ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ)-ਜਲ੍ਹਿਆਂ ਵਾਲਾ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਸ਼ਹੀਦ, ਸ਼ਹੀਦ ਊਧਮ ਸਿੰਘ ਦਾ 86ਵਾਂ ਸ਼ਹੀਦੀ ਦਿਹਾੜਾ ਅੱਜ ਇਥੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਵਲੋਂ ਗੇਟ ਭਗਤਾਂ ਵਾਲਾ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ ਵਿਖੇ ਸੰਸਥਾ ਦੇ ਪ੍ਰਧਾਨ ਸ: ਦੀਪ ਸਿੰਘ ਕੰਬੋਜ ਦੀ ਅਗਵਾਈ ਵਿਚ ਗੁਰਮਤਿ ਸਮਾਗਮ ਦੇ ਰੂਪ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਸਾਬਕਾ ਮੰਤਰੀ ਅਤੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਉਚੇਚੇ ਤੌਰ ‘ਤੇ ਸ਼ਾਮਿਲ ਹੋਏ। ਸਮਾਗਮ ਦੌਰਾਨ ਸਟੇਜ ਦੀ ਜਿੰਮੇਵਾਰੀ ਕੌਂਸਲਰ ਅਤੇ ਆਪ ਦੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਇੰਚਾਰਜ ਜਰਨੈਲ ਸਿੰਘ ਢੋਟ ਨੇ ਨਿਭਾਈ। ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸ਼ਹੀਦ ਦੀ ਜੀਵਨੀ ਬਾਰੇ ਵਾਰਾਂ ਗਾਇਣ ਕਰ ਕੇ ਇਤਿਹਾਸ ਸਰਵਨ ਕਰਾਇਆ। ਇਸ ਮੌਕੇ ਸ: ਦੀਪ ਸਿੰਘ ਕੰਬੋਜ ਅਤੇ ਡਾ: ਨਿੱਜਰ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਦੇਸ਼ ਭਗਤੀ ਅਤੇ ਮਹਾਨ ਸ਼ਹਾਦਤ ਤੋਂ ਆਉਣ ਵਾਲੀਆਂ ਪੀੜ੍ਹੀਆਂ ਵੀ ਪ੍ਰੇਰਨਾ ਲੈਂਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸ਼ਹੀਦ ਨੂੰ ਭਾਰਤ ਰਤਨ ਸਨਮਾਨ ਦੇਣਾ ਚਾਹੀਦਾ ਹੈ। ਇਸ ਦੌਰਾਨ ਪ੍ਰਧਾਨ ਸ: ਕੰਬੋਜ ਅਤੇ ਫਾਊਂਡੇਸ਼ਨ ਦੀ ਸਮੁੱਚੀ ਕਾਰਜਕਾਰਨੀ ਕਮੇਟੀ ਵਲੋਂ ਆਏ ਮਹਿਮਾਨ ਡਾ: ਨਿੱਜਰ ਸਮੇਤ ਜਸਪਾਲ ਸਿੰਘ ਢਿੱਲੋਂ, ਏ. ਪੀ. ਐੱਸ. ਮਾਨ, ਓ. ਐੱਸ. ਡੀ. ਮਨਪ੍ਰੀਤ ਸਿੰਘ ਨੂੰ ਯਾਦ ਚਿੰਨ੍ਹ ਅਤੇ ਲੋਈ ਆਦਿ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਕੌਂਸਲਰ ਅਵਤਾਰ ਸਿੰਘ ਟਰੱਕਾਂ ਵਾਲੇ ਨੂੰ ਵੀ ਸਨਮਾਨ ਦਿੱਤਾ ਗਿਆ। ਇਸ ਅਵਸਰ ‘ਤੇ ਸੁਰਜੀਤ ਸਿੰਘ ਵਿੱਤ ਸਕੱਤਰ, ਸੁਖਦੇਵ ਸਿੰਘ ਜਨ: ਸਕੱਤਰ, ਦਫ਼ਤਰ ਸਕੱਤਰ ਕੁਲਜੀਤ ਸਿੰਘ, ਪਰਮਜੀਤ ਸਿੰਘ ਕੋਲਡ ਸਟੋਰ ਵਾਲੇ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਸ਼ਰਨ ਸਿੰਘ, ਪਰਮਜੀਤ ਸਿੰਘ ਮਹੰਤ, ਹਰਪ੍ਰੀਤ ਸਿੰਘ, ਵਿਕਰਮਜੀਤ ਸਿੰਘ, ਡਾ: ਸੰਤੋਖ ਸਿੰਘ, ਸਤਬੀਰ ਸਿੰਘ, ਧਿਆਨ ਸਿੰਘ, ਜੋਗਿੰਦਰ ਸਿੰਘ ਕੰਬੋਜ, ਜਸਵਿੰਦਰ ਸਿੰਘ ਰੰਦੇਵਾਲਾ, ਸਵਿੰਦਰਪਾਲ ਸਿੰਘ, ਲਖਬੀਰ ਸਿੰਘ ਨਿਜ਼ਾਮਪੁਰਾ, ਮਨਜੀਤ ਸਿੰਘ, ਜਸਪਿੰਦਰ ਜੈਜੀ, ਹਰਜਿੰਦਰ ਸਿੰਘ, ਸੁਰਜੀਤ ਸਿੰਘ ਫਤਹਿਪੁਰ, ਕਸ਼ਮੀਰ ਸਿੰਘ, ਜਸਬੀਰ ਸਿੰਘ ਇੱਬਣ ਕਲਾਂ, ਮਲਕੀਤ ਸਿੰਘ ਵੱਲ੍ਹਾ, ਸਰਬਜੀਤ ਸਿੰਘ, ਪਰਮਜੀਤ ਸਿੰਘ, ਕੰਵਲਜੀਤ ਸਿੰਘ ਆਦਿ ਸਮੇਤ ਕੰਬੋਜ ਭਾਈਚਾਰੇ ਨਾਲ ਸੰਬੰਧਿਤ ਆਗੂ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।