13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਚੁੱਘ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੀ ਸੰਸਦੀ ਸਥਾਈ ਕਮੇਟੀ ’ਚ ਨਾਮਜ਼ਦ ਕਰਨਾ ਮਾਣ ਵਾਲੀ ਗੱਲ : ਅਣਖੀ

Ad Position 21
No active advertisement
ਅਜੀਤ ਡੈਸਕ 27-07-2026

ਅੰਮ੍ਰਿਤਸਰ, 26 ਜੁਲਾਈ (ਹਰਮਿੰਦਰ ਸਿੰਘ)- ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਿੰ: ਕੁਲਵੰਤ ਸਿੰਘ ਅਣਖੀ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੂੰ ਗ੍ਰਹਿ ਮੰਤਰਾਲੇ ਨਾਲ ਸੰਬੰਧਿਤ ਸੰਸਦੀ ਸਥਾਈ ਕਮੇਟੀ ਅਤੇ ਰੱਖਿਆ ਮੰਤਰਾਲੇ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਨਾਮਜ਼ਦ ਕੀਤੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪੰਜਾਬ ਦੇਸ਼ ਦਾ ਇਕ ਅਹਿਮ ਸਰਹੱਦੀ ਸੂਬਾ ਹੈ, ਜੋ ਸਰਹੱਦੀ ਸੁਰੱਖਿਆ, ਡਰੋਨ ਘੁਸਪੈਠ, ਨਸ਼ਾ ਤਸਕਰੀ ਅਤੇ ਅੱਤਵਾਦ ਵਰਗੀਆਂ ਚੁਣੌਤੀਆਂ ਦਾ ਲਗਾਤਾਰ ਸਾਹਮਣਾ ਕਰ ਰਿਹਾ ਹੈ। ਅਜਿਹੇ ਸਮੇਂ ਸ੍ਰੀ ਚੁੱਘ ਦੀ ਇਨ੍ਹਾਂ ਦੋਵੇਂ ਅਹਿਮ ਸੰਸਦੀ ਕਮੇਟੀਆਂ ਵਿਚ ਨਿਯੁਕਤੀ ਪੰਜਾਬ ਅਤੇ ਦੇਸ਼ ਲਈ ਮਾਣ ਵਾਲੀ ਗੱਲ ਹੈ । ਉਨ੍ਹਾਂ ਕਿਹਾ ਕਿ ਤਰੁਣ ਚੁੱਘ ਨੇ ਪੰਜਾਬ, ਜੰਮੂ-ਕਸ਼ਮੀਰ ਅਤੇ ਲੱਦਾਖ ਵਰਗੇ ਸਰਹੱਦੀ ਖੇਤਰਾਂ ਵਿਚ ਲੰਬੇ ਸਮੇਂ ਤੱਕ ਕੰਮ ਕੀਤਾ ਹੈ। ਇਸ ਲਈ ਉਨ੍ਹਾਂ ਨੂੰ ਸਰਹੱਦੀ ਇਲਾਕਿਆਂ ਦੀਆਂ ਸਮੱਸਿਆਵਾਂ ਅਤੇ ਰਾਸ਼ਟਰੀ ਸੁਰੱਖਿਆ ਦੇ ਮੁੱਦਿਆਂ ਦੀ ਡੂੰਘੀ ਸਮਝ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਸੰਸਦ ਦੇ ਇਨ੍ਹਾਂ ਮਹੱਤਵਪੂਰਨ ਮੰਚਾਂ ‘ਤੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਬੁਲੰਦ ਕਰਨਗੇ ਅਤੇ ਸਰਹੱਦੀ ਲੋਕਾਂ ਦੇ ਹਿੱਤਾਂ ਦੀ ਪ੍ਰਭਾਵਸ਼ਾਲੀ ਨੁਮਾਇੰਦਗੀ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੁਆਰਾ ਬਾਇਓਟੈਕ ਇਨੋਵੇਸ਼ਨਾਂ ਲਈ ਵਿੱਤ ਦੇ ਮੌਕਿਆਂ ’ਤੇ ਲਾਈਵ ਸੈਸ਼ਨ ਅਗਲੀ ਖ਼ਬਰ ਪਿੰਡ ਬੂਆਨੰਗਲੀ ’ਚ ਰਵਾਇਤੀ ਪਾਰਟੀਆਂ ਦੇ ਵਰਕਰ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸ਼ਾਮਿਲ
Ad Position 24