06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਲੋਪੋਕੇ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 28-07-2026

ਚੋਗਾਵਾਂ, 27 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ ਚਲਾਈ ਗਈ ਵੱਡੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ.ਜੀ.ਪੀ. ਪੰਜਾਬ ਅਤੇ ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਅਤੇ ਡੀ.ਐੱਸ.ਪੀ. ਕਪਿਲ ਕੌਸ਼ਲ ਰਾਜਾਸਾਂਸੀ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੀ ਪੁਲਿਸ ਵਲੋਂ 10 ਕਿੱਲੋ 206 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਲੋਪੋਕੇ ਦੇ ਐੱਸ.ਐੱਚ.ਓ ਅਜੇਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਵਣੀਏਕੇ ਮੌਜੂਦ ਸੀ। ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮਹਾਂਵੀਰ ਅਤੇ ਆਕਾਸ਼ਦੀਪ ਸਿੰਘ ਜੋ ਇਕੱਠੇ ਰਲ ਕੇ ਹੈਰੋਇਨ ਵੇਚਣ ਦਾ ਵੱਡੇ ਪੱਧਰ ’ਤੇ ਧੰਦਾ ਕਰਦੇ ਹਨ । ਅੱਜ ਵੀ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਹੈਰੋਇਨ ਦੀ ਖੇਪ ਲੈ ਕੇ ਪਿੰਡ ਵਿਚ ਘੁੰਮ ਰਹੇ ਹਨ । ਪੁਲਿਸ ਪਾਰਟੀ ਨੇ ਬਹਿੜਵਾਲ ਵਿਖੇ ਨਾਕੇਬੰਦੀ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਮਹਾਂਵੀਰ ਸਿੰਘ ਅਤੇ ਅਕਾਸ਼ਦੀਪ ਸਿੰਘ ਨੂੰ ਕਰੋੜਾਂ ਦੀ ਹੈਰੋਇਨ ਸਮੇਤ ਕਾਬੂ ਕੀਤਾ। ਫੜੇ ਕਥਿਤ ਦੋਸ਼ੀ ਮਹਾਂਵੀਰ ਸਿੰਘ ਉਰਫ ਮੋਹਿਤ ਪੁੱਤਰ ਬਲਜੀਤ ਸਿੰਘ ਅਤੇ ਆਕਾਸ਼ਦੀਪ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਅੰਮ੍ਰਿਤਸਰ ਖਿਲਾਫ ਪੁਲਿਸ ਥਾਣਾ ਲੋਪੋਕੇ ਵਿਖੇ 21 ਸੀ/25/29/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕਦਮਾ ਦਰਜ ਕਰਕੇ ਤਫ਼ਤੀਸ਼ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਲਾਠੀਚਾਰਜ ਖ਼ਿਲਾਫ਼ ਸਫ਼ਾਈ ਕਰਮਚਾਰੀਆਂ ਦਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਚੱਕਾ ਜਾਮ ਕਰਨ ਦਾ ਐਲਾਨ
Ad Position 24
No active advertisement