01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ. ਨੇ ਚਲਾਈ ਤਲਾਸ਼ੀ ਮੁਹਿੰਮ

Ad Position 21
No active advertisement
ਅਜੀਤ ਡੈਸਕ 01-08-2026
ਅੰਮ੍ਰਿਤਸਰ, 31 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਸਪੈਸ਼ਲ ਡੀ. ਜੀ. ਪੀ. ਰੇਲਵੇ ਪੰਜਾਬ ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਦੇ ਨਿਰਦੇਸ਼ਾਂ ‘ਤੇ ਜੀ. ਆਰ. ਪੀ. ਅੰਮ੍ਰਿਤਸਰ ਵਲੋਂ ਰੇਲਵੇ ਸਟੇਸ਼ਨ ‘ਤੇ ਡੀ. ਐੱਸ. ਪੀ. ਅਮਰਵਿੰਦਰ ਸਿੰਘ ਦੀ ਅਗਵਾਈ ਹੇਠ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਥਾਣਾ ਮੁਖੀ ਐੱਸ. ਐੱਚ. ਓ. ਸ਼ਾਮ ਸੁੰਦਰ ਸ਼ਰਮਾ ਤੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਸੁਰੱਖਿਆ ਪ੍ਰਬੰਧਾਂ ਨੂੰ ਮਜਬੂਤ ਕਰਨ ਲਈ ਰੇਲਵੇ ਸਟੇਸ਼ਨ ‘ਤੇ ਲੱਗੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ, ਰੇਲ ਗੱਡੀਆਂ, ਸੁਰੱਖਿਆ ਗੇਟਾਂ, ਪਾਰਕਿੰਗ, ਉਡੀਕ ਘਰ ਤੇ ਯਾਤਰੀਆਂ ਦਾ ਸਾਮਾਨ ਚੈੱਕ ਕਰਨ ਲਈ ਲੱਗੀ ਹੋਈ ਐਕਸਰੇ ਮਸ਼ੀਨ ਦਾ ਵੀ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਨਾਲ ਸੁਰੱਖਿਆ ਸੰਬੰਧੀ ਪ੍ਰਭਾਵਸ਼ੀਲਤਾ ਨਾਲ ਡਿਊਟੀ ਕਰਨ ਸੰਬੰਧੀ ਗੱਲਬਾਤ ਕੀਤੀ। ਡੀ. ਐੱਸ. ਪੀ. ਅਮਰਵਿੰਦਰ ਸਿੰਘ ਤੇ ਥਾਣਾ ਮੁਖੀ ਐੱਸ. ਐੱਚ. ਓ. ਸ਼ਾਮ ਸੁੰਦਰ ਸ਼ਰਮਾ ਨੇ ਦੱਸਿਆ ਕਿ ਯਾਤਰੀਆਂ ਦੇ ਜਾਨ ਮਾਲ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਯਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਸ ਪਾਸ ਕਿਸੇ ਸ਼ੱਕੀ ਵਸਤੂ ਦਿਖਾਈ ਦੇਣ ਜਾਂ ਕਿਸੇ ਮੁਸ਼ਕਿਲ ਦੀ ਸਥਿਤੀ ‘ਚ ਪੁਲਿਸ ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਚੁੱਕ ਕੇ ਸਥਿਤੀ ਤੇ ਤੁਰੰਤ ਕਾਬੂ ਪਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ਰੋਡ ’ਤੇ ਕਾਰ ਪਲਟੀ, 2 ਔਰਤਾਂ ਤੇ ਡਰਾਈਵਰ ਜ਼ਖ਼ਮੀ ਅਗਲੀ ਖ਼ਬਰ ਵਧੀਕ ਸਕੱਤਰ ਖੈਰਾਬਾਦ ਨੂੰ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ
Ad Position 24
No active advertisement