03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ ਅੰਮ੍ਰਿਤਸਰ ਹਰਿਆਵਲ ਮੰਚ ਵਲੋਂ ਬੂਟੇ ਲਗਾਏ

Ad Position 21
No active advertisement
ਅਜੀਤ ਡੈਸਕ 28-07-2026

ਛੇਹਰਟਾ, 27 ਜੁਲਾਈ (ਪੱਤਰ ਪ੍ਰੇਰਕ)-ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਹਰਾ-ਭਰਾ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦੇਣ ਦੇ ਮਕਸਦ ਨਾਲ ‘ਅੰਮ੍ਰਿਤਸਰ ਹਰਿਆਵਲ ਮੰਚ’ ਵਲੋਂ ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ, ਕੋਟ ਖਾਲਸਾ ਵਿਖੇ ਇਕ ਵਿਸ਼ੇਸ਼ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਗੁ: ਸਾਹਿਬ ਦੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਤੇ ਗੁ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਮੰਚ ਦੇ ਆਗੂਆਂ ਅਤੇ ਗੁ: ਸਾਹਿਬ ਦੇ ਪ੍ਰਬੰਧਕਾਂ ਨੇ ਸਾਂਝੇ ਤੌਰ ‘ਤੇ ਗੁ: ਸਾਹਿਬ ਦੇ ਆਲੇ-ਦੁਆਲੇ ਅਤੇ ਖੁੱਲ੍ਹੀਆਂ ਥਾਵਾਂ ‘ਤੇ ਕਰੀਬ 100 ਫਲਦਾਰ, ਛਾਂਦਾਰ ਅਤੇ ਹਰਬਲ ਪੌਦੇ ਲਗਾਏ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਗੁਰਦੁਆਰਾ ਬੋਹੜੀ ਸਾਹਿਬ ਦਾ ਇਤਿਹਾਸ ਖੁਦ ਕੁਦਰਤ ਦੀ ਸੰਭਾਲ ਨਾਲ ਜੁੜਿਆ ਹੋਇਆ ਹੈ। ਇਸ ਲਈ ਇਸ ਪਵਿੱਤਰ ਅਸਥਾਨ ਤੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਵਿਚ ਅਹਿਮ ਯੋਗਦਾਨ ਪਾਵੇਗੀ। ਪ੍ਰਧਾਨ ਸਵਿੰਦਰ ਸਿੰਘ ਸੰਧੂ ਕੋਟ ਖਾਲਸਾ ਨੇ ਸੰਗਤਾਂ ਨੂੰ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦੇ ਮਹਾਂਵਾਕ ਅਨੁਸਾਰ ਕੁਦਰਤ ਨਾਲ ਜੁੜਨ ਦੀ ਅਪੀਲ ਕੀਤੀ ਗਈ। ਮੰਚ ਅਤੇ ਗੁ: ਕਮੇਟੀ ਵਲੋਂ ਸਾਂਝੇ ਤੌਰ ‘ਤੇ ਲਗਾਏ ਗਏ ਪੌਦਿਆਂ ਦੀ ਰੋਜ਼ਾਨਾ ਦੇਖਭਾਲ ਅਤੇ ਪਾਣੀ ਦੇਣ ਦੀ ਜ਼ਿੰਮੇਵਾਰੀ ਸਥਾਨਕ ਸੇਵਾਦਾਰਾਂ ਨੂੰ ਸੌਂਪੀ ਗਈ। ਇਸ ਮੌਕੇ ਗੁ: ਕਮੇਟੀ ਵਲੋਂ ਅੰਮ੍ਰਿਤਸਰ ਹਰਿਆਵਲ ਮੰਚ ਦੇ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੰਚ ਨੇ ਸੰਕਲਪ ਲਿਆ ਕਿ ਆਉਣ ਵਾਲੇ ਦਿਨਾਂ ਵਿਚ ਕੋਟ ਖਾਲਸਾ ਦੇ ਹੋਰਨਾਂ ਇਲਾਕਿਆਂ ਅਤੇ ਪਾਰਕਾਂ ਵਿਚ ਵੀ ਇਸੇ ਤਰ੍ਹਾਂ ਪੌਦੇ ਲਗਾ ਕੇ ਹਰਿਆਵਲ ਲਿਆਂਦੀ ਜਾਵੇਗੀ। ਇਸ ਮੌਕੇ ਸਾਬਕਾ ਚੀਫ ਐਗਰੀਕਲਚਰ ਅਫਸਰ ਅਵਤਾਰ ਸਿੰਘ ਭੁੱਲਰ, ਪ੍ਰਧਾਨ ਦਲਜੀਤ ਸਿੰਘ ਕੋਹਲੀ, ਪ੍ਰਧਾਨ ਮੇਜਰ ਸਿੰਘ ਸਰਕਾਰੀਆ, ਅਮਨਦੀਪ ਸਿੰਘ ਖਿਆਲੀਆ, ਨਿਰਮਲ ਸਿੰਘ ਆਨੰਦ, ਮਨਦੀਪ ਸਿੰਘ, ਸਾਂਝ ਕੇਂਦਰ ਇੰਚਾਰਜ ਗੁਰਮੀਤ ਸਿੰਘ, ਪਰਮਦੀਪ ਕੌਰ, ਮਨਪ੍ਰੀਤ ਕੌਰ, ਮਨਜਿੰਦਰ ਸਿੰਘ, ਮੰਗਲ ਸਿੰਘ, ਡਾ: ਜਗਜੀਤ ਸਿੰਘ, ਪਰਮਜੀਤ ਕੌਰ, ਗੁਰਸ਼ਰਨ ਕੌਰ, ਅਨੀਤਾ ਸਮੇਤ ਵੱਡੀ ਗਿਣਤੀ ਦੇ ਵਿਚ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਹਲਕਾਅ ਕੁੱਤਿਆਂ ਦੇ ਕੱਟਣ ਤੋਂ ਬਚਾਅ ਅਤੇ ਜ਼ਿੰਮੇਵਾਰ ਖੁਰਾਕ ਮੁਹਿੰਮ ਬਾਰੇ ਨਿਗਮ ਨੇ ਜਾਗਰੂਕਤਾ ਮੁਹਿੰਮ ਚਲਾਈ ਅਗਲੀ ਖ਼ਬਰ ਸਕੂਲ ਆਫ ਐਮੀਨੈਂਸ ਫ਼ਾਰ ਗਰਲਜ਼ ਵਿਖੇ ਮੁਫ਼ਤ ਸਕੂਲ ਬੈਗ ਅਤੇ ਵਰਦੀ ਵੰਡ ਸਮਾਗਮ ਕਰਵਾਇਆ
Ad Position 24
No active advertisement