ਰਾਜਾਸਾਂਸੀ, 26 ਜੁਲਾਈ (ਹਰਦੀਪ ਸਿੰਘ ਖੀਵਾ)- ਜਿੱਥੇ ਪੰਜਾਬ ਭਰ ‘ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਵਿਚ ਦਿਨੋ ਦਿਨ ਵਾਧਾ ਹੋ ਰਿਹਾ ਹੈ ਏਸੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿਚ ਵੀ ਹਲਕਾ ਇੰਚਾਰਜ ਦਲਜੀਤ ਸਿੰਘ ਖ਼ਾਲਸਾ ਮਿਆਦੀਆਂ ਦੀ ਮਿਹਨਤ ਸਦਕਾ ਪਾਰਟੀ ਦਾ ਕਾਫ਼ਲਾ ਦਿਨੋ ਦਿਨ ਵਧਦਾ ਨਜ਼ਰ ਆ ਰਿਹਾ ਹੈ। ਏਸੇ ਤਹਿਤ ਹਲਕਾ ਰਾਜਾਸਾਂਸੀ ਦੇ ਪਿੰਡ ਬੂਆਨੰਗਲੀ ਤੋਂ ਵੱਖ-ਵੱਖ ਰਵਾਇਤੀ ਪਾਰਟੀਆਂ ਦੇ ਵਰਕਰਾਂ ਵਲੋਂ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਹਲਕਾ ਇੰਚਾਰਜ ਦਲਜੀਤ ਸਿੰਘ ਖ਼ਾਲਸਾ ਮਿਆਦੀਆਂ ਦੀ ਅਗਵਾਈ ਕਬੂਲਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ। ਪਾਰਟੀ ਵਿਚ ਸ਼ਾਮਿਲ ਹੋਏ ਪਿੰਡ ਵਾਸੀਆਂ ‘ਚ ਜਗਜੀਤ ਸਿੰਘ, ਕੁਲਦੀਪ ਸਿੰਘ, ਹਰਭਾਲ ਸਿੰਘ, ਸੁਖਦੇਵ ਸਿੰਘ ਚੱਕੀਵਾਲਾ, ਆਸ਼ੂ ਮਸੀਹ, ਗੁਰਭੇਜ ਸਿੰਘ, ਸ਼ਮਸ਼ੇਰ ਸਿੰਘ ਸ਼ੇਰਾ, ਸਤਨਾਮ ਸਿੰਘ, ਬਾਬਾ ਦਲਬੀਰ ਸਿੰਘ, ਹਰਚਰਨ ਸਿੰਘ, ਰਾਜਬੀਰ ਸਿੰਘ ਰਾਜੂ, ਕਰਨਬੀਰ ਸਿੰਘ, ਗੁਰਨਾਮ ਸਿੰਘ, ਸੁਖਦੇਵ ਸਿੰਘ ਦਾ ਹਲਕਾ ਇੰਚਾਰਜ ਦਲਜੀਤ ਸਿੰਘ ਖ਼ਾਲਸਾ ਵਲੋਂ ਗੁਰੂ ਦੀ ਬਖਸ਼ਿਸ਼ ਸਿਰੋਪੇ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਦੌਰਾਨ ਦਲਜੀਤ ਸਿੰਘ ਖਾਲਸਾ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਏ ਵਰਕਰਾਂ ਦਾ ਪਾਰਟੀ ਵਿਚ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ।
ਪਿੰਡ ਬੂਆਨੰਗਲੀ ’ਚ ਰਵਾਇਤੀ ਪਾਰਟੀਆਂ ਦੇ ਵਰਕਰ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸ਼ਾਮਿਲ
ਅਜੀਤ ਡੈਸਕ
27-07-2026