07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕਮਲ ਕਿਸ਼ੋਰ ਯਾਦਵ ਵਲੋਂ ਜ਼ਿਲ੍ਹੇ ਦੇ ਆਂਗਨਵਾੜੀ ਕੇਂਦਰਾਂ ਤੇ ਪੀ. ਐੱਮ. ਸ੍ਰੀ ਸਕੂਲਾਂ ਦਾ ਅਚਨਚੇਤ ਦੌਰਾ

Ad Position 21
No active advertisement
ਅਜੀਤ ਡੈਸਕ 25-07-2026
ਅੰਮ੍ਰਿਤਸਰ, 24 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਪੀ. ਐੱਮ. ਸ੍ਰੀ ਸਕੂਲਾਂ ਲਈ ਬਤੌਰ ਪ੍ਰਭਾਰੀ ਸਕੱਤਰ ਨਿਯੁਕਤ ਕੀਤੇ ਕਮਲ ਕਿਸ਼ੋਰ ਯਾਦਵ (ਆਈ. ਏ. ਐੱਸ) ਸਕੱਤਰ, ਜਨਰਲ ਪ੍ਰਸ਼ਾਸਨ ਤੇ ਤਾਲਮੇਲ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਖੇਤਰਾਂ ਵਿਚ ਪੈਂਦੇ ਆਂਗਨਵਾੜੀ ਕੇਂਦਰਾਂ ਅਤੇ ਪੀ. ਐੱਮ. ਸ੍ਰੀ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ। ਇਸ ਸੰਬੰਧੀ ਜ਼ਿਲ੍ਹਾ ਅੰਮ੍ਰਿਤਸਰ ਦੇ ਪੀ. ਐਮ. ਸ੍ਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੀਆਂ), ਪੀ. ਐੱਮ. ਸ੍ਰੀ ਸਕੂਲ ਚੱਬਾ, ਪੀ. ਐੱਮ. ਸ੍ਰੀ ਸਕੂਲ ਜੰਡਿਆਲਾ ਗੁਰੂ (ਲੜਕੇ), ਆਂਗਣਵਾੜੀ ਕੇਂਦਰ ਕੋਟ ਮਾਹਣਾ ਸਿੰਘ, ਆਂਗਨਵਾੜੀ ਕੇਂਦਰ ਚੱਬਾ, ਸਰਕਾਰੀ ਐਲੀਮੈਂਟਰੀ ਸਕੂਲ ਕੋਟ ਮਾਹਣਾ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਚੱਬਾ ਦਾ ਅਚਨਚੇਤ ਦੌਰਾ ਕਰਨ ਉਪਰੰਤ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਂਗਨਵਾੜੀ ਕੇਂਦਰਾਂ ਅਤੇ ਸਰਕਾਰੀ ਸਕੂਲਾਂ ਵਿਚ ਮੁਹੱਈਆ ਕਰਵਾਏ ਜਾਂ ਬੁਨਿਆਦੀ ਢਾਂਚੇ, ਵਿਦਿਆਰਥੀ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਦੀ ਸਮੀਖਿਆ ਲਈ ਵੱਖ-ਵੱਖ ਕੇਂਦਰਾਂ ਤੇ ਸਕੂਲਾਂ ਦਾ ਜਾਇਜ਼ਾ ਲਿਆ ਗਿਆ ਹੈ। ਯਾਦਵ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਆਂਗਣਵਾੜੀ ਕੇਂਦਰਾਂ ਅਤੇ ਸਕੂਲਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਲਾਗੂ ਕਰਵਾਇਆ ਜਾ ਰਿਹਾ ਹੈ ਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਕੇ ਇਨ੍ਹਾਂ ਦਾ ਫਾਇਦਾ ਹਰੇਕ ਵਿਦਿਆਰਥੀ ਤੱਕ ਪੁੱਜਦਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਸਿੱਖਿਆ ਅਧਿਕਾਰੀਆਂ, ਅਧਿਆਪਕਾਂ, ਆਂਗਨਵਾੜੀ ਕੇਂਦਰ ਦੇ ਅਧਿਕਾਰੀਆਂ ਤੇ ਵਰਕਰਾਂ ਵਲੋਂ ਸਰਕਾਰੀ ਨੀਤੀਆਂ ਨੂੰ ਲਾਗੂ ਕਰਨ, ਅਦਾਰਿਆਂ ਵਿਚ ਬੁਨਿਆਦੀ ਢਾਂਚਾ ਮੁਹੱਈਆ ਕਰਨ ਲਈ ਕੀਤੇ ਜਾ ਰਹੇ ਯਤਨਾਂ ਉਪਰ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫਸਰ (ਐ. ਤੇ ਸੈ.), ਕਰਨ ਸਿੰਘ ਬਰਾੜ ਜ਼ਿਲ੍ਹਾ ਪ੍ਰੋਗਰਾਮ ਅਫਸਰ, ਰੁਪਿੰਦਰ ਸਿੰਘ ਬੱਲ ਤਹਿਸੀਲਦਾਰ, ਪ੍ਰਿੰਸੀਪਲ ਰਜੀਵ ਕਪੂਰ ਬਿਆਸ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਗੁਰਪ੍ਰੀਤ ਸਿੰਘ ਵਡਾਲੀ ਗੁਰੂ ਨੋਡਲ ਅਫਸਰ ਹਲਕਾ ਪੂਰਬੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਚਾਈਲਡ ਡਿਵੈਲਪਮੈਂਟ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਅਗਲੀ ਖ਼ਬਰ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਨੇ ਜ਼ਰੂਰਤਮੰਦ ਮਹਿਲਾ ਦੀਆਂ ਅੱਖਾਂ ਦੀ ਕਰਵਾਈ ਸਰਜਰੀ
Ad Position 24
No active advertisement