07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮਾਨ ਸਰਕਾਰ ਨੇ ਰਾਸ਼ਨ ਕਾਰਡ ਬਣਵਾਉਣ ਦੀ ਆਮਦਨ ਸੀਮਾ 8 ਲੱਖ ਰੁਪਏ ਸਾਲਾਨਾ ਕੀਤੀ-ਧੰਜਲ

Ad Position 21
No active advertisement
ਅਜੀਤ ਡੈਸਕ 25-07-2026
ਅੰਮ੍ਰਿਤਸਰ, 24 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਰਬਜੋਤ ਸਿੰਘ ਧੰਜਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੇਂ ਸਮਾਰਟ ਰਾਸ਼ਨ ਕਾਰਡ ਬਣਵਾਉਣ ਲਈ ਸਾਲਾਨਾ ਆਮਦਨ ਦੀ ਸੀਮਾ 60,000 ਤੋਂ ਵਧਾ ਕੇ 8 ਲੱਖ ਕਰ ਦਿੱਤੀ ਹੈ, ਜਿਸ ਨਾਲ ਲੱਖਾਂ ਮੱਧਵਰਗੀ ਤੇ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਰਾਸ਼ਨ ਯੋਜਨਾ ਦਾ ਲਾਭ ਮਿਲੇਗਾ। ਧੰਜਲ ਨੇ ਦੱਸਿਆ ਕਿ ਨਵੇਂ ਸਮਾਰਟ ਰਾਸ਼ਨ ਕਾਰਡ ਲਈ 11 ਅਗਸਤ ਤੱਕ ਆਨਲਾਈਨ ਜਾਂ ਆਪਣੇ ਨੇੜਲੇ ਸੁਵਿਧਾ ਕੇਂਦਰ ਰਾਹੀਂ ਅਰਜ਼ੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਵਿਭਾਗਾਂ, ਬੋਰਡਾਂ, ਨਿਗਮਾਂ ਤੇ ਹੋਰ ਸਰਕਾਰੀ ਸੰਸਥਾਵਾਂ ਦੇ ਰੈਗੂਲਰ ਕਰਮਚਾਰੀ ਇਸ ਯੋਜਨਾ ਲਈ ਯੋਗ ਨਹੀਂ ਹਨ। ਹਾਲਾਂਕਿ ਕਾਂਟ੍ਰੈਕਟ, ਆਊਟਸੋਰਸ ਤੇ ਦਿਹਾੜੀਦਾਰ ਕਰਮਚਾਰੀ, ਜੇਕਰ ਉਨ੍ਹਾਂ ਦੇ ਪਰਿਵਾਰ ਦੀ ਸਾਲਾਨਾ ਆਮਦਨ 8 ਲੱਖ ਤੋਂ ਘੱਟ ਹੈ, ਤਾਂ ਉਹ ਨਵੇਂ ਰਾਸ਼ਨ ਕਾਰਡ ਲਈ ਅਰਜ਼ੀ ਦੇ ਸਕਦੇ ਹਨ। ਅੰਤ ਵਿਚ ਸਰਬਜੋਤ ਸਿੰਘ ਧੰਜਲ ਨੇ ਅਪੀਲ ਕੀਤੀ ਕਿ ਜਿਹੜੇ ਪਰਿਵਾਰ ਇਸ ਯੋਜਨਾ ਲਈ ਯੋਗ ਹਨ, ਉਹ ਆਖ਼ਰੀ ਮਿਤੀ ਦੀ ਉਡੀਕ ਨਾ ਕਰਨ ਤੇ ਸਮੇਂ ਸਿਰ ਅਰਜ਼ੀ ਦੇ ਕੇ ਮਾਨ ਸਰਕਾਰ ਦੀ ਇਸ ਲੋਕ-ਹਿਤੈਸ਼ੀ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।
Ad Position 22
No active advertisement
ਪਿਛਲੀ ਖ਼ਬਰ ਪਿਛਲੇ ਪੰਜ ਸਾਲਾਂ ਤੋਂ ਪਰਿਵਾਰ ਨਾਲੋਂ ਵਿਛੜ ਕੇ ਰਹਿ ਰਹੀ ਔਰਤ ਮੁੜ ਆਪਣੇ ਪਰਿਵਾਰ ਨਾਲ ਮਿਲੀ ਅਗਲੀ ਖ਼ਬਰ ਸਟਾਲਵਰਟਸ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਚੈਂਪੀਅਨਸ਼ਿਪ ਸੀਜ਼ਨ 2 ’ਚ ਤਗਮੇ ਜਿੱਤੇ
Ad Position 24
No active advertisement