01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਰਘੂਨਾਥ ਮੰਦਰ ਬਟਾਲਾ ਰੋਡ ਵਿਖੇ ਕੀਤੀ ਪੂਜਾ ਅਰਚਨਾ

Ad Position 21
No active advertisement
ਅਜੀਤ ਡੈਸਕ 01-08-2026
ਅੰਮ੍ਰਿਤਸਰ, 31 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਗੁਰੂ ਪੂਰਨਿਮਾ ਮੌਕੇ ਰਘੂਨਾਥ ਮੰਦਰ ਬਟਾਲਾ ਰੋਡ ਵਿਖੇ ਪੂਜਾ ਅਰਚਨਾ ਕੀਤੀ। ਇਸ ਦੌਰਾਨ ਉਨ੍ਹਾਂ ਪੁਜਾਰੀਆਂ ਦਾ ਸਨਮਾਨ ਕੀਤਾ ਅਤੇ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਬਾਲਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਸਾਉਣ ਦਾ ਮਹੀਨਾ ਭਗਵਾਨ ਸ਼ਿਵ ਪਰਿਵਾਰ ਲਈ ਬਹੁਤ ਖੁਸ਼ੀ ਦਾ ਮਹੀਨਾ ਮੰਨਿਆ ਜਾਂਦਾ ਹੈ। ਇਸ ਮਹੀਨੇ ਦੌਰਾਨ ਭਗਵਾਨ ਦੇ ਦਰਸ਼ਨ ਕਰਨ ਨਾਲ ਹੀ ਹਰ ਇੱਛਾ ਪੂਰੀ ਹੁੰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਲੋੜਵੰਦਾਂ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਪੰਡਿਤ ਮਨੋਹਰ ਲਾਲ, ਪੰਡਿਤ ਰਮੇਸ਼, ਪੰਡਿਤ ਆਦਿਤਿਆ, ਮਯੰਕ, ਸ਼ਾਲੂ, ਮਧੂਬਾਲਾ, ਸ਼ਾਮਲੀ, ਆਭਾ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਰਨੈਲ ਸਿੰਘ ਢੋਟ ਨੇ ਮੇਲਾ ਬਾਬਾ ਸਦੀ ਸ਼ਾਹ ਦੀ ਯਾਦ ’ਚ ਕੁਸ਼ਤੀ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਨਵਰੂਪ ਸਿੰਘ ਨੇ ਕੈਮਰੂਨ ਦੇ ਮੁੱਕੇਬਾਜ਼ ਨੂੰ ਕੀਤਾ ਚਿੱਤ
Ad Position 24
No active advertisement