11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਸਾਬਕਾ ਵਿਧਾਇਕ ਹਰਪ੍ਰਤਾਪ

Ad Position 21
No active advertisement
ਅਜੀਤ ਡੈਸਕ 24-07-2026

ਅਜਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ ਅੰਦਰ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਹਲਕਾ ਅਜਨਾਲਾ ਦੇ ਕਈ ਪਿੰਡਾਂ ਵਿਚ ਫ਼ਸਲਾਂ ਪਾਣੀ ਦੀ ਮਾਰ ਹੇਠ ਆਉਣ ਤੋਂ ਬਾਅਦ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅੱਜ ਪਿੰਡ ਤਲਵੰਡੀ ਰਾਏਦਾਦੂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੀਂਹ ਦੇ ਪਾਣੀ ਵਿਚ ਡੁੱਬੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਹਰ ਸਾਲ ਬਰਸਾਤ ਦੇ ਮੌਸਮ ਵਿਚ ਅਜਨਾਲਾ ਖੇਤਰ ਦੀ ਇਹੀ ਤਸਵੀਰ ਸਾਹਮਣੇ ਆਉਂਦੀ ਹੈ, ਪਰ ਸਰਕਾਰ ਵਲੋਂ ਪਾਣੀ ਦੀ ਨਿਕਾਸੀ ਲਈ ਕੋਈ ਪੱਕੇ ਅਤੇ ਪ੍ਰਭਾਵਸ਼ਾਲੀ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸੱਕੀ ਨਾਲੇ ਦੀ ਸਫ਼ਾਈ ਵਿਚ ਸਰਕਾਰ ਦੀ ਲਾਪਰਵਾਹੀ ਨੇ ਕਿਸਾਨਾਂ ਦੀ ਮਿਹਨਤ ‘ਤੇ ਪਾਣੀ ਫੇਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਨਾਲੇ ਦੀ ਢੰਗ ਨਾਲ ਸਫ਼ਾਈ ਕਰਵਾਈ ਜਾਂਦੀ ਤਾਂ ਅੱਜ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ ਹੇਠ ਨਾ ਆਉਂਦੀ। ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੱਕੀ ਨਾਲੇ ਦੀ ਤੁਰੰਤ ਅਤੇ ਪੂਰੀ ਸਫ਼ਾਈ ਕਰਵਾਈ ਜਾਵੇ, ਪਾਣੀ ਦੀ ਨਿਕਾਸੀ ਲਈ ਸਥਾਈ ਪ੍ਰਬੰਧ ਕੀਤੇ ਜਾਣ ਅਤੇ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਜਲਦ ਤੋਂ ਜਲਦ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ ਤੇ ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ, ਜਗਰੂਪ ਸਿੰਘ ਨੰਗਲ, ਸਾਬਕਾ ਸਰਪੰਚ ਬਲਵੰਤ ਸਿੰਘ ਤਲਵੰਡੀ ਰਾਏਦਾਦੂ, ਕਸ਼ਮੀਰ ਸਿੰਘ, ਬਲਵੀਰ ਸਿੰਘ, ਡਾ: ਰੌਸ਼ਨ ਸਿੰਘ, ਬੱਬੂ ਸਿੰਘ, ਬਲਕਾਰ ਸਿੰਘ, ਜੋਗਿੰਦਰ ਸਿੰਘ, ਨੰਬਰਦਾਰ ਪਰਮਜੀਤ ਸਿੰਘ, ਅਮਰੀਕ ਸਿੰਘ, ਕਸ਼ਮੀਰ ਸਿੰਘ ਅਤੇ ਅਸ਼ੋਕ ਮਸੀਹ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਅੰਮ੍ਰਿਤਸਰ ’ਚ ਹੋਈ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਅਗਲੀ ਖ਼ਬਰ ਪੰਥਕ ਜਥੇਬੰਦੀਆਂ ਮਤਭੇਦ ਭੁਲਾਕੇ ਪੰਥ ਦੇ ਵਡੇਰੇ ਹਿੱਤਾਂ ਲਈ ਕੇਸਰੀ ਨਿਸ਼ਾਨ ਹੇਠ ਏਕਤਾ ਦਾ ਸੁਨੇਹਾ ਦੇਣ-ਪ੍ਰੋ. ਬਡੂੰਗਰ
Ad Position 24