09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਅਜਨਾਲਾ ਖੇਤਰ ’ਚ ਮੀਂਹ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧੀਆਂ

Ad Position 21
No active advertisement
ਅਜੀਤ ਡੈਸਕ 26-07-2026

ਅਜਨਾਲਾ, 25 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਸਰਹੱਦੀ ਖੇਤਰ ’ਚ ਅੱਜ ਇਕ ਵਾਰ ਫਿਰ ਸਵੇਰੇ ਅਤੇ ਦੁਪਹਿਰ ਸਮੇਂ ਦੋ ਵਾਰ ਪਏ ਮੀਂਹ ਨੇ ਪਹਿਲਾਂ ਹੀ ਪ੍ਰੇਸ਼ਾਨ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ । ਪਿਛਲੇ ਕੁਝ ਦਿਨਾਂ ਦੀ ਭਾਰੀ ਬਾਰਿਸ਼ ਕਾਰਨ ਹਜ਼ਾਰਾਂ ਏਕੜ ਫਸਲ ਪਹਿਲਾਂ ਹੀ ਪਾਣੀ ਦੀ ਲਪੇਟ ’ਚ ਹੈ, ਜਦਕਿ ਕਈ ਥਾਵਾਂ ‘ਤੇ ਝੋਨੇ ਦੀ ਫਸਲ ਅਜੇ ਵੀ ਪੂਰੀ ਤਰ੍ਹਾਂ ਪਾਣੀ ਵਿਚ ਡੁੱਬੀ ਹੋਈ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਅਜਨਾਲਾ ਖੇਤਰ ਦੇ ਅਗਾਂਹਵਧੂ ਕਿਸਾਨ ਨੰਬਰਦਾਰ ਇੰਦਰਪਾਲ ਸਿੰਘ ਸ਼ਾਹ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜ਼ੀ, ਗੁਰਨਾਮ ਸਿੰਘ ਕਮੀਰਪੁਰਾ, ਹਰਪਾਲ ਸਿੰਘ ਗਗਨ ਢਿੱਲੋਂ ਅਤੇ ਦਲਜੀਤ ਸਿੰਘ ਲਾਡੀ ਫੁੱਲੇਚੱਕ ਆਦਿ ਨੇ ਦੱਸਿਆ ਕਿ ਪਹਿਲਾਂ ਲਗਾਤਾਰ ਤਿੰਨ ਦਿਨ ਪਏ ਮੀਂਹ ਨਾਲ ਖੇਤਾਂ ਵਿਚ ਇਕੱਠੇ ਹੋਈ ਪਾਣੀ ਦੀ ਨਿਕਾਸੀ ਅਜੇ ਤੱਕ ਸੁਚਾਰੂ ਢੰਗ ਨਾਲ ਨਹੀਂ ਹੋ ਸਕੀ ਤੇ ਅੱਜ ਮੁੜ ਪਏ ਮੀਂਹ ਨੇ ਫਸਲਾਂ ਨੂੰ ਹੋਰ ਨੁਕਸਾਨ ਪਹੁੰਚਣ ਦਾ ਖ਼ਤਰਾ ਵਧਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਲਗਾਤਾਰ ਖੜ੍ਹੇ ਪਾਣੀ ਕਾਰਨ ਝੋਨੇ ਦੀ ਫਸਲ ਦਾ ਵਿਕਾਸ ਪ੍ਰਭਾਵਿਤ ਹੋ ਰਿਹਾ ਹੈ ਅਤੇ ਕਈ ਥਾਵਾਂ ‘ਤੇ ਝੋਨਾ ਗਲਣ ਵੀ ਲੱਗ ਪਿਆ ਹੈ। ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਿਕਾਸੀ ਨਾਲਿਆਂ ਦੀ ਤੁਰੰਤ ਸਫਾਈ ਕਰਵਾ ਕੇ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ ਅਤੇ ਭਾਰੀ ਬਾਰਿਸ਼ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇ।
ਅਜਨਾਲਾ ਨੇੜੇ ਸੱਕੀ ਨਾਲੇ ਦਾ ਬੰਨ੍ਹ ਟੁੱਟਣ ਦੇ ਕਿਨਾਰੇ
ਅਜਨਾਲਾ ਸ਼ਹਿਰ ਨਾਲ ਵਗਦੇ ਸੱਕੀ ਨਾਲੇ ’ਚ ਪਾਣੀ ਦਾ ਪੱਧਰ ਵਧਣ ਕਾਰਨ ਸੱਕੀ ਨਾਲੇ ਦਾ ਬੰਨ੍ਹ ਟੁੱਟਣ ਦੇ ਕਿਨਾਰੇ ਪਹੁੰਚ ਗਿਆ ਹੈ ਅਤੇ ਕਈ ਥਾਵਾਂ ਤੋਂ ਪਾਣੀ ਖੇਤਾਂ ਵਿਚ ਆ ਰਿਹਾ ਹੈ। ਕਿਸੇ ਵੀ ਤਰ੍ਹਾਂ ਦੇ ਸੰਭਾਵਿਤ ਨੁਕਸਾਨ ਨੂੰ ਦੇਖਦੇ ਹੋਏ ਪਿੰਡ ਫੁੱਲੇਚੱਕ ਕੋਟਲੀ ਕੋਰੋਟਾਣਾ ਅਤੇ ਸਰਾਏ ਦੇ ਕਿਸਾਨਾਂ ਨੇ ਆਪਣੇ ਪੱਧਰ ‘ਤੇ ਟਰੈਕਟਰਾਂ ਨਾਲ ਮਿੱਟੀ ਪਾ ਕੇ ਅਤੇ ਹੋਰ ਉਪਰਾਲੇ ਕਰਕੇ ਬੰਨ੍ਹ ਨੂੰ ਮਜ਼ਬੂਤ ਕੀਤਾ, ਜਿਸ ਨਾਲ ਵੱਡੇ ਨੁਕਸਾਨ ਤੋਂ ਬਚਾਅ ਹੋ ਸਕਿਆ। ਇਸ ਮੌਕੇ ਜਸਪਾਲ ਸਿੰਘ ਸੰਧੂ ਕੋਟਲੀ, ਜਗਦੀਪ ਸਿੰਘ ਕੋਟਲੀ ਕੋਰੋਟਾਣਾ, ਬਲਜਿੰਦਰ ਸਿੰਘ ਫੁੱਲੇਚੱਕ, ਬਲਦੇਵ ਸਿੰਘ ਸਰਾਏ, ਹਰਮਨ ਸਿੰਘ ਸਰਾਏ, ਜੋਗਾ ਸਿੰਘ ਸਰਾਏ ਅਤੇ ਅੰਗਰੇਜ਼ ਸਿੰਘ ਕੋਟਲੀ ਆਦਿ ਕਿਸਾਨਾਂ ਨੇ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਜੇ ਸਮੇਂ ਸਿਰ ਨਾਲਿਆਂ ਦੀ ਸਫਾਈ ਅਤੇ ਬੰਨ੍ਹਾਂ ਦੀ ਮੁਰੰਮਤ ਕਰਵਾ ਦਿੱਤੀ ਜਾਂਦੀ ਤਾਂ ਅਜਿਹੀ ਸਥਿਤੀ ਪੈਦਾ ਨਾ ਹੁੰਦੀ । ਉਨ੍ਹਾਂ ਮੰਗ ਕੀਤੀ ਕਿ ਸੱਕੀ ਨਾਲੇ ਦੇ ਕਮਜ਼ੋਰ ਬੰਨ੍ਹ ਦਾ ਤੁਰੰਤ ਜਾਇਜ਼ਾ ਲੈ ਕੇ ਪੱਕੇ ਪ੍ਰਬੰਧ ਕੀਤੇ ਜਾਣ ਤਾਂ ਜੋ ਅੱਗੇ ਹੋਰ ਨੁਕਸਾਨ ਤੋਂ ਬਚਿਆ ਜਾ ਸਕੇ ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ’ਚ 14 ਨਵੇਂ ‘ਆਮ ਆਦਮੀ ਕਲੀਨਿਕਾਂ’ ਦਾ ਉਦਘਾਟਨ ਅਗਲੀ ਖ਼ਬਰ ਪ੍ਰੇਮ ਪਬਲਿਕ ਸਕੂਲ ਵਿਚ ਬਰਸਾਤੀ ਮੌਸਮ ਵਿਚ ਸਾਵਧਾਨੀਆਂ ਵਿਸ਼ੇ ’ਤੇ ਸੈਮੀਨਾਰ
Ad Position 24