ਅੰਮ੍ਰਿਤਸਰ, 25 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਪੂਰਬੀ ਅਧੀਨ ਪੈਂਦੀ ਵਾਰਡ ਨੰਬਰ. 18 ਵੇਰਕਾ ਤੋਂ ਅੱਜ ਵਿਧਾਇਕਾ ਜੀਵਨਜੋਤ ਕੌਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ 42ਵੀਂ ਬੱਸ ਨੂੰ ਰਵਾਨਾ ਕੀਤਾ ਗਿਆ।ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਦਾ ਆਮ ਲੋਕਾਂ ਨੂੰ ਵੱਡਾ ਫਾਇਦਾ ਮਿਲ ਹੈ, ਜਿਸ ਲਈ ਸੰਗਤਾਂ ਦਾ ਅਥਾਹ ਪਿਆਰ ਅਤੇ ਆਸ਼ੀਰਵਾਦ ਪ੍ਰਾਪਤ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੇ ਮਾਨ ਸਰਕਾਰ ਦੇ ਇਸ ਸ਼ਲਾਘਾਯੋਗ ਉਪਰਾਲੇ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਸਾਰੇ ਸ਼ਰਧਾਲੂਆਂ ਨੂੰ ਸੁਖਾਲੀ ਅਤੇ ਮੰਗਲਮਈ ਯਾਤਰਾ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਐਡਵੋਕੇਟ ਹਰਪਾਲ ਸਿੰਘ ਨਿੱਜਰ ਬਲਾਕ ਪ੍ਰਧਾਨ ਵੇਰਕਾ ਅਤੇ ਵਾਰਡ ਇੰਚਾਰਜ, ਦਲਜੀਤ ਸਿੰਘ, ਜਸਦੀਪ ਸਿੰਘ ਸੁਪਰਵਾਈਜ਼ਰ, ਦਲਰਾਜ ਸਿੰਘ ਆਦਿ ਹਾਜ਼ਰ ਸਨ।
ਵਿਧਾਇਕਾ ਜੀਵਨਜੋਤ ਕੌਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ 42ਵੀਂ ਬੱਸ ਰਵਾਨਾ
ਅਜੀਤ ਡੈਸਕ
26-07-2026