06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪ. ਸ. ਸ. ਫ. ਜ਼ਿਲ੍ਹਾ ਅੰਮ੍ਰਿਤਸਰ ਮੁਲਾਜ਼ਮ ਪੈਨਸ਼ਨਰ ਰੈਲੀ ’ਚ ਕਰੇਗੀ ਵੱਡੀ ਪੱਧਰ ’ਤੇ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 30-07-2026
ਅੰਮ੍ਰਿਤਸਰ, 29 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੀ ਇਕ ਅਹਿਮ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚੰਦ ਅਜ਼ਾਦ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਨੇ ਦੱਸਿਆ ਮੀਟਿੰਗ ‘ਚ 7 ਅਗਸਤ ਨੂੰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਸੈਕਟਰ 39 ਦਾਣਾ ਮੰਡੀ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਫ਼ਾਈ ਸੇਵਕਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਅੰਨਾ ਤਸ਼ੱਦਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਇਸ ਮੌਕੇ ਸੰਬੋਧਨ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਟਰਪਈ, ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ, ਪ. ਸ. ਸ. ਫ. ਦੇ ਜ਼ਿਲ੍ਹਾ ਵਿੱਤ ਸਕੱਤਰ ਸਵਿੰਦਰ ਸਿੰਘ ਭੱਟੀ, ਮੰਗਲ ਸਿੰਘ ਟਾਂਡਾ, ਇੰਦਰਜੀਤ ਰਿਸ਼ੀ, ਕਰਮਜੀਤ ਕੇ. ਪੀ., ਰਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਦਮਨਕਾਰੀ ਨੀਤੀ ਲਾਗੂ ਕਰਦਿਆਂ ਲਾਠੀਆਂ ਨਾਲ ਕੁੱਟਿਆ ਜਾ ਰਿਹਾ ਹੈ ਅਤੇ ਝੂਠੇ ਕੇਸ ਬਣਾ ਕੇ ਜੇਲ੍ਹਾਂ ਅੰਦਰ ਡੱਕਿਆ ਜਾ ਰਿਹਾ ਹੈ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਹਰਮਨਦੀਪ ਸਿੰਘ ਭੰਗਾਲੀ, ਕਮਲ ਕਨੋਜੀਆ, ਨਵਜੋਤ ਰਤਨ, ਜਗਦੀਪ ਸਿੰਘ ਜਲਾਲਪੁਰਾ, ਸੁਖਜਿੰਦਰ ਸਿੰਘ ਹੰਸ, ਗੁਰਦਿਆਲ ਸਿੰਘ, ਹਰਦੇਵ ਸਿੰਘ, ਗੁਰਦੀਪ ਸਿੰਘ ਸਭਰਵਾਲ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰਜ਼ੇ ਦੀ ਦਲਦਲ ’ਚ ਲਗਾਤਾਰ ਫਸ ਰਿਹਾ ਪੰਜਾਬ-ਡਿੰਪਾ ਅਗਲੀ ਖ਼ਬਰ ਯਸ਼ ਸ਼ਰਮਾ ਭਾਰਤੀ ਹਵਾਈ ਸੈਨਾ ’ਚ ਫਲਾਇੰਗ ਅਫ਼ਸਰ ਨਿਯੁਕਤ
Ad Position 24
No active advertisement