07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਅਕਾਲ ਤਖ਼ਤ ਸਾਹਿਬ ਵਿਖੇ ‘ਮੀਰੀ-ਪੀਰੀ ਦਿਵਸ’ ਉਤਸ਼ਾਹ ਸਹਿਤ ਮਨਾਇਆ

Ad Position 21
No active advertisement
ਅਜੀਤ ਡੈਸਕ 25-07-2026
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਨ ਦਾ ਦਿਹਾੜਾ ਸ਼੍ਰੋਮਣੀ ਕਮੇਟੀ ਵਲੋਂ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਵਜੋਂ ਸ਼ਰਧਾ ਸਹਿਤ ਮਨਾਇਆ ਗਿਆ। ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਅਕਾਲ ਤਖਤ ਸਾਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਮਹੇਸ਼ ਇੰਦਰ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਜਿੰਦਰ ਸਿੰਘ ਮਹਿਤਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਮੈਂਬਰ, ਅਧਿਕਾਰੀ ਤੇ ਸੰਗਤਾਂ ਸ਼ਾਮਿਲ ਹੋਈਆਂ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਅਤੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਨ ਕੀਤੇ ਜਾਣ ਉਪਰੰਤ ਅਕਾਲ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਛੇਵੇਂ ਪਾਤਿਸ਼ਾਹ ਦੀਆਂ ਮੀਰੀ ਤੇ ਪੀਰੀ ਦੀਆਂ ਦੋ ਇਤਿਹਾਸਕ ਸ੍ਰੀ ਸਾਹਿਬਾਂ ਦੇ ਦਰਸ਼ਨ ਕਰਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਵਲੋਂ ਧਾਰਨ ਕੀਤੀ ਪੀਰੀ ਦੀ ਸ੍ਰੀ ਸਾਹਿਬ ਭਗਤੀ ਅਤੇ ਬੰਦਗੀ ਦੀ ਪ੍ਰਤੀਕ ਹੈ ਅਤੇ ਮੀਰੀ ਦੀ ਸ੍ਰੀ ਸਾਹਿਬ ਰਾਜ, ਭਾਵ ਰਾਜਨੀਤੀ, ਭਾਵ ਸ਼ਕਤੀ ਦੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਇਹ ਦੋਵੇਂ ਸ੍ਰੀ ਸਾਹਿਬਾਂ ਗੁਰੂ ਸਾਹਿਬ ਨੇ ਧਾਰਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮਿਆਂ ਮੁਗਲਾਂ ਤੋਂ ਬਿਨਾਂ ਹੋਰ ਕੋਈ ਘੋੜੇ ਦੀ ਸਵਾਰੀ ਨਹੀਂ ਸੀ ਕਰ ਸਕਦਾ, ਦਸਤਾਰ ਨਹੀਂ ਸੀ ਸਜਾ ਸਕਦਾ ਤੇ ਕੋਲ ਸ਼ਸ਼ਤਰ ਨਹੀਂ ਸੀ ਰੱਖ ਸਕਦਾ, ਪਰ ਗੁਰੂ ਸਾਹਿਬ ਨੇ ਸਦੀਆਂ ਦੀ ਗੁਲਾਮੀ ਨੂੰ ਕੱਟਣ ਲਈ ਹਰ ਸਿੱਖ ਨੂੰ ਆਖਿਆ ਕਿ ਘੋੜੇ ਦੀ ਸਵਾਰੀ ਵੀ ਕਰਨੀ, ਦਸਤਾਰ ਵੀ ਸਜਾਉਣੀ ਅਤੇ ਸ੍ਰੀ ਸਾਹਿਬ ਵੀ ਧਾਰਨ ਕਰਨੀ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਸਮਿਆਂ ਵਿਚ ਜ਼ਕਰੀਆ ਖਾਨ ਨੇ ਇਹ ਕਾਨੂੰਨ ਬਣਾਏ ਸੀ ਕਿ ਕੋਈ ਸਿੱਖ ਨਹੀਂ ਰਹਿਣ ਦੇਣਾ। ਇਸ ਮੌਕੇ ਜਥੇਦਾਰ ਵਲੋਂ ਐਡਵੋਕੇਟ ਧਾਮੀ ਤੇ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਤਲ ਕਰਨ ਦੀ ਨੀਅਤ ਨਾਲ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ ’ਚ 2 ਮੁਲਜ਼ਮ ਕਾਬੂ ਅਗਲੀ ਖ਼ਬਰ ਐਫ.ਸੀ.ਆਈ. ਦੇ ਗੁਦਾਮ ਘਰਾਲਾ ’ਚੋਂ ਚੌਲਾਂ ਦੀਆਂ ਬੋਰੀਆਂ ਚੋਰੀ
Ad Position 24
No active advertisement