11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਪਾਰੀਆਂ ਤੇ ਇਲਾਕਾ ਨਿਵਾਸੀਆਂ ਨੇ ਐਲਬਰਟ ਰੋਡ ਸਥਿਤ ਪ੍ਰੀਖਿਆ ਕੇਂਦਰ ਨੂੰ ਦੂਜੀ ਥਾਂ ’ਤੇ ਤਬਦੀਲ ਕਰਨ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 24-07-2026

ਅੰਮ੍ਰਿਤਸਰ, 23 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)- ਸਥਾਨਕ ਐਲਬਰਟ ਰੋਡ ’ਤੇ ਸਥਿਤ ਇਕ ਪ੍ਰੀਖਿਆ ਕੇਂਦਰ ਨੂੰ ਦੂਜੀ ਥਾਂ ’ਤੇ ਤਬਦੀਲ ਕਰਨ ਦੀ ਵਪਾਰੀਆਂ ਅਤੇ ਇਲਾਕਾ ਨਿਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤੀਯ ਵਪਾਰ ਮੰਡਲ ਪੰਜਾਬ ਦੇ ਪ੍ਰਧਾਨ ਰਾਜੀਵ ਅਨੇਜਾ, ਐਡਵੋਕੇਟ ਅੰਕੁਰ ਗੁਪਤਾ, ਜ਼ਿਲ੍ਹਾ ਪ੍ਰਧਾਨ ਰਾਜੀਵ ਦੁੱਗਲ ਅਤੇ ਇਲਾਕਾ ਨਿਵਾਸੀਆਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸ਼ਹਿਰ ’ਚ ਸਥਿਤ ਟੀ. ਸੀ. ਐਸ. ਆਇਨ ਪ੍ਰੀਖਿਆ ਕੇਂਦਰ ਵਪਾਰੀਆਂ, ਸਥਾਨਕ ਨਿਵਾਸੀਆਂ ਅਤੇ ਆਮ ਲੋਕਾਂ ਲਈ ਗੰਭੀਰ ਸਮੱਸਿਆਵਾਂ ਦਾ ਸਰੋਤ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਅਲਬਰਟ ਰੋਡ, ਕੈਨੇਡੀ ਐਵੇਨਿਊ, ਯਾਸੀਨ ਰੋਡ, ਕੋਰਟ ਰੋਡ ਅਤੇ ਆਲੇ ਦੁਆਲੇ ਦੇ ਇਲਾਕਿਆਂ ਦੇ ਵਪਾਰੀ ਅਤੇ ਵਸਨੀਕ ਲੰਬੇ ਸਮੇਂ ਤੋਂ ਗੰਭੀਰ ਟਰੈਫਿਕ ਜਾਮ, ਪੁਲਿਸ ਬੈਰੀਕੇਡ, ਪਾਰਕਿੰਗ ਸਮੱਸਿਆਵਾਂ ਅਤੇ ਗਾਹਕਾਂ ਦੀ ਆਵਾਜਾਈ ‘ਚ ਵਿਘਨ ਦਾ ਸਾਹਮਣਾ ਕਰ ਰਹੇ ਹਨ। ਇਸ ਦਾ ਸਿੱਧਾ ਅਸਰ ਸਥਾਨਕ ਕਾਰੋਬਾਰਾਂ ’ਤੇ ਪੈ ਰਿਹਾ ਹੈ ਅਤੇ ਨਤੀਜੇ ਵਜੋਂ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਹੋ ਰਿਹਾ ਹੈ । ਵਪਾਰੀਆਂ ਨੇ ਦੋਸ਼ ਲਗਾਇਆ ਕਿ ਪ੍ਰੀਖਿਆ ਦੌਰਾਨ ਲਗਾਏ ਜਾਣ ਵਾਲਾ ਮੋਬਾਈਲ ਸੰਚਾਰ ਜੈਮਰ ਪੂਰੇ ਖੇਤਰ ‘ਚ ਮੋਬਾਈਲ ਨੈੱਟਵਰਕ ਅਤੇ ਇੰਟਰਨੈੱਟ ਸੇਵਾਵਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੇ ਹਨ, ਜਿਸ ਨਾਲ ਕਾਰੋਬਾਰੀਆਂ ਨੂੰ ਜ਼ਰੂਰੀ ਫ਼ੋਨ ਕਾਲਾਂ ਕਰਨ ਅਤੇ ਆਨਲਾਈਨ ਭੁਗਤਾਨ ‘ਚ ਵੱਡੀ ਸਮੱਸਿਆ ਹੋ ਰਹੀ ਹੈ। ਇਸਦੇ ਨਾਲ ਹੀ ਬੱਚਿਆਂ ਦੀ ਪੜ੍ਹਾਈ, ਆਨਲਾਈਨ ਕਲਾਸਾਂ, ਇੰਟਰਨੈੱਟ-ਅਧਾਰਤ ਕੰਮ ਅਤੇ ਆਮ ਸੰਚਾਰ ‘ਚ ਵਿਘਨ ਪੈ ਰਿਹਾ ਹੈ। ਐਡਵੋਕੇਟ ਅੰਕੁਰ ਗੁਪਤਾ ਨੇ ਕਿਹਾ ਕਿ ਪ੍ਰੀਖਿਆ ਕੇਂਦਰ ਦੇ ਅੰਦਰ ਅੱਗ ਸੁਰੱਖਿਆ ਅਤੇ ਅੱਗ ਬੁਝਾਉਣ ਦੇ ਪ੍ਰਬੰਧਾਂ ਦਾ ਕੋਈ ਢੁਕਵਾਂ ਪ੍ਰਬੰਧ ਨਹੀਂ ਜਾਪਦਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਾਲ ਹੀ ‘ਚ ਲਖਨਊ ‘ਚ ਵਾਪਰੀ ਅੱਗ ਵਰਗੀਆਂ ਘਟਨਾਵਾਂ ਤੋਂ ਸਬਕ ਸਿੱਖਣਾ ਚਾਹੀਦਾ ਹੈ ਅਤੇ ਇੰਨੇ ਵੱਡੇ ਪ੍ਰੀਖਿਆ ਕੇਂਦਰਾਂ ‘ਤੇ ਅੱਗ ਸੁਰੱਖਿਆ ਦੇ ਸਾਰੇ ਮਾਪਦੰਡਾਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਚਾਹੀਦਾ ਹੈ। ਰਾਸ਼ਟਰੀ ਪੱਧਰ ਦੇ ਪ੍ਰੀਖਿਆ ਕੇਂਦਰਾਂ ਲਈ ਨਿਰਧਾਰਤ ਮਾਪਦੰਡਾਂ ਦੇ ਅਨੁਸਾਰ, ਢੁਕਵੀਂ ਪਾਰਕਿੰਗ ਸਹੂਲਤਾਂ, ਆਸਰਾ, ਕੈਫੇਟੇਰੀਆ, ਜਨਤਕ ਪਖਾਨੇ, ਅੱਗ ਸੁਰੱਖਿਆ, ਐਮਰਜੈਂਸੀ ਨਿਕਾਸ ਅਤੇ ਸੁਚਾਰੂ ਆਵਾਜਾਈ ਉਪਲਬਧ ਹੋਣੀ ਚਾਹੀਦੀ ਹੈ। ਅਜਿਹੇ ਵੱਡੇ ਪ੍ਰੀਖਿਆ ਕੇਂਦਰ ਸ਼ਹਿਰ ਦੇ ਸਭ ਤੋਂ ਵਿਅਸਤ ਵਪਾਰਕ ਅਤੇ ਰਿਹਾਇਸ਼ੀ ਖੇਤਰਾਂ ਦੀ ਬਜਾਏ ਸ਼ਹਿਰ ਤੋਂ ਬਾਹਰ ਵਿਕਸਤ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਐਡਵੋਕੇਟ ਟਿੰਕੂ, ਕਸ਼ਿਸ਼ ਕੋਠਾਰੀ, ਰੁਪਿੰਦਰ ਕਟਾਰੀਆ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ. ਦੀਪਤੀ ਉੱਪਲ ਨੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਅਗਲੀ ਖ਼ਬਰ ਸਿੱਖਿਆ ਵਿਭਾਗ ਅੰਮ੍ਰਿਤਸਰ ’ਚ ਹੋਈ ਕਰੋੜਾਂ ਰੁਪਏ ਦੀ ਘਪਲੇਬਾਜ਼ੀ
Ad Position 24