01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਵਧੀਕ ਸਕੱਤਰ ਖੈਰਾਬਾਦ ਨੂੰ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 01-08-2026
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਵਧੀਕ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ, ਹਰਪਾਲ ਸਿੰਘ ਜੱਲਾ, ਭਾਈ ਮਨਜੀਤ ਸਿੰਘ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾਮੁਕਤ ਹੋਏ ਬਲਵਿੰਦਰ ਸਿੰਘ ਖੈਰਾਬਾਦ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। ਉਨ੍ਹਾਂ ਸੇਵਾ ਮੁਕਤ ਹੋਏ ਸ. ਖੈਰਾਬਾਦ ਦੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ। ਇਸੇ ਦੌਰਾਨ ਬਲਵਿੰਦਰ ਸਿੰਘ ਖੈਰਾਬਾਦ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਮਹਾਨ ਸੰਸਥਾ ਹੈ ਅਤੇ ਇਥੇ ਸੇਵਾ ਮਿਲਣੀ ਕਿਸੇ ਵੱਡੇ ਸਨਮਾਨ ਤੋਂ ਘੱਟ ਨਹੀਂ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ ਤੋਂ ਇਲਾਵਾ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਐਕਸੀਅਨ ਜਤਿੰਦਰਪਾਲ ਸਿੰਘ, ਜਗਦੀਸ਼ ਸਿੰਘ ਬੁੱਟਰ, ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਸਾਬਕਾ ਸਕੱਤਰ ਪਰਮਜੀਤ ਸਿੰਘ ਸਰੋਆ ਤੇ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਸਾਬਕਾ ਮੈਨੇਜਰ ਬਲਦੇਵ ਸਿੰਘ ਖੈਰਾਬਾਦ ਸਮੇਤ ਸੇਵਾ ਮੁਕਤ ਅਧਿਕਾਰੀ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ. ਨੇ ਚਲਾਈ ਤਲਾਸ਼ੀ ਮੁਹਿੰਮ ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ-ਵਿਧਾਇਕ ਡਾ. ਅਜੇ ਗੁਪਤਾ
Ad Position 24
No active advertisement