02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਐੱਸ.ਐੱਮ.ਐੱਲ. ਮਹਿੰਦਰਾ ਕੰਪਨੀ ਦਾ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

Ad Position 21
No active advertisement
ਅਜੀਤ ਡੈਸਕ 23-07-2026
ਅੰਮ੍ਰਿਤਸਰ, 22 ਜੁਲਾਈ (ਜੱਸ)- ਐੱਸ.ਐੱਮ.ਐੱਲ. ਮਹਿੰਦਰਾ ਕੰਪਨੀ ਦੇ ਕਾਰਜਕਾਰੀ ਚੇਅਰਮੈਨ ਸ੍ਰੀ ਵਿਨੋਦ ਕੁਮਾਰ ਸਹਾਏ ਸਮੇਤ ਕੰਪਨੀ ਦੇ ਵਫ਼ਦ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ। ਉਪਰੰਤ ਸੂਚਨਾ ਕੇਂਦਰ ਵਿਖੇ ਕੰਪਨੀ ਦੇ ਚੇਅਰਮੈਨ ਅਤੇ ਵਫ਼ਦ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੁੱਖ ਮੈਨੇਜਰ ਮੇਜਰ ਸਿੰਘ ਅਤੇ ਮੀਤ ਸਕੱਤਰ ਅਜ਼ਾਦਦੀਪ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਸਕੱਤਰ ਕਾਹਲਵਾਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਉਂਦੀਆਂ ਹਨ, ਉਥੇ ਹੀ ਕਈ ਕਾਰੋਬਾਰੀ ਅਦਾਰਿਆਂ ਵਲੋਂ ਵੀ ਗੁਰੂ ਘਰ ਦੀਆਂ ਸੇਵਾਵਾਂ ਲਈ ਆਪਣੀ ਸਮਰਥਾ ਅਨੁਸਾਰ ਕਾਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਹਿੰਦਰਾ ਕੰਪਨੀ ਵਲੋਂ ਵੀ ਸ੍ਰੀ ਹਰਿਮੰਦਰ ਸਾਹਿਬ ਦੀਆਂ ਸੇਵਾਵਾਂ ਲਈ ਹਮੇਸ਼ਾ ਯੋਗਦਾਨ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਮਹਿੰਦਾ ਕੰਪਨੀ ਦੇ ਉੱਚ ਅਧਿਕਾਰੀਆਂ ਦੇ ਵਫਦ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਸੇਵਾ ਕਾਰਜਾਂ ਲਈ ਇਕ ਟਰੱਕ ਦੇਣ ਦੀ ਇੱਛਾ ਪ੍ਰਗਟਾਈ ਗਈ ਹੈ, ਜਿਸ ਦਾ ਉਹ ਸਤਿਕਾਰ ਕਰਦੇ ਹਨ । ਮਹਿੰਦਰਾ ਕੰਪਨੀ ਦੇ ਚੇਅਰਮੈਨ ਸ੍ਰੀ ਸਹਾਏ ਨੇ ਕਿਹਾ ਕਿ ਅੱਜ ਕੰਪਨੀ ਦੇ ਵਫ਼ਦ ਸਮੇਤ ਇਸ ਪਾਵਨ ਅਸਥਾਨ ‘ਤੇ ਨਤਮਸਤਕ ਹੋ ਕੇ ਉਹ ਵਡਭਾਗਾ ਸਮਝਦੇ ਹਨ । ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਮਿਲੇ ਸਹਿਯੋਗ ਅਤੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ, ਜਤਿੰਦਰਪਾਲ ਸਿੰਘ, ਸਤਨਾਮ ਸਿੰਘ, ਮਹਿੰਦਰਾ ਦੇ ਡਾਇਰੈਕਟਰ ਚੰਦਰਾ ਸ਼ੇਖਰ ਵਰਮਾ, ਰਵੀ ਵੈਂਕਟਰਮਨ, ਸੀਐੱਫਓ ਮਾਨਸਵਿੰਨੀ ਗੋਇਲ, ਰਿਤੇਸ਼ ਅਗਰਵਾਲ, ਪਟਵਾਰਧਨ ਪੁਸ਼ਕਰ, ਪ੍ਰਸ਼ਾਂਤ ਕੁਮਾਰ, ਸੰਦੀਪ ਚੰਦਨਾ, ਵਿਕਾਸ ਸ਼ਰਮਾ, ਮਨਿੰਦਰ ਗਰੇਵਾਲ, ਪ੍ਰਵੇਸ਼ ਮਦਾਨ ਤੇ ਜੈਦੀਪ ਮਲਹੋਤਰਾ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਕਾਰਵਾਈ ਲੋਕਤੰਤਰ ’ਤੇ ਹਮਲਾ-ਅਜਨਾਲਾ ਅਗਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਵਲੋਂ 1978 ਤੋਂ 1995 ਤੱਕ ਦੇ ਸੰਘਰਸ਼ ਨੂੰ ਬਿਆਨਦੀ ‘ਸੰਘਰਸ਼ੀ ਪੈਂਡੇ’ ਕਿਤਾਬ ਜਾਰੀ
Ad Position 24
No active advertisement