13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਟਾਲਵਰਟਸ ਵਰਲਡ ਸਕੂਲ ਵਿਖੇ ਕਾਰਗਿਲ ਵਿਜੇ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 27-07-2026

ਅੰਮ੍ਰਿਤਸਰ, 26 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਕਾਰਗਿਲ ਵਿਜੇ ਦਿਵਸ ਸਟਾਲਵਰਟਸ ਵਰਲਡ ਸਕੂਲ ਵਿਖੇ ਦੇਸ਼ ਭਗਤੀ ਅਤੇ ਸ਼ਰਧਾ ਦੇ ਮਾਹੌਲ ‘ਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਛੋਟੇ ਬੱਚਿਆਂ ਨੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਕਾਰਗਿਲ ਯੁੱਧ ਦੇ ਅਮਰ ਸ਼ਹੀਦਾਂ ਅਤੇ ਬਹਾਦਰ ਸੈਨਿਕਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਪ੍ਰੋਗਰਾਮ ‘ਚ ਕਾਰਗਿਲ ਯੁੱਧ ਦੇ ਸਾਬਕਾ ਸੈਨਿਕ ਸੂਬੇਦਾਰ ਰਾਮ ਨਿਵਾਸ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਰੋਹ ਦੌਰਾਨ ਬੱਚਿਆਂ ਲਈ ਇਕ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਕਾਰਗਿਲ ਯੁੱਧ ਦੀ ਸੱਚੀ ਕਹਾਣੀ ਅਤੇ ਸੈਨਿਕਾਂ ਦੀ ਅਦੁੱਤੀ ਹਿੰਮਤ ਨੂੰ ਦਰਸਾਉਂਦਾ ਇਕ ਦਿਲ ਨੂੰ ਛੂਹਣ ਵਾਲਾ ਨਾਟਕ ਪੇਸ਼ ਕੀਤਾ । ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ । ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਧਾਨੁਕਾ ਨੇ ਇਕ ਪ੍ਰੇਰਨਾਦਾਇਕ ਸੰਦੇਸ਼ ਦਿੱਤਾ। ਉਨ੍ਹਾਂ ਨੇ ਬੱਚਿਆਂ ਨੂੰ ਕਾਰਗਿਲ ਯੁੱਧ ਦੇ ਇਤਿਹਾਸ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨ ਵਾਲੇ ਨਾਇਕਾਂ ਦੁਆਰਾ ਕੀਤੀਆਂ ਕੁਰਬਾਨੀਆਂ ਬਾਰੇ ਦੱਸਿਆ। ਪ੍ਰਿੰਸੀਪਲ ਮੈਡਮ ਨੇ ਬੱਚਿਆਂ ਨੂੰ ਰਾਸ਼ਟਰ ਨਿਰਮਾਣ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਪੇਪਰ ਲੀਕ ਲਈ ਜ਼ਿੰਮੇਵਾਰ ਮੰਤਰੀ ਤੋਂ ਕੇਜਰੀਵਾਲ ਅਸਤੀਫ਼ਾ ਕਦੋਂ ਮੰਗਣਗੇ- ਸਲਿਲ ਕਪੂਰ ਅਗਲੀ ਖ਼ਬਰ ਪਿੰਡ ਝੰਜੋਟੀ ‘ਚ ਕਾਂਗਰਸ ਸਮੇਤ ਰਵਾਇਤੀ ਪਾਰਟੀਆਂ ਦੇ ਵਰਕਰ ਆਮ ਆਦਮੀ ਪਾਰਟੀ ’ਚ ਸ਼ਾਮਿਲ
Ad Position 24