ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਵਲੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਉਨ੍ਹਾਂ ਦਾ ਮਠਿਆਈ ਨਾਲ ਮੂੰਹ ਮਿੱਠਾ ਕਰਵਾਉਣ ਉਪਰੰਤ ਜ਼ਿਲ੍ਹਾ ਪ੍ਰਧਾਨ ਦੀ ਕੁਰਸੀ ’ਤੇ ਬੈਠਾਇਆ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਸੀਨੀਅਰ ਆਗੂ ਕੇ.ਡੀ. ਭੰਡਾਰੀ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਤਾਜਪੋਸ਼ੀ ਦੇ ਸਬੰਧ ’ਚ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿਖੇ ਇਕ ਭਰਵਾਂ ਸਮਾਗਮ ਕਰਵਾਇਆ ਗਿਆ । ਜਿਸ ‘ਚ ਜ਼ਿਲ੍ਹੇ ਨਾਲ ਸਬੰਧਿਤ ਸੀਨੀਅਰ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਸ਼ਿਰਕਤ ਕੀਤੀ । ਇਸ ਦੌਰਾਨ ਸੰਬੋਧਨ ਕਰਦੇ ਹੋਏ ਕੇਵਲ ਸਿੰਘ ਢਿੱਲੋਂ ਨੇ ਨਵ ਨਿਯੁਕਤ ਪ੍ਰਧਾਨ ਸਲਿਲ ਕਪੂਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਲਿਲ ਕਪੂਰ ਦੀ ਨਿਯੁਕਤੀ ਨਾਲ ਪਾਰਟੀ ’ਚ ਨਵੀਂ ਊਰਜਾ ਅਤੇ ਮਜਬੂਤੀ ਆਏਗੀ । ਇਸ ਮੌਕੇ ਸਲਿਲ ਕਪੂਰ ਨੇ ਕਿਹਾ ਪਰਟੀ ਵਲੋਂ ਜਿਸ ਭਰੋਸੇ ਨਾਲ ਉਨ੍ਹਾਂ ਨੂੰ ਇਕ ਅਹਿਮ ਜ਼ਿੰਮੇਵਾਰੀ ਸੌਂਪੀ ਹੈ, ਉਸ ‘ਤੇ ਖਰਾ ਉੱਤਰਨ ਲਈ ਹਰ ਸੰਭਵ ਯਤਨ ਕਰਨਗੇ । ਉਨ੍ਹਾਂ ਭਰੋਸਾ ਦਿੱਤਾ ਕਿ ਅੰਮ੍ਰਿਤਸਰ ਸ਼ਹਿਰ ਨਾਲ ਸਬੰਧਿਤ ਪੰਜ ਵਿਧਾਨ ਸਭਾ ਸੀਟਾਂ ’ਤੇ ਜਿੱਤ ਹਾਸਲ ਕਰਕੇ ਪਾਰਟੀ ਦੀ ਝੋਲੀ ‘ਚ ਇਹ ਸੀਟਾਂ ਪਾਈਆਂ ਜਾਣਗੀਆਂ । ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਵਲੋਂ ਸਲਿਲ ਕਪੂਰ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜ਼ਿੰਮੇਵਾਰੀਆਂ ਦੀ ਸ਼ਾਲਾਘਾ ਕਰਦੇ ਹੋਏ ਕਿਹਾ ਕਿ ਸਲਿਲ ਕਪੂਰ ਹੁਣ ਜ਼ਿਲ੍ਹਾ ਪ੍ਰਧਾਨ ਦੇ ਅਹਿਮ ਅਹੁਦੇ ‘ਤੇ ਸੇਵਾ ਨਿਭਾਉਣਗੇ। ਇਸ ਮੌਕੇ ਕੇ. ਡੀ. ਭੰਡਾਰੀ, ਸਾਬਕਾ ਮੇਅਰ ਸ੍ਰੀ ਬਖ਼ਸ਼ੀ ਰਾਮ ਅਰੋੜਾ, ਸੂਰਜ ਭਾਰਦਵਾਜ, ਰਾਜੇਸ਼ ਹਨੀ, ਰਾਜਿੰਦਰ ਮੋਹਨ ਸਿੰਘ ਛੀਨਾ, ਸਾਬਕਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਅਨੰਦ ਸ਼ਰਮਾ, ਸੁਖਮਿੰਦਰ ਸਿੰਘ ਪਿੰਟੂ, ਡਾ: ਰਾਮ ਚਾਵਲਾ , ਹਰਜਿੰਦਰ ਸਿੰਘ ਠੇਕੇਦਾਰ, ਗੁਰਪ੍ਰਤਾਪ ਸਿੰਘ ਟਿੱਕਾ, ਅਜੈਬੀਰਪਾਲ ਸਿੰਘ ਰੰਧਾਵਾ ਆਦਿ ਨੇ ਸੰਬੋਧਨ ਕੀਤਾ। ਮੰਚ ਦਾ ਸੰਚਾਲਨ ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ ਨੇ ਕੀਤਾ। ਇਸ ਦੌਰਾਨ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਮਹਾਰਾਜਾ ਰਣਜੀਤ ਸਿੰਘ ਤਸਵੀਰ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਨਰੇਸ਼ ਸ਼ਰਮਾ, ਰਾਜੇਸ਼ ਗਿੱਲ, ਰੀਨਾ ਜੇਤਲੀ, ਕੌਂਸਲਰ ਕ੍ਰਿਤੀ ਅਰੋੜਾ, ਕੌਂਸਲਰ ਅਮਨ ਐਰੀ, ਮਾਨਵ ਤਨੇਜਾ, ਮਨਰਾਜ ਸਿੰਘ ਛੀਨਾ, ਇੰਦਰਜੀਤ ਸਿੰਘ ਬਸਰਕੇ, ਬਲਕਾਰ ਸਿੰਘ ਸੋਹਲ, ਜਨਾਰਦਨ ਸ਼ਰਮਾ, ਗੌਰਵ ਭੰਡਾਰੀ, ਸੁਰਿੰਦਰ ਕੰਵਲ, ਏਕਤਾ ਕਪੂਰ, ਰਮਾ ਮਹਾਜਨ, ਜਸਪਾਲ ਸਿੰਘ ਸ਼ੰਟੂ, ਸੰਜੀਵ ਕੁਮਾਰ, ਮੀਨੂੰ ਸਹਿਗਲ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਮੌਜੂਦ ਸਨ।
ਭਾਜਪਾ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਹੋਈ ਤਾਜਪੋਸ਼ੀ
ਅਜੀਤ ਡੈਸਕ
26-07-2026