02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ ਜੀ. ਐੱਸ. ਟੀ. ਵਿਭਾਗ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 23-07-2026
ਅੰਮ੍ਰਿਤਸਰ, 22 ਜੁਲਾਈ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਅੰਮ੍ਰਿਤਸਰ ਇਕਾਈ ਨੇ ਸੂਬਾ ਪ੍ਰਧਾਨ ਪਿਆਰੇ ਲਾਲ ਸੇਠ, ਜਨਰਲ ਸਕੱਤਰ ਸਮੀਰ ਜੈਨ, ਸੀਨੀਅਰ ਉਪ ਪ੍ਰਧਾਨ ਰੰਜਨ ਅਗਰਵਾਲ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਅੱਜ ਜੀ. ਐੱਸ. ਟੀ. ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ‘ਚ ਵਪਾਰੀਆਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਵਿਚ ਚਰਚਾ ਕੀਤੀ ਗਈ। ਬੈਠਕ ‘ਚ ਜੀ. ਐੱਸ. ਟੀ. ਵਿਭਾਗ ਵਲੋਂ ਡੀ. ਈ. ਟੀ. ਸੀ. ਸ੍ਰੀਮਤੀ ਰਾਜਵਿੰਦਰ ਕੌਰ, ਏ. ਟੀ. ਸੀ. ਪ੍ਰਗਤੀ ਸੇਠੀ, ਮਹੇਸ਼ ਗੁਪਤਾ, ਅਤੇ ਏ. ਟੀ. ਸੀ. (ਮੋਬਾਈਲ ਵਿੰਗ) ਮਧੁਸੂਦਨ ਮੌਜੂਦ ਸਨ। ਵਪਾਰ ਮੰਡਲ ਦੇ ਨੁਮਾਇੰਦਿਆਂ ਨੇ ਕਿਹਾ ਕਿ ਵਪਾਰੀ ਭਾਈਚਾਰਾ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਰਕਾਰ ਦੇ ਮਾਲੀਏ ‘ਚ ਲਗਾਤਾਰ ਮਹੱਤਵਪੂਰਨ ਯੋਗਦਾਨ ਦੇ ਰਿਹਾ ਹੈ। ਜਦਕਿ ਬੇਲੋੜੀਆਂ ਵਿਭਾਗੀ ਕਾਰਵਾਈਆਂ ਕਾਰਨ ਵਪਾਰੀਆਂ ‘ਚ ਡਰ ਦਾ ਮਾਹੌਲ ਬਣ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਘਰ-ਘਰ ਜਾ ਕੇ ਸਰਵੇਖਣ ਅਤੇ ਬੇਲੋੜੀ ਜਾਂਚ ਸਿਰਫ਼ ਠੋਸ ਅਤੇ ਪ੍ਰਮਾਣਿਕ ਜਾਣਕਾਰੀ ਦੇ ਆਧਾਰ ‘ਤੇ ਹੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਬਾਜ਼ਾਰਾਂ ‘ਚ ਡਰ ਅਤੇ ਭੰਬਲਭੂਸੇ ਦਾ ਮਾਹੌਲ ਨਾ ਪੈਦਾ ਹੋਵੇ। ਛਾਪੇਮਾਰੀ ਜਾਂ ਨਿਰੀਖਣ ਦੌਰਾਨ ਅਸੈਸਰੀ ਨੂੰ ਕਾਰਵਾਈ ਲਈ ਸਪੱਸ਼ਟ ਅਤੇ ਲਿਖਤੀ ਕਾਰਨ ਦੱਸੇ ਜਾਣੇ ਚਾਹੀਦੇ ਹਨ, ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਅਤੇ ਬੇਲੋੜੇ ਮਾਨਸਿਕ ਤਣਾਅ ਤੋਂ ਬਚਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜੀ. ਐੱਸ. ਟੀ. ਰਿਫੰਡ ‘ਚ ਦੇਰੀ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਮੀਟਿੰਗ ‘ਚ ਰਾਕੇਸ਼ ਠੁਕਰਾਲ, ਰਮਿੰਦਰ ਸੋਢੀ, ਰਣਜੀਤ ਸਿੰਘ ਨਾਗਪਾਲ, ਹਰਵਿੰਦਰ ਅਰੋੜਾ, ਗਿੰਨੀ ਭਾਟੀਆ, ਅਸ਼ਵਨੀ ਸ਼ਰਮਾ, ਓ. ਪੀ. ਬੁਲਾਣੀ, ਵਿਪਨ ਵਧਵਾ, ਗੁਰਦੀਪ ਸਿੰਘ, ਅਮਿੱਤ ਕੋਹਲੀ, ਕਪੜਾ ਮਧੂਕਾ, ਰਜਿੰਦਰ ਸਿੰਘ ਮਰਵਾਹਾ ਅਤੇ ਸੁਨੀਲ ਚੋਪੜਾ ਅਤੇ ਦੀਪਕ ਮਹਿਰਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਦੇ ਯਤਨਾਂ ਨਾਲ ਨਿਕਾਸੀ ਨਾਲਿਆਂ ਦੀ ਸਫ਼ਾਈ ਦਾ ਕੰਮ ਜਾਰੀ ਅਗਲੀ ਖ਼ਬਰ ਫਰੀਡਮ ਫਾਈਟਰ ਉੱਤਰਧਿਕਾਰੀ ਸੰਸਥਾ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
Ad Position 24
No active advertisement