇਸ ਮੌਕੇ ਕਿਸਾਨਾਂ ਦੇ ਵੱਡੇ ਇਕੱਠ ਨੇ ਰੋਸ ਧਰਨਾਂ ਲਗਾਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਬਲਦੇਵ ਸਿੰਘ ਸੈਦਪੁਰ, ਗੁਰਮੇਜ ਸਿੰਘ ਤਿੰਮੋਵਾਲ, ਜਗਜੀਤ ਸਿੰਘ ਜੋਗੀ ਮੇਹਰਬਾਨਪੁਰਾ, ਹਰਜੀਤ ਸਿੰਘ ਝੀਤਾ, ਭੁਪਿੰਦਰ ਸਿੰਘ ਤੀਰਥਪੁਰਾ, ਸਤਨਾਮ ਸਿੰਘ ਝੰਡੇਰ, ਜੋਗਿੰਦਰ ਸਿੰਘ ਧਿਆਨਪੁਰ ਪ੍ਰਭਜੀਤ ਸਿੰਘ ਤਿੰਮੋਵਾਲ, ਜਤਿੰਦਰ ਸਿੰਘ ਛੀਨਾ, ਰਣਜੀਤ ਸਿੰਘ ਬੱਲ, ਡਾ. ਗੁਰਦੇਵ ਸਿੰਘ ਬੁਤਾਲਾ, ਗੁਰਦੇਵ ਸਿੰਘ ਵਰਪਾਲ ਅਤੇ ਹੋਰਾਂ ਨੇ ਇਸ ਮੌਕੇ ਕਿਹਾ ਕਿ ਕੇਂਦਰ ਸਰਕਾਰ ਜੋ ਅਮਰੀਕਾ ਨਾਲ ਸਮਝੌਤਾ ਕਰਨ ਜਾ ਰਹੀ ਹੈ ਇਸ ਨਾਲ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਦਾ ਵੱਡਾ ਨੁਕਸਾਨ ਹੋਣਾਾ ਹੈ ਅਤੇ ਇਹ ਸਭ ਸਾਡੀਆਂ ਜ਼ਮੀਨਾਂ ਹੜੱਪਣ ਲਈ ਕੇਂਦਰ ਵਲੋਂ ਸਮਝੌਤੇ ਕੀਤੇ ਜਾ ਰਹੇ ਹਨ ਅਤੇ ਇਹ ਸਮਝੌਤਾ ਜੋ 24 ਜੁਲਾਈ ਨੂੰ ਹੋਣ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਬਹੁਤ ਤਬਾਹੀ ਵਾਲਾ ਸਮਝੌਤਾ ਹੋਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਵਿਰੋਧ ਤੋਂ ਬਚਣ ਲਈ ਲੈਂਡ ਪੂਲਿੰਗ ਪਾਲਿਸੀ ਰੱਦ ਕੀਤੀ ਸੀ ਪਰ ਹੁਣ ਫਿਰ ਨਵੀਆਂ ਸ਼ਰਤਾਂ ਤੇ ਲੈਂਡ ਪੂਲਿੰਗ ਪਾਲਿਸੀ ਲਿਆਂਦੀ ਜਾ ਰਹੀ ਹੈ ਪਰ ਸੰਘਰਸ਼ਸੀਲ ਜਥੇਬੰਦੀਆਂ ਸਰਕਾਰਾਂ ਦੀ ਕਿਸੇ ਵੀ ਲੋਕ ਵਿਰੋਧੀ ਨੀਤੀ ਨੂੰ ਲਾਗੂ ਨਹੀਂ ਹੋਣ ਦੇਣਗੇ। ਕਿਸਾਨ ਆਗੂਆਂ ਬਲਦੇਵ ਸਿੰਘ ਸੈਦਪੁਰ, ਗੁਰਮੇਜ ਸਿੰਘ ਤਿੰਮੋਵਾਲ, ਭੁਪਿੰਦਰ ਸਿੰਘ ਤੀਰਥਪੁਰਾ, ਹਰਜੀਤ ਸਿੰਘ ਝੀਤਾ ਤੇ ਉਨ੍ਹਾਂ ਦੇ ਸਾਥੀਆਂ ਨੇ ਮੰਗ ਕੀਤੀ ਕਿ ਮਨਰੇਗਾ ਦਾ ਮੂਲ ਸਰੂਪ ਬਹਾਲ ਕੀਤਾ ਜਾਵੇ ਅਤੇ ਤੋੜੇ ਗਏ ਕਿਰਤ ਕਾਨੂੰਨ ਤੁਰੰਤ ਲਾਗੂ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਲੋਕ ਮਸਲਾ : ‘ਅੰਨਦਾਤੇ’ ਨੂੰ ਨਿਚੋੜ ਰਿਹਾ ਪ੍ਰਾਈਵੇਟ ਕੰਪਨੀਆਂ ਅਤੇ ਡੀਲਰਾਂ ਦਾ ਗਠਜੋੜ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ਦੇ ਟੋਲ ਪਲਾਜ਼ੇ ਕੀਤੇ ਪਰਚੀ ਮੁਕਤ
Ad Position 24
No active advertisement