01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਭਾਈ ਸੰਦੀਪ ਸਿੰਘ ਸੰਨੀ ਦੀ ਵਿਗੜਦੀ ਸਿਹਤ ਦੇ ਮੱਦੇਨਜ਼ਰ ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਜਥੇਬੰਦੀਆਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 31-07-2026
ਸੁਲਤਾਨਵਿੰਡ, 30 ਜੁਲਾਈ (ਗੁਰਨਾਮ ਸਿੰਘ ਬੁੱਟਰ)-ਸੁਧੀਰ ਸੂਰੀ ਕਤਲ ਕੇਸ ਵਿੱਚ ਜੇਲ੍ਹ ‘ਚ ਬੰਦ ਭਾਈ ਸੰਦੀਪ ਸਿੰਘ ਸੰਨੀ ਦੀ ਲਗਾਤਾਰ ਵਿਗੜ ਰਹੀ ਸਿਹਤ ਨੂੰ ਲੈ ਕੇ ਅੱਜ ਭਾਈ ਹਰਦੀਪ ਸਿੰਘ, ਭਾਈ ਮਨਦੀਪ ਸਿੰਘ ਦੀ ਅਗਵਾਈ, ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਅਜ਼ਾਦ ਗਰੁੱਪ ਵਲੋਂ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਇਕੱਠੇ ਹੋਏ ਆਗੂਆਂ ਅਤੇ ਸਮਰਥਕਾਂ ਨੇ ਜੇਲ੍ਹ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਗੰਭੀਰ ਦੋਸ਼ ਲਾਏ। ਗੋਲਡਨ ਗੇਟ ਵਿਖੇ ਰੋਸ ਪ੍ਰਦਰਸ਼ਨ ਤੋਂ ਬਾਅਦ ਸਮੂਹ ਜਥੇਬੰਦੀਆਂ ਦੇ ਆਗੂ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ (ਡੀ.ਸੀ.) ਅੰਮ੍ਰਿਤਸਰ ਦੇ ਦਫ਼ਤਰ ਪਹੁੰਚੇ। ਉੱਥੇ ਉਨ੍ਹਾਂ ਨੇ ਡੀ.ਸੀ. ਨੂੰ ਇੱਕ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਭਾਈ ਸੰਦੀਪ ਸਿੰਘ ਸੰਨੀ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਉੱਚ-ਪੱਧਰੀ ਡਾਕਟਰੀ ਟੀਮ ਕੋਲੋਂ ਇਲਾਜ ਕਰਵਾਇਆ ਜਾਵੇ। ਭਾਈ ਪ੍ਰਮਜੀਤ ਸਿੰਘ ਅਕਾਲੀ, ਸਤਨਾਮ ਸਿੰਘ ਕਾਹਲੋ, ਭਾਈ ਦਵਿੰਦਰ ਸਿੰਘ, ਸੰਦੀਪ ਸਿੰਘ ਸੰਨੀ ਦੇ ਭਰਾ ਹਰਦੀਪ ਸਿੰਘ, ਮਨਦੀਪ ਸਿੰਘ, ਨੰਬਰਦਾਰ ਗੁਰਮੇਜ ਸਿੰਘ, ਜਥੇਦਾਰ ਅਮਰੀਕ ਸਿੰਘ, ਜਤਿੰਦਰ ਸਿੰਘ ਸੋਹਲ, ਸੁਰਿੰਦਰ ਸਿੰਘ ਤਾਲਪੁਰ, ਰਾਜਵੰਤ ਸਿੰਘ ਮਹਿਲ, ਬੀਬੀ ਪਲਵਿੰਦਰ ਕੌਰ, ਦਲਜੀਤ ਸਿੰਘ ਬਾਜਵਾ, ਜਸਬੀਰ ਸਿੰਘ, ਹਰਜੀਤ ਸਿੰਘ ਮੀਆਂਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਸੰਦੀਪ ਸਿੰਘ ਸੰਨੀ ਨੂੰ ਯੋਗ ਇਲਾਜ ਸਹੂਲਤ ਮੁਹੱਈਆ ਕਰਾਉਣ ਤੇ ਅੰਮ੍ਰਿਤਸਰ ਜੇਲ੍ਹ ’ਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ... ਅਗਲੀ ਖ਼ਬਰ ਅੰਮ੍ਰਿਤਸਰ ਤੋਂ ਬਾਂਦਰਾ ਪਹੁੰਚਿਆ 3.9 ਟਨ ਆਲੂਬੁਖਾਰਾ, ਵਪਾਰੀਆਂ ਨੂੰ ਮਿਲਿਆ ਵੱਡਾ ਬਾਜ਼ਾਰ
Ad Position 24
No active advertisement