03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਨੈਸ਼ਨਲ ਡੀ.ਵਾਰਮਿੰਗ ਡੇ ਦੀਆਂ ਤਿਆਰੀਆਂ ਸੰਬੰਧੀ ਸਿਹਤ ਵਿਭਾਗ ਵਲੋਂ ਜਾਗਰੂਕਤਾ ਪੋਸਟਰ ਜਾਰੀ

Ad Position 21
No active advertisement
ਅਜੀਤ ਡੈਸਕ 28-07-2026

ਅੰਮ੍ਰਿਤਸਰ, 27 ਜੁਲਾਈ (ਰੇਸ਼ਮ ਸਿੰਘ)- ਨੈਸ਼ਨਲ ਡੀ-ਵਾਰਮਿੰਗ ਡੇ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਕੀਤੀ ਮੀਟਿੰਗ ਅਤੇ ਜਾਗਰੁਕਤਾ ਪੋਸਟਰ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ, ਨੈਸ਼ਨਲ ਡੀ-ਵਾਰਮਿੰਗ ਡੇ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੱਲਵੀ ਸ਼ਰਮਾ ਵਲੋਂ ਇੱਕ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਨਰੇਸ਼ ਕੁਮਾਰ ਨੇ ਕਿਹਾ ਕਿ ਮਿਤੀ 10 ਅਗਸਤ ਨੂੰ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਜਿਲੇ ਭਰ ਦੇ 1 ਤੋਂ ਲੈ ਕੇ 19 ਸਾਲ ਤੱਕ ਦੇ ਲਗਭਗ 7 ਲੱਖ 29 ਹਜ਼ਾਰ 500 ਬੱਚਿਆਂ ਨੂੰ ਕਵਰ ਕੀਤਾ ਜਾਵੇਗਾ, ਜਿਨ੍ਹਾਂ ਵਿਚ ਸਰਕਾਰੀ ਸਕੂਲ, ਗੈਰ ਸਰਕਾਰੀ ਸਕੂਲ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਾਰੇ ਬੱਚਿਆਂ ਨੂੰ ਐਲਬੈਨਡਾਜੋਲ ਦੀਆਂ ਗੋਲੀਆਂ ਖਵਾ ਕੇ ਢਿੱਡ ਦੇ ਕੀੜਿਆਂ ਤੋਂ ਮੁਕਤ ਕੀਤਾ ਜਾਵੇਗਾ। ਇਸ ਉਪਰੰਤ ਮਿਤੀ 17 ਅਗਸਤ ਨੂੰ ਮੋਪਅਪ ਰਾਊਂਡ ਕੀਤਾ ਜਾਵੇਗਾ, ਜਿਸ ਵਿਚ ਜਿਹੜੇ ਬੱਚੇ 10 ਤਰੀਕ ਨੂੰ ਰਹਿ ਜਾਣਗੇ, ਉਨ੍ਹਾਂ ਨੂੰ ਅਲਬੈਡਾਜ ਦੀ ਗੋਲੀ ਖਵਾਈ ਜਾਏਗੀ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਪੇਟ ਵਿਚ ਕੀੜੇ ਆਮ ਰੋਗ ਹੈ, ਪਰ ਜੇਕਰ ਇਸ ਦਾ ਸਮੇ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਹੋਰ ਕਈ ਬੀਮਾਰੀਆਂ ਦਾ ਰੂਪ ਲੈ ਸਕਦਾ ਹੈ । ਇਸ ਦੌਰਾਨ ਸਕੂਲ ਹੈਲਥ ਨੋਡਲ ਅਫਸਰ ਡਾ. ਨੇਹਾ ਅਗਰਵਾਲ, ਜ਼ਿਲ੍ਹਾ ਐੱਮ.ਈ. ਆਈ.ਓ. ਅਮਰਦੀਪ ਸਿੰਘ ਸਮੂਹ ਸੀਨੀਅਰ ਮੈਡੀਕਲ ਅਫਸਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਉੱਚ ਸਿੱਖਿਆ ’ਚ ਡਿਜੀਟਲ ਤਬਦੀਲੀ ਅਤੇ ਨਵੀਨਤਾ ਨੂੰ ਅਪਣਾਉਣਾ ਸਮੇਂ ਦੀ ਲੋੜ-ਪ੍ਰੋ. ਬੀ. ਸ਼ਾਦਰਚ ਅਗਲੀ ਖ਼ਬਰ ਨਵੇਂ ਰਾਸ਼ਨ ਕਾਰਡ ਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਵਾਲਿਆਂ ਦੀਆਂ ਸੇਵਾਂ ਕੇਂਦਰਾਂ ’ਚ ਲੱਗੀਆਂ ਕਤਾਰਾਂ
Ad Position 24
No active advertisement