13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਰਾਜਾਸਾਂਸੀ ’ਚ ਲੱਗੇ ਥਾਂ-ਥਾਂ ’ਤੇ ਕੂੜੇ ਦੇ ਢੇਰ

Ad Position 21
No active advertisement
ਅਜੀਤ ਡੈਸਕ 27-07-2026

ਰਾਜਾਸਾਂਸੀ, 26 ਜੁਲਾਈ (ਹਰਦੀਪ ਸਿੰਘ ਖੀਵਾ)- ਕਸਬਾ ਰਾਜਾਸਾਂਸੀ ਵਿਖੇ ਵੱਖ-ਵੱਖ ਥਾਵਾਂ ’ਤੇ ਬੀਤੇ ਕੁਝ ਦਿਨਾਂ ਤੋਂ ਕੂੜੇ ਦੇ ਢੇਰ ਲੱਗਣ ਕਾਰਨ ਅਕਾਲੀ ਵਰਕਰਾਂ ਵਲੋਂ ਯੂਥ ਅਕਾਲੀ ਦਲ ਹਲਕਾ ਰਾਜਾਸਾਂਸੀ ਦੇ ਪ੍ਰਧਾਨ ਅਮਨਦੀਪ ਸਿੰਘ ਲਾਰਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜੀ ਕੀਤੀ ਗਈ। ਇਸ ਸੰਬੰਧੀ ਯੂਥ ਅਕਾਲੀ ਦਲ ਹਲਕਾ ਰਾਜਾਸਾਂਸੀ ਦੇ ਪ੍ਰਧਾਨ ਅਮਨਦੀਪ ਸਿੰਘ ਲਾਰਾ, ਅਕਾਲੀ ਕੌਂਸਲਰ ਸੁਖਦਿਆਲ ਸਿੰਘ ਸੋਢੀ ਤੇ ਰਮਨ ਸਿੱਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਰਾਜਾਸਾਂਸੀ ਸ਼ਹਿਰ ਵਿਚ ਪਿਛਲੇ ਕੁਝ ਦਿਨਾਂ ਤੋਂ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਭਿਆਨਕ ਬਿਮਾਰੀਆਂ ਫ਼ੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ, ਉਨ੍ਹਾਂ ਕਿਹਾ ਕਿ ਵਿੱਦਿਆ ਦੇ ਮੰਦਿਰ ਵਜੋਂ ਜਾਣੇ ਜਾਂਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਰਾਜਾਸਾਂਸੀ ਸ਼ਹਿਰ ਦੇ ਹਸਪਤਾਲ (ਸਿਹਤ ਕੇਂਦਰ) ਦੇ ਮੂਹਰੇ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਬਦ-ਬੂ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਹ ਕੂੜਾ ਲੱਗਾ ਹੋਇਆ ਹੈ ਇਹ ਸ਼ਹਿਰ ਦੇ ਅੰਦਰ ਪ੍ਰਵੇਸ਼ ਕਰਨ ਲਈ ਅਹਿਮ ਮੁੱਖ ਪੁਆਇੰਟ ਹੈ, ਜਿੱਥੇ ਕਰੀਬ ਦਰਜਨਾਂ ਪਿੰਡਾਂ ਦੇ ਲੋਕਾ ਹਸਪਤਾਲ ਦਵਾਈਆਂ ਲੈਣ ਅਤੇ ਰਾਜਾਸਾਂਸੀ ਦੇ ਬਾਜ਼ਾਰ ਵਿਚ ਖ਼ਰੀਦੋ ਫ਼ਰੋਖ਼ਤ ਕਰਨ ਆਉਂਦੇ ਹਨ, ਜਿਸ ਨਾਲ ਉਨ੍ਹਾਂ ਲੋਕਾਂ ਦਾ ਸਵਾਗਤ ਕੂੜੇ ਢੇਰਾਂ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਾਜਾਸਾਂਸੀ ਦੇ ਵੱਖ-ਵੱਖ ਖੇਤਰਾਂ ਵੀ ਕੂੜੇ ਦੇ ਢੇਰ ਲੱਗੇ ਹਨ ਜਿਸ ਕਾਰਨ ਲੋਕ ਪ੍ਰੇਸ਼ਾਨ ਹਨ। ਰਾਜਾਸਾਂਸੀ ਦੇ ਉਕਤ ਅਕਾਲੀ ਆਗੂਆਂ ਵਲੋਂ ਪੰਜਾਬ ਸਰਕਾਰ ਸਮੇਤ ਸਮੂਹ ਰਾਜਾਸਾਂਸੀ ਨਗਰ ਪੰਚਾਇਤ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨੂੰ ਏਧਰ ਧਿਆਨ ਦੇਣ ਲਈ ਕਿਹਾ ਗਿਆ ਹੈ। ਇਸ ਮੌਕੇ ਕਨਵਰਸ਼ੇਰ ਸਿੰਘ, ਹਰਦੀਪ ਸਿੰਘ ਰਾਜੂ, ਪ੍ਰਦੀਪ ਸਿੰਘ, ਸੁਖਚੈਨ ਸਿੰਘ, ਰੂੜ ਸਿੰਘ, ਸੁਰਿੰਦਰ ਸਿੰਘ ਟੋਨੀ, ਰੈਬੋ ਰਾਜਾਸਾਂਸੀ, ਦੁੱਲਾ ਰਾਜਾਸਾਂਸੀ, ਸਾਹਿਲ ਰਾਜਾਸਾਂਸੀ, ਕੁਲਦੀਪ ਸਿੰਘ ਫੌਜੀ ਆਦਿ ਹਾਜ਼ਰ ਸਨ।
ਇਸ ਸੰਬੰਧੀ ਜਦ ਨਗਰ ਪੰਚਾਇਤ ਦੇ ਪ੍ਰਧਾਨ ਕੁਲਵਿੰਦਰ ਸਿੰਘ ਔਲਖ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਸਮੁੱਚੇ ਪੰਜਾਬ ਵਿਚ ਹੜਤਾਲ ਚੱਲ ਰਹੀ ਹੈ, ਫਿਰ ਵੀ ਸ਼ਹਿਰ ਵਿਚ ਦੋ ਘੰਟੇ ਸਫਾਈ ਕਰਨ ਲਈ ਨਿੱਜੀ ਤੌਰ ‘ਤੇ ਮਜ਼ਦੂਰਾਂ ਨੂੰ ਲਗਾਇਆ ਗਿਆ ਹੈ। ਪ੍ਰੰਤੂ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਇਹ ਕੂੜਾ ਇਕੱਠਾ ਹੋਇਆ ਹੈ, ਉਨ੍ਹਾਂ ਕਿਹਾ ਰਾਜਾਸਾਂਸੀ ਸ਼ਹਿਰ ਦਾ ਸਾਰਾ ਕੂੜਾ ਜਲਦੀ ਚੁੱਕਿਆ ਜਾ ਰਿਹਾ ਹੈ। ਪ੍ਰਧਾਨ ਕੁਲਵਿੰਦਰ ਸਿੰਘ ਔਲਖ ਨੇ ਕਿਹਾ ਕਿ ਰਾਜਾਸਾਂਸੀ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਤੇ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਉਨ੍ਹਾਂ ਕਿਹਾ ਕਿ ਉਹ ਰਾਜਾਸਾਂਸੀ ਸ਼ਹਿਰ ਵਾਸੀਆਂ ਦੀ ਸੇਵਾ ਲਈ 24 ਘੰਟੇ ਹਾਜ਼ਰ ਰਹਿਣਗੇ।

Ad Position 22
No active advertisement
ਪਿਛਲੀ ਖ਼ਬਰ ਟੋਲ ਪਲਾਜ਼ਾ ਕੱਥੂਨੰਗਲ ’ਚ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਫਤਿਆਬਾਦ ਵਿਖੇ ਪੂਰੀ ਸ਼ਰਧਾ ਨਾਲ ਕੀਤਾ ਜਾਵੇਗਾ- ਪ੍ਰਿੰਸ ਫਤਿਆਬਾਦ
Ad Position 24