15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੰਜਾਬ ਮੁਲਾਜ਼ਮ ਸਾਂਝੇ ਫਰੰਟ ਵਲੋਂ ਡੀ. ਸੀ. ਦਫ਼ਤਰ ਦੇ ਬਾਹਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 29-07-2026

ਅੰਮ੍ਰਿਤਸਰ, 28 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਮੁਲਾਜ਼ਮ ਸਾਂਝੇ ਫਰੰਟ ਦੀ ਹੰਗਾਮੀ ਇਕੱਤਰਤਾ ਅੱਜ ਡਿਪਟੀ ਕਮਿਸ਼ਨਰ (ਡੀ. ਸੀ.) ਦਫ਼ਤਰ ਵਿਖੇ ਪੰਜਾਬ ਮੁਲਾਜ਼ਮ ਸਾਂਝੇ ਫਰੰਟ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਦੇ ਸੱਦੇ ‘ਤੇ ਕੀਤੀ ਗਈ, ਜਿਸ ‘ਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਅਤੇ ਐਸੋਸੀਏਸ਼ਨਾਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕਰਕੇ ਮੁਲਾਜ਼ਮ ਏਕਤਾ ਦਾ ਪ੍ਰਗਟਾਵਾ ਕੀਤਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਅਤੇ ਅਫ਼ਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਡੀ.ਸੀ. ਦਫ਼ਤਰ ਪਹੁੰਚਣ ‘ਤੇ ਪੰਜਾਬ ਮੁਲਾਜ਼ਮ ਸਾਂਝੇ ਫਰੰਟ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਅਤੇ ਹੋਰ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਹਰਦੀਪ ਸਿੰਘ ਨਾਗਰਾ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਅਣਗੌਲਿਆ ਕਰਨਾ ਕਿਸੇ ਵੀ ਸਰਕਾਰ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਟਕਰਾਅ ਦੀ ਨੀਤੀ ਛੱਡ ਕੇ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਰਾਹੀਂ ਮੰਗਾਂ ਦਾ ਜਲਦ ਅਤੇ ਸਾਰਥਕ ਹੱਲ ਕਰਨਾ ਚਾਹੀਦਾ ਹੈ, ਤਾਂ ਜੋ ਮੁਲਾਜ਼ਮਾਂ ਵਿਚ ਪੈਦਾ ਹੋ ਰਹੇ ਰੋਸ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਹਮੇਸ਼ਾ ਮੁਲਾਜ਼ਮਾਂ ਦੇ ਜਾਇਜ਼ ਹੱਕਾਂ ਦੀ ਲੜਾਈ ਵਿਚ ਪੰਜਾਬ ਮੁਲਾਜ਼ਮ ਸਾਂਝੇ ਫਰੰਟ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਬੁਲਾਰਿਆਂ ਨੇ ਮੁਲਾਜ਼ਮਾਂ ਨਾਲ ਸੰਬੰਧਿਤ ਮੰਗਾਂ, ਹੱਕਾਂ ਅਤੇ ਮੌਜੂਦਾ ਹਾਲਾਤਾਂ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਅਤੇ ਅਫ਼ਸਰ ਐਸੋਸੀਏਸ਼ਨ ਨੇ ਪੰਜਾਬ ਮੁਲਾਜ਼ਮ ਸਾਂਝੇ ਫਰੰਟ ਦੇ ਸੰਘਰਸ਼ ਨੂੰ ਆਪਣਾ ਪੂਰਨ ਸਮਰਥਨ ਦਿੰਦਿਆਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ। ਸੁਖਚੈਨ ਸਿੰਘ ਖਹਿਰਾ ਨੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ’ਚ ਸ਼ਮੂਲੀਅਤ ਕਰਕੇ ਸੰਘਰਸ਼ ਨੂੰ ਮਜ਼ਬੂਤ ਕੀਤਾ ਜਾਵੇ ।

Ad Position 22
No active advertisement
ਪਿਛਲੀ ਖ਼ਬਰ ਰਾਜਾਸਾਂਸੀ ਦੇ 2 ਪਿੰਡਾਂ ’ਚ ਬਿਨਾਂ ਨੋਟਿਸ ਸਰਪੰਚਾਂ ਦੀ ਮੁੜ ਗਿਣਤੀ ਕਰਵਾਉਣਾ ਲੋਕਤੰਤਰ ਦੇ ਖ਼ਿਲਾਫ਼-ਸਰਕਾਰੀਆ ਅਗਲੀ ਖ਼ਬਰ ਮੀਰੀ-ਪੀਰੀ ਦਿਵਸ ਨੂੰ ਸਮਰਿਪਤ ਖ਼ਾਲਸਾ ਮਾਰਚ ਗੁਰਦੁਆਰਾ ਸੇਵਕਪੁਰੀ ਵਿਖੇ ਪਹੁੰਚਿਆ
Ad Position 24