ਅੰਮ੍ਰਿਤਸਰ, 25 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸਿਹਤ ਕ੍ਰਾਂਤੀ ਤਹਿਤ ਸਿਹਤ ਸੇਵਾਵਾਂ ਦਾ ਘੇਰਾ ਵਿਸ਼ਾਲ ਕਰਨ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਅੰਮ੍ਰਿਤਸਰ ’ਚ 14 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕਰਕੇ ਲੋਕ ਅਰਪਣ ਕੀਤੇ ਗਏ ਹਨ । ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਸੂਬੇ ’ਚ 100 ਨਵੇਂ ਆਮ ਆਦਮੀ ਕਲੀਨਿਕਾਂ ਦੇ ਕੀਤੇ ਗਏ ਰਸਮੀ ਉਦਘਾਟਨ ਲੜੀ ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਵੀ ਇਹ ਕਲੀਨਿਕ ਲੋਕਾਂ ਦੀ ਸੇਵਾ ਵਿਚ ਸਮਰਪਿਤ ਕੀਤੇ ਗਏ। ਇਨ੍ਹਾਂ ਨਵੇਂ ਕਲੀਨਿਕਾਂ ਦਾ ਉਦਘਾਟਨ ਵੱਖ-ਵੱਖ ਥਾਵਾਂ ‘ਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕਾ ਜੀਵਨਜੋਤ ਕੌਰ ਅਤੇ ਹਲਕਾ ਇੰਚਾਰਜ ਕਰਮਜੀਤ ਸਿੰਘ ਰਿੰਟੂ ਵਲੋਂ ਕੀਤਾ ਗਿਆ। ਅੰਮ੍ਰਿਤਸਰ ਸ਼ਹਿਰ ਦੇ ਆਰਿਆ ਸਮਾਜ ਮੰਦਰ, ਕੇਂਦਰੀ ਜੇਲ੍ਹ, ਕਾਂਗੜਾ ਕਲੋਨੀ, ਲੇਬਰ ਕਲੋਨੀ (ਖੰਡ ਵਾਲਾ), ਬਾਬਾ ਦੀਪ ਸਿੰਘ ਕਲੋਨੀ (ਨੰਗਲੀ), ਮੂਲੇ ਚੱਕ, ਨੇੜੇ ਆਰਿਆ ਸਮਾਜ ਸਕੂਲ, ਨਿਊ ਅੰਮ੍ਰਿਤਸਰ, ਸੰਤ ਚੰਨਣ ਸਿੰਘ ਕਲੋਨੀ, ਸਾਊਥ ਸਿਟੀ, ਸ਼੍ਰੀ ਗੁਰੂ ਹਰਗੋਬਿੰਦ ਸਟੇਡੀਅਮ (ਦਬੁਰਜੀ ਲਿੰਕ ਰੋਡ), ਵਾਰਡ ਨੰਬਰ 10 (ਗੰਡਾ ਸਿੰਘ ਵਾਲਾ), ਵਾਰਡ ਨੰਬਰ 12 (ਤੁੰਗ ਬਾਲਾ) ਵਿਖੇ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਦਿਆਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਜੀਵਨਜੋਤ ਕੌਰ ਅਤੇ ਹਲਕਾ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਆਮ ਜਨਤਾ ਨੂੰ ਉਨ੍ਹਾਂ ਦੇ ਘਰਾਂ ਦੇ ਬਿਲਕੁਲ ਨੇੜੇ ਉੱਚ ਮਿਆਰ ਦੀਆਂ ਪ੍ਰਾਇਮਰੀ ਸਿਹਤ ਸਹੂਲਤਾਂ ਦੇਣ ਵਿਚ ਅਹਿਮ ਰੋਲ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਮੁਫ਼ਤ ਡਾਕਟਰੀ ਜਾਂਚ, ਜ਼ਰੂਰੀ ਦਵਾਈਆਂ ਅਤੇ ਲੈਬ ਟੈਸਟਾਂ ਦੀ ਸਹੂਲਤ ਉਪਲਬਧ ਕਰਵਾਈ ਜਾਵੇਗੀ। ਇਸ ਮੌਕੇ ਸਿਵਲ ਸਰਜਨ ਡਾ. ਰਸ਼ਮੀ ਤਲਵਾੜ, ਕੇਂਦਰੀ ਜੇਲ੍ਹ ਸੁਪਰਡੈਂਟ ਰਜੀਵ ਕੁਮਾਰ ਅਰੋੜਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਬਜੀਤ ਸਿੰਘ, ਜ਼ਿਲ੍ਹਾ ਹੈਲਥ ਅਫ਼ਸਰ ਡਾ. ਮਨਜੀਤ ਸਿੰਘ ਰਟੌਲ, ਸਹਾਇਕ ਸਿਵਲ ਸਰਜਨ ਡਾ. ਨਰੇਸ਼ ਕੁਮਾਰ, ਜ਼ਿਲ੍ਹਾ ਐੱਮ.ਈ.ਆਈ.ਓ ਅਮਰਦੀਪ ਸਿੰਘ, ਨੋਡਲ ਅਫ਼ਸਰ ਡਾ. ਵਨੀਤ ਕੌਰ, ਡਾ. ਪੰਕਜ ਭੱਟੀ, ਡਾ. ਮਨਿੰਦਰ ਸਿੰਘ ਸਮੇਤ ਸਮੂਹ ਸਟਾਫ ਅਤੇ ਹੋਰ ਮੁਹਤਬਰ ਹਾਜ਼ਰ ਸਨ।
ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ’ਚ 14 ਨਵੇਂ ‘ਆਮ ਆਦਮੀ ਕਲੀਨਿਕਾਂ’ ਦਾ ਉਦਘਾਟਨ
ਅਜੀਤ ਡੈਸਕ
26-07-2026