ਚੱਬਾ, 26 ਜੁਲਾਈ (ਜੱਸਾ ਅਨਜਾਣ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ‘ਤੇ ਅੱਜ ਹਰੀਕੇ ਮੁੱਖ ਮਾਰਗ ਪਿੰਡ ਚੱਬਾ ਦੇ ਚੌਂਕ ਵਿਚ ਕਿਸਾਨ ਜਥੇਬੰਦੀ ਦੇ ਜ਼ੋਨ ਬਾਬਾ ਨੋਧ ਸਿੰਘ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਤੇ ਪੰਜਾਬ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ, ਮਨਰੇਗਾ ਮਜ਼ਦੂਰਾਂ, ਤੇ ਵਿਦਿਆਰਥੀਆਂ ਤੇ ਕੀਤੇ ਜਬਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਜ਼ੋਨ ਪ੍ਰਧਾਨ ਕੰਵਲਜੀਤ ਸਿੰਘ ਵਨਚੜੀ, ਰਾਜਪਾਲ ਸਿੰਘ ਸੁਲਤਾਨਵਿੰਡ ਤੇ ਦਵਿੰਦਰ ਸਿੰਘ ਚਾਟੀਵਿੰਡ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਦੀ ਬੁੱਚੜ ਸਰਕਾਰ ਵਲੋਂ ਨਰੇਗਾ ਮਜ਼ਦੂਰਾਂ, ਬਿਜਲੀ ਮੁਲਾਜ਼ਮਾਂ, ਸਫ਼ਾਈ ਕਰਮਚਾਰੀਆਂ ਅਤੇ ਨੀਟ ਦੇ ਪੇਪਰਾਂ ਨੂੰ ਲੀਕ ਕਰਨ ਵਾਲੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਰਹੇ ਵਿਦਿਆਰਥੀਆਂ ‘ਤੇ ਕੀਤੇ ਗਏ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ। ਇਸ ਮੌਕੇ ਕਿਸਾਨ ਆਗੂ ਨਿਸ਼ਾਨ ਸਿੰਘ ਚੱਬਾ, ਕਾਰਜ ਸਿੰਘ ਰਾਮਪੁਰਾ ਤੇ ਸੁਖਦੀਪ ਸਿੰਘ ਵਨਚੜੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਦੁਬਾਰਾ ਲੈਂਡ ਪੁਲਿੰਗ ਨੀਤੀ ਲਿਆ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਉਸ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਇੰਦਰਜੀਤ ਸਿੰਘ ਸੋਹੀ, ਨਿਰਵੈਲ ਸਿੰਘ, ਡਾਕਟਰ ਬਿੱਲਾ ਸਿੰਘ, ਗੁਰਮੀਤ ਸਿੰਘ, ਜਗਮੋਹਨ ਸਿੰਘ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਰਜੀਤ ਸਿੰਘ, ਜਤਿੰਦਰ ਸਿੰਘ, ਹਰਦੇਵ ਸਿੰਘ, ਸੁਖਦੇਵ ਸਿੰਘ, ਬਚਿੱਤਰ ਸਿੰਘ, ਸਵਿੰਦਰ ਸਿੰਘ, ਕਿਰਪਾਲ ਸਿੰਘ, ਜੁਗਰਾਜ ਸਿੰਘ, ਫਤਿਹ ਸਿੰਘ, ਗੁਲਜ਼ਾਰ ਸਿੰਘ, ਬਾਬਾ ਅਵਤਾਰ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ ਸਮੇਤ ਵੱਡੀ ਗਿਣਤੀ ਚ ਕਿਸਾਨ ਮਜ਼ਦੂਰ ਹਾਜ਼ਰ ਸਨ।
ਹਰੀਕੇ ਮੁੱਖ ਮਾਰਗ ਚੱਬਾ ਵਿਖੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਮੁੱਖ ਮੰਤਰੀ ਮਾਨ ਦਾ ਪੁਤਲਾ ਫੂਕਿਆ
ਅਜੀਤ ਡੈਸਕ
27-07-2026