09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਭਾਜਪਾ ਸਰਕਾਰ ਬਣਾਏਗੀ-ਢਿੱਲੋਂ

Ad Position 21
No active advertisement
ਅਜੀਤ ਡੈਸਕ 26-07-2026

ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ‘ਚ ਆਪਣੀ ਸਰਕਾਰ ਬਣਾਏਗੀ, ਜਿਸ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ‘ਚ ਭਾਰੀ ਉਤਸ਼ਾਹ ਹੈ। ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ। ਪਾਰਟੀ ਦੇ ਰੱਖੇ ਇੱਥੇ ਇਕ ਸਮਾਗਮ ਦੌਰਾਨ ਸ: ਢਿੱਲੋਂ ਨੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਪ੍ਰਤੀ ਗੰਭੀਰ ਹਨ ਅਤੇ ਜਿਸ ਤਰ੍ਹਾਂ ਵਿਕਾਸ ਪੱਖੋਂ ਪੰਜਾਬ ਦਾ ਗਰਾਫ਼ ਦਿਨ ਪ੍ਰਤੀ ਦਿਨ ਡਿਗਦਾ ਜਾ ਰਿਹਾ ਹੈ ਉਸ ਨੂੰ ਲੈ ਕੇ ਉਹ ਚਿੰਤਤ ਹਨ। ਉਨ੍ਹਾਂ ਕਿਹਾ ਕੇਂਦਰ ‘ਚ ਭਾਜਪਾ ਸਰਕਾਰ ਦੇ ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਮਿਲ ਕੇ ਡਬਲ ਇੰਜਣ ਕੰਮ ਕਰੇਗੀ। ਉਨ੍ਹਾਂ ਜੰਤਰ ਮੰਤਰ ਵਿਖੇ ਵਿਦਿਆਰਥੀਆਂ ਦੇ ਧਰਨੇ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਬਹੁਤ ਸੰਜੀਦਾ ਹਨ ਉਨ੍ਹਾਂ ਵਲੋਂ ਪਹਿਲਾਂ ਹੀ ਪੇਪਰ ਲੀਕ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪੇਪਰ ਲੀਕ ਮਾਮਲੇ ਨੂੰ ਲੈ ਕੇ ਨਵਾਂ ਕਾਨੂੰਨ ਵੀ ਬਣਾ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਹੋਏ ਪੇਪਰ ਲੀਕ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਕਨਵੀਨੀਅਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਉਨ੍ਹਾਂ ਪੇਪਰ ਲੀਕ ਮਾਮਲੇ ‘ਚ ਦਿੱਲੀ ਧਰਨੇ ਸਬੰਧੀ ਵੱਡੀਆਂ ਗੱਲਾਂ ਕਰਨ ਵਾਲੇ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਪੰਜਾਬ ‘ਚ ਲੀਕ ਹੋਏ ਪੇਪਰਾਂ ਦੇ ਮਾਮਲੇ ‘ਚ ਚੁੱਪੀ ਸਾਧੀ ਹੋਈ ਹੈ । ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਦਵਾਈ ਕਾਰੋਬਾਰੀਆਂ ਵਲੋਂ ਸੂਬੇ ਦੇ ਸਾਰੇ ਵਿਧਾਇਕਾਂ ਅਤੇ ਜ਼ੋਨਲ ਡਰੱਗ ਇੰਸਪੈਕਟਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ ਅਗਲੀ ਖ਼ਬਰ ਰੋਟਰੀ ਕਲੱਬ ਅੰਮ੍ਰਿਤਸਰ ਸਾਊਥ ਈਸਟ ਨੇ ਮਨਾਇਆ 20ਵਾਂ ਸਥਾਪਨਾ ਦਿਵਸ
Ad Position 24