13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸ਼ਹਿਜ਼ਾਦਾ ਨੰਦ ਕਾਲਜ ਅੰਮ੍ਰਿਤਸਰ ’ਚ ਨਵੇਂ ਵਿਦਿਆਰਥੀਆਂ ਲਈ ਲਾਇਬ੍ਰੇਰੀ ਓਰੀਐਂਟੇਸ਼ਨ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 27-07-2026

ਅੰਮ੍ਰਿਤਸਰ, 26 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)- ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਲਾਇਬ੍ਰੇਰੀ ਵਿਭਾਗ ਵਲੋਂ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਅਗਵਾਈ ਹੇਠ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਲਾਇਬ੍ਰੇਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਲਾਇਬ੍ਰੇਰੀ ਦੀਆਂ ਸਹੂਲਤਾਂ, ਨਿਯਮਾਂ ਅਤੇ ਸਰੋਤਾਂ ਬਾਰੇ ਜਾਣੂ ਕਰਵਾਉਣਾ ਸੀ।ਇਸ ਮੌਕੇ ਬੀ.ਏ., ਬੀ.ਬੀ.ਏ., ਬੀ.ਸੀ.ਏ., ਬੀ.ਕਾਮ., ਪੀ.ਜੀ.ਡੀ.ਸੀ.ਏ., ਐੱਮ.ਐੱਸ.ਸੀ., ਬੀ.ਐੱਸ.ਸੀ. (ਇਕਨਾਮਿਕਸ) ਅਤੇ ਬੀ.ਐੱਸ.ਸੀ. (ਕੰਪਿਊਟਰ ਸਾਇੰਸ) ਦੇ ਨਵੇਂ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਦਾ ਦੌਰਾ ਕਰਵਾਇਆ ਗਿਆ। ਲਾਇਬ੍ਰੇਰੀਅਨ ਨਵਨੀਤ ਕੌਰ ਦਿਓਲ ਨੇ ਵਿਦਿਆਰਥੀਆਂ ਨੂੰ ਲਾਇਬ੍ਰੇਰੀ ‘ਚ ਉਪਲਬੱਧ ਪੁਸਤਕਾਂ, ਈ-ਸਰੋਤਾਂ, ਲਾਇਬ੍ਰੇਰੀ ਸੇਵਾਵਾਂ, ਪੁਸਤਕਾਂ ਜਾਰੀ ਕਰਵਾਉਣ ਅਤੇ ਵਾਪਸ ਕਰਨ ਦੀ ਪ੍ਰਕਿਰਿਆ ਸਮੇਤ ਲਾਇਬ੍ਰੇਰੀ ਦੇ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਕਾਲਜ ਵਿਚ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਸੁਚਾਰੂ ਬਣਾਉਣ ਲਈ ‘ਬੁੱਕ ਬੈਂਕ’ ਦੀ ਵਿਸ਼ੇਸ਼ ਸਹੂਲਤ ਉਪਲਬੱਧ ਹੈ, ਜਿਸ ਰਾਹੀਂ ਉਹ ਲੋੜੀਂਦੀਆਂ ਪੁਸਤਕਾਂ ਪ੍ਰਾਪਤ ਕਰਕੇ ਆਪਣੀ ਪੜ੍ਹਾਈ ਜਾਰੀ ਰੱਖ ਸਕਦੇ ਹਨ । ਕਾਲਜ ਦੀ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲਾਇਬ੍ਰੇਰੀ ਵਿਦਿਆਰਥੀਆਂ ਦੀ ਅਕਾਦਮਿਕ ਸਫ਼ਲਤਾ ਦਾ ਮਜ਼ਬੂਤ ਆਧਾਰ ਹੈ ।

Ad Position 22
No active advertisement
ਪਿਛਲੀ ਖ਼ਬਰ ਡਾਕਟਰ ਸੋਹਲ ਦੀ ਅਗਵਾਈ ’ਚ ਮਕਬੂਲਪੁਰਾ ਵਿਖੇ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੁਆਰਾ ਬਾਇਓਟੈਕ ਇਨੋਵੇਸ਼ਨਾਂ ਲਈ ਵਿੱਤ ਦੇ ਮੌਕਿਆਂ ’ਤੇ ਲਾਈਵ ਸੈਸ਼ਨ
Ad Position 24