03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ : 19 ਕਿੱਲੋਗ੍ਰਾਮ ਹੈਰੋਇਨ ਤੇ 2 ਪਿਸਤੌਲ ਬਰਾਮਦ

Ad Position 21
No active advertisement
ਅਜੀਤ ਡੈਸਕ 28-07-2026

ਅੰਮ੍ਰਿਤਸਰ, 27 ਜੁਲਾਈ (ਰੇਸ਼ਮ ਸਿੰਘ)-ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕਰਦਿਆਂ 19 ਕਿਲੋਗ੍ਰਾਮ ਹੈਰੋਇਨ ਤੇ 2 ਪਿਸਤੌਲਾਂ ਸਮੇਤ ਨਾਜਾਇਜ਼ ਅਸਲਾ ਬਰਾਮਦ ਕੀਤਾ ਹੈ ਅਤੇ 3 ਵੱਖ-ਵੱਖ ਕਾਰਵਾਈ ਤਹਿਤ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲਿਸ ਵਲੋਂ 9 ਕਿਲੋਗ੍ਰਾਮ ਹੈਰੋਇਨ ਤੇ ਤਸਕਰੀ ਲਈ ਵਰਤੀ ਸਕੂਟਰੀ ਬਰਾਮਦ ਕਰਕੇ ਮੁਲਜ਼ਮ ਜਸਪ੍ਰੀਤ ਕੌਰ ਵਾਸੀ ਚੱਕ ਆਲਾ ਬਸਤੀ ਲੇਹਲ ਹਾਲ ਨਰਾਇਣਗੜ੍ਹ ਸ਼ੇਰਪੁਰਾ ਬਸਤੀ ਅੰਮ੍ਰਿਤਸਰ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਲੋਪੋਕੇ ਦੀ ਪੁਲਿਸ ਵਲੋਂ 10 ਕਿਲੋ 206 ਗ੍ਰਾਮ ਹੈਰੋਇਨ ਤੇ ਤਸਕਰੀ ਲਈ ਵਰਤੇ ਜਾ ਰਹੇ ਮੋਟਰਸਾਈਕਲ ਨੂੰ ਬਰਾਮਦ ਕਰਕੇ ਮਹਾਂਵੀਰ ਸਿੰਘ ਉਰਫ ਮੋਹਿਤ ਤੇ ਆਕਾਸ਼ਦੀਪ ਸਿੰਘ ਵਾਸੀ ਪ੍ਰ੍ਰੇਮ ਨਗਰ ਕੋਟ ਖਾਲਸਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਥਾਣਾ ਚਾਟੀਵਿੰਡ ਦੀ ਪੁਲਿਸ ਵਲੋਂ 2 ਪਿਸਤੌਲ 30 ਬੋਰ ਸਮੇਤ ਮੈਗਜ਼ੀਨਾਂ ਤੇ 25 ਜਿੰਦਾ ਰੌਂਦ ਬਰਾਮਦ ਕਰਕੇ ਕੁਲਦੀਪ ਸਿੰਘ ਵਾਸੀ ਲੱਖੋਕੇ ਬਹਿਰਾਮ ਤੇ ਬੰਟੀ ਵਾਸੀ ਬਸਤੀ ਬਾਗਵਲੀ ਜ਼ਿਲ੍ਹਾ ਫਿਰੋਜ਼ਪੁਰ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ ਜਿਨ੍ਹਾਂ ਪਾਸੋਂ ਹੋਰ ਬਰਾਦਗੀਆਂ ਤੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਡਰੀਮ ਸਿਟੀ ਨੂੰ ਜਾਂਦੀਆਂ ਮੁੱਖ ਸੜਕਾਂ ਨੇ ਧਾਰਿਆ ਨਹਿਰਾਂ ਦਾ ਰੂਪ ਅਗਲੀ ਖ਼ਬਰ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ’ਚ ਅੱਧੀ ਦਰਜਨ ਥਾਣਿਆਂ ਦੇ ਥਾਣਾ ਮੁਖੀ ਤਬਦੀਲ
Ad Position 24
No active advertisement