03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਨਵੇਂ ਰਾਸ਼ਨ ਕਾਰਡ ਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਵਾਲਿਆਂ ਦੀਆਂ ਸੇਵਾਂ ਕੇਂਦਰਾਂ ’ਚ ਲੱਗੀਆਂ ਕਤਾਰਾਂ

Ad Position 21
No active advertisement
ਅਜੀਤ ਡੈਸਕ 28-07-2026

ਅੰਮ੍ਰਿਤਸਰ, 27 ਜੁਲਾਈ (ਰੇਸ਼ਮ ਸਿੰਘ)-ਸਰਕਾਰ ਵਲੋਂ 10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਸ਼ੁਰੂ ਕੀਤੀ ਪ੍ਰਕਿਆ ਤਹਿਤ ਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਵਾਲਿਆਂ ਵਲੋਂ ਬਿਨ੍ਹੈ ਕਰਨ ‘ਚ ਵੱਡੀ ਤਾਦਾਦ ‘ਚ ਬਿਨੈਕਾਰ ਸਾਹਮਣੇ ਆਏ ਹਨ ਜਿਥੇ ਸੇਵਾ ਕੇਂਦਰਾਂ ‘ਚ ਰਾਸ਼ਨ ਕਾਰਡ ਤੋਂ ਇਲਾਵਾ ਵੋਟਰ ਕਾਰਡ, ਜਾਤੀ ਸਰਟੀਫਿਕੇਟ, ਮੈਰਿਜ਼ ਸਰਟੀਫਿਕੇਟ ਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਵਾਲਿਆਂ ਦਾ ਤਾਂਤਾ ਲਗਿਆ ਰਿਹਾ । ਦੱਸਣਯੋਗ ਹੈ ਕਿ ਨੈਸ਼ਨਲ ਫੂਡ ਸਿਕਿਊਰਿਟੀ ਐਕਟ- 2013/ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 22 ਜੁਲਾਈ ਤੋਂ 11 ਅਗਸਤ 2026 ਤੱਕ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿਚ ਨਵੇਂ ਯੋਗ ਮੈਂਬਰਾਂ ਨੂੰ ਸ਼ਾਮਲ ਕਰਨ ਲਈ ਅਰਜ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 3 ਲੱਖ ਈ-ਸ਼੍ਰਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਭੋਜਨ ਸੁਰੱਖਿਆ ਦਾ ਲਾਭ ਮਿਲੇਗਾ। ਭਾਵੇਂ ਕਿ ਸਰਕਾਰ ਦਾਅਵਾ ਕੀਤਾ ਗਿਆ ਹੈ ਕਿ ਆਨਲਾਈਨ ਅਰਜ਼ੀ ਪ੍ਰਕਿਰਿਆ ਨੂੰ ਬਹੁਤ ਹੀ ਸਰਲ ਬਣਾਇਆ ਹੈ। ਯੋਗ ਬਿਨੈਕਾਰ ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ (ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਦਫ਼ਤਰਾਂ ਜਾਂ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਪਰ ਜ਼ਿਆਦਾਤਰ ਖਪਤਕਾਰ ਸੇਵਾ ਕੇਂਦਰਾਂ ਨੂੰ ਤਰਜੀਹ ਦੇ ਰਹੇ ਹਨ। ਬਿਨੈ ਕਰਨ ਉਪਰੰਤ ਸਰਕਾਰ ਵਲੋਂ ਪੂਰੀ ਪ੍ਰਕਿਰਿਆ ਵਿਚ ਡਿਜ਼ੀਟਲ ਵੈਰੀਫਿਕੇਸ਼ਨ, ਜੀਓ-ਟੈਗਿੰਗ, ਟਾਈਮ-ਸਟੈਂਪ ਅਤੇ ਸਰਕਾਰੀ ਡਾਟਾਬੇਸ ਰਾਹੀਂ ਆਨਲਾਈਨ ਜਾਂਚ ਕੀਤੀ ਜਾਵੇਗੀ, ਤਾਂ ਜੋ ਫ਼ਰਜ਼ੀ ਰਾਸ਼ਨ ਕਾਰਡਾਂ ‘ਤੇ ਪੂਰੀ ਤਰ੍ਹਾਂ ਰੋਕ ਲੱਗ ਸਕੇ ਅਤੇ ਸਿਰਫ਼ ਯੋਗ ਪਰਿਵਾਰਾਂ ਨੂੰ ਹੀ ਇਸ ਯੋਜਨਾ ਦਾ ਲਾਭ ਮਿਲੇ। ਸੇਵਾ ਕੇਂਦਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਜ 450 ਦੇ ਕਰੀਬ ਟੋਕਨ ਵੰਡੇ ਗਏ ਸਨ।

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਡੀ.ਵਾਰਮਿੰਗ ਡੇ ਦੀਆਂ ਤਿਆਰੀਆਂ ਸੰਬੰਧੀ ਸਿਹਤ ਵਿਭਾਗ ਵਲੋਂ ਜਾਗਰੂਕਤਾ ਪੋਸਟਰ ਜਾਰੀ ਅਗਲੀ ਖ਼ਬਰ ਡਰੀਮ ਸਿਟੀ ਨੂੰ ਜਾਂਦੀਆਂ ਮੁੱਖ ਸੜਕਾਂ ਨੇ ਧਾਰਿਆ ਨਹਿਰਾਂ ਦਾ ਰੂਪ
Ad Position 24
No active advertisement