02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਬਰਨਾਲਾ ਲਾਠੀਚਾਰਜ ਦੇ ਵਿਰੋਧ ’ਚ ਵਾਲਮੀਕਿ ਭਾਈਚਾਰੇ ਵਲੋਂ ਭੰਡਾਰੀ ਪੁਲ ’ਤੇ ਰੋਸ ਧਰਨਾ

Ad Position 21
No active advertisement
ਅਜੀਤ ਡੈਸਕ 31-07-2026
ਅੰਮ੍ਰਿਤਸਰ, 30 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਕੀਤੇ ਲਾਠੀਚਾਰਜ ਦੇ ਵਿਰੋਧ ‘ਚ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਅਸਰ ਅੰਮ੍ਰਿਤਸਰ ‘ਚ ਵੀ ਦੇਖਣ ਨੂੰ ਮਿਲਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਵਲੋਂ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਨੂੰ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲ ਦੇ ਆਲੇ-ਦੁਆਲੇ ਸਾਰੀਆਂ ਪਹੁੰਚ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ, ਜਿਸ ਨਾਲ ਸ਼ਹਿਰ ਦੀ ਆਵਾਜਾਈ ‘ਚ ਭਾਰੀ ਵਿਘਨ ਪਿਆ। ਇਸ ਪ੍ਰਦਰਸ਼ਨ ਕਾਰਨ ਜਨਤਾ ਨੂੰ ਕਾਫ਼ੀ ਪ੍ਰੇਸ਼ਾਨੀ ਹੋਈ। ਇਸ ਮੌਕੇ ਧਰਨੇ ਦੀ ਅਗਵਾਈ ਕਰਦੇ ਹੋਏ ਸੰਤ ਮਲਕੀਤ ਨਾਥ ਮੁਖੀ ਧੂਣਾ ਸਾਹਿਬ ਟਰਸੱਟ ਅੰਮ੍ਰਿਤਸਰ ਨੇ ਬਰਨਾਲਾ ਲਾਠੀਚਾਰਜ ਦੀ ਘਟਨਾ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਬਰਨਾਲਾ ਘਟਨਾ ਦੇ ਵਿਰੋਧ ‘ਚ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਸਮੂਹ ਵਾਲਮੀਕਿ ਭਾਈਚਾਰੇ ਸਮੇਤ ਹਮਾਇਤੀ ਜਥੇਬੰਦੀਆਂ ਵਲੋਂ ਭੰਡਾਰੀ ਪੁੱਲ ‘ਤੇ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਮੂਹ ਵਾਲਮੀਕਿ ਭਾਈਚਾਰਾ ਸਫਾਈ ਕਰਮਚਾਰੀਆਂ ‘ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਬੰਦ ਦੌਰਾਨ ਕਈ ਸਰਕਾਰੀ ਤੇ ਗ਼ੈਰ ਸਰਕਾਰੀ ਬੈਂਕ ਅਦਾਰੇ ਅਤੇ ਪੈਟਰੋਲ ਪੰਪ ਵੀ ਬੰਦ ਰਹੇ। ਜਦਕਿ ਸ਼ਰਾਬ ਦੇ ਠੇਕੇ ਆਮ ਵਾਂਗ ਖੁੱਲ੍ਹੇ ਦੇਖੇ ਗਏ।
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਵਿਦਿਆਰਥੀਆਂ ਬਾਰੇ ਕੋਈ ਵੀ ਫ਼ੈਸਲਾ ਲੈਣ ਤੋਂ ਕੈਨੇਡਾ ਸਰਕਾਰ ਦੇ ਹੱਥ ਖੜ੍ਹੇ ਅਗਲੀ ਖ਼ਬਰ ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਵਿਖੇ ਜਿਮਨਾਸਟਿਕ ਚੈਂਪੀਅਨਸ਼ਿਪ ਕਰਵਾਈ
Ad Position 24
No active advertisement