02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਰੋਟਰੀ ਆਸਥਾ ਨੇ ਦੋ ਜ਼ਰੂਰਤਮੰਦ ਮਰੀਜ਼ਾਂ ਦੀਆਂ ਅੱਖਾਂ ਦੀ ਕਰਵਾਈ ਸਰਜਰੀ

ਅੰਮ੍ਰਿਤਸਰ, 1 ਅਗਸਤ (ਸੁਰਿੰਦਰ ਕੋਛੜ)- ਸਮਾਜ ਭਲਾਈ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਦੇ ਰਹੀ ਰੋਟਰੀ ਕਲੱਬ ਆਸਥਾ ਵਲੋਂ ਕਲੱਬ ਦੇ ਪ੍ਰਧਾਨ ਇੰਜੀਨੀਅਰ ਅਸ਼ੋਕ ਸ਼ਰਮਾ, ਸਕੱਤਰ ਸਰਬਜੀਤ ਸਿੰਘ ਦੀ ਦੇਖ-ਰੇਖ ਹੇਠ ਦੋ ਜ਼ਰੂਰਤਮੰਦ ਮਰੀਜ਼ਾਂ ਦੀਆਂ ਅੱਖਾਂ ਦੀ ਸਰਜਰੀ ਕਰਵਾ ਕੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਗਿਆ। ਦੋਵਾਂ ਮਰੀਜ਼ਾਂ ਦੀ ਸਫਲ ਸਰਜਰੀ ਨਿਰਮਲਜੋਤ ਆਈ ਹਸਪਤਾਲ ਦੇ ਡਾਕਟਰ ਭੁਪਿੰਦਰ ਸਿੰਘ ਵਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 02-08-2026
ਅੰਮ੍ਰਿਤਸਰ, 1 ਅਗਸਤ (ਸੁਰਿੰਦਰ ਕੋਛੜ)- ਸਮਾਜ ਭਲਾਈ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਦੇ ਰਹੀ ਰੋਟਰੀ ਕਲੱਬ ਆਸਥਾ ਵਲੋਂ ਕਲੱਬ ਦੇ ਪ੍ਰਧਾਨ ਇੰਜੀਨੀਅਰ ਅਸ਼ੋਕ ਸ਼ਰਮਾ, ਸਕੱਤਰ ਸਰਬਜੀਤ ਸਿੰਘ ਦੀ ਦੇਖ-ਰੇਖ ਹੇਠ ਦੋ ਜ਼ਰੂਰਤਮੰਦ ਮਰੀਜ਼ਾਂ ਦੀਆਂ ਅੱਖਾਂ ਦੀ ਸਰਜਰੀ ਕਰਵਾ ਕੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਗਿਆ। ਦੋਵਾਂ ਮਰੀਜ਼ਾਂ ਦੀ ਸਫਲ ਸਰਜਰੀ ਨਿਰਮਲਜੋਤ ਆਈ ਹਸਪਤਾਲ ਦੇ ਡਾਕਟਰ ਭੁਪਿੰਦਰ ਸਿੰਘ ਵਲੋਂ ਕੀਤੀ ਗਈ। ਕਲੱਬ ਦੇ ਜਨ ਸੰਪਰਕ ਅਧਿਕਾਰੀ ਅਸ਼ਵਨੀ ਅਵਸਥੀ ਅਤੇ ਪ੍ਰੋਜੈਕਟ ਚੇਅਰਮੈਨ ਪਰਮਜੀਤ ਸਿੰਘ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਰੋਟਰੀ ਕਲੱਬ ਆਸਥਾ ਦਾ ਸਥਾਈ ਪ੍ਰੋਜੈਕਟ ਹੈ, ਜਿਸ ‘ਚ ਸੈਂਕੜੇ ਜ਼ਰੂਰਤਮੰਦ ਰੋਗੀਆਂ ਦੀਆਂ ਅੱਖਾਂ ਦੀ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵਲੋਂ ਮੁਫ਼ਤ ਸਰਜਰੀ ਕਰਵਾਈ ਜਾ ਚੁੱਕੀ ਹੈ ਅਤੇ ਇਹ ਸਿਲਸਿਲਾ ਭਵਿੱਖ ‘ਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਸਰਜਰੀ ਦਾ ਖਰਚਾ ਰੋਟੇਰੀਅਨ ਵਿਨੋਦ ਕਪੂਰ ਅਤੇ ਹੋਰਨਾ ਕਲੱਬ ਮੈਂਬਰਾਂ ਦੁਆਰਾ ਕੀਤਾ ਗਿਆ। ਇਸ ਮੌਕੇ ਰੋਟਰੀ ਕਲੱਬ ਦੇ ਸਕੱਤਰ ਸਰਬਜੀਤ ਸਿੰਘ, ਸਾਬਕਾ ਜ਼ੋਨਲ ਚੇਅਰਮੈਨ ਜਤਿੰਦਰ ਸਿੰਘ ਪੱਪੂ, ਪਰਮਜੀਤ ਸਿੰਘ, ਮਨਮੋਹਨ ਸਿੰਘ, ਵਰੁਨ ਕੱਕੜ, ਕੇ. ਐੱਸ. ਚੱਠਾ, ਅੰਦੇਸ਼ ਭੱਲਾ, ਹਰਦੇਸ਼ ਦਵੇਸਰ, ਅਮਨ ਸ਼ਰਮਾ, ਸਾਬਕਾ ਸਹਾਇਕ ਗਵਰਨਰ ਅਸ਼ਵਨੀ ਅਵਸਥੀ, ਵਿਨੋਦ ਕਪੂਰ, ਗੁਰਮੀਤ ਸਿੰਘ ਹੀਰਾ ਸਮੇਤ ਕਲੱਬ ਦੇ ਹੋਰ ਮੈਂਬਰ ਮੌਜੂਦ ਸਨ। ਸਰਜਰੀ ਤੋਂ ਬਾਅਦ ਉਕਤ ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਅਤੇ ਅੱਖਾਂ ਵਿਚ ਪਾਉਣ ਵਾਲੇ ਆਈ ਡ੍ਰੌਪ ਵੀ ਮੁਫ਼ਤ ਦਿੱਤੇ ਗਏ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਫਰੰਟ ਦੀ ਅਹਿਮ ਮੀਟਿੰਗ ਹੋਈ ਅਗਲੀ ਖ਼ਬਰ ਯਾਦਵਿੰਦਰਾ ਸਕੂਲ ਸੁਲਤਾਨਵਿੰਡ ਵਿਖੇ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
Ad Position 24
No active advertisement