02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਅਕਾਲੀ ਵਰਕਰਾਂ ’ਤੇ ਦਰਜ ਝੂਠੇ ਪਰਚਿਆਂ ਸੰਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਦੀ ਨਿਖੇਧੀ ਸਿਆਸੀ ਅਕਾਵਾਂ ਨੂੰ ਖੁਸ਼ ਕਰਨ ਲਈ ਅਕਾਲੀ ਵਰਕਰਾਂ ’ਤੇ ਧੱਕੇਸ਼ਾਹੀ ਕਰਨ ਵਾਲੇ ਅਫ਼ਸਰਾਂ ਖਿਲਾਫ਼ ਸਰਕਾਰ ਆਉਣ ’ਤੇ ਹੋਣਗੇ ਪਰਚੇ ਦਰਜ-ਮਜੀਠੀਆ

ਮੱਤੇਵਾਲ, 1 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਮਜੀਠਾ ਦੇ ਪਿੰਡ ਪੁਰਾਣਾ ਤਨੇਲ ਵਿਖੇ ਪਹੁੰਚੇ, ਜਿੱਥੇ ਬੀਤੇ ਦਿਨ ਇਕ ਅਕਾਲੀ ਦਲ ਦੇ ਸਾਬਕਾ ਸਰਪੰਚ ਗੁਰਪਾਲ ਸਿੰਘ ਅਤੇ ਫੁੰਮਣ ਸਿੰਘ ਖਿਲਾਫ ਪੁਲਿਸ ਵਲੋਂ ਪਿੰਡ ਵਿਚ ਹੋਏ ਇਕ ਝਗੜੇ ਸਬੰਧੀ ਨਾਜਾਇਜ਼ ਪਰਚਾ ਦਰਜ ਕੀਤਾ ਗਿਆ ਸੀ, ਅੱਜ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ ਮਜੀਠੀਆ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ਦੀ ਨਿਖੇਧੀ ਕਰਦਿਆਂ ਭਗਵੰਤ ਮਾਨ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਪੰਜਾਬ ਵਿਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ, ਪੰਜਾਬ ਵਿਚ ਗੁੰਡਾਗਰਦੀ, ਫਿਰੌਤੀ ਅਤੇ ਹੋਰ ਵਾਰਦਾਤਾਂ ਰੋਕਣ ਲਈ ਪੁਲਿਸ ਥਾਣਿਆਂ ਵਿਚ ਮੌਜੂਦ ਨਹੀਂ ਹੁੰਦੀ ਪਰ ਜਦੋਂ ਲੋਕ ਸਰਕਾਰ ਤੋਂ ਆਪਣੇ ਹੱਕ ਮੰਗਣ ਤਾਂ ਉਨ੍ਹਾਂ ਉੱਪਰ ਡਾਂਗਾਂ ਵਰਾਉਣ ਲਈ ਪੁਲਿਸ ਹਰ ਥਾਂ ਮੌਜੂਦ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੀ ਹਾਲਾਤ ਹਲਕਾ ਮਜੀਠਾ ਵਿਚ ਵੇਖਣ ਨੂੰ ਮਿਲ ਰਹੇ ਹਨ ਜਿੱਥੇ ਮੁੱਖ ਮੰਤਰੀ ਦੀ ਬੁਖ਼ਾਲਾਹਟ ਇਸ ਹੱਦ ਤੱਕ ਹੈ ਕਿ ਮੁੱਖ ਮੰਤਰੀ ਵਲੋਂ ਨਿੱਜੀ ਦਖਲ ਨਾਲ ਐਸ.

Ad Position 21
No active advertisement
ਪਿੰਡ ਪੁਰਾਣਾ ਤਨੇਲ ਵਿਖੇ ਅਕਾਲੀ ਆਗੂ ਗੁਰਪਾਲ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਖ਼ਿਲਾਫ਼ ਦਰਜ ਹੋਏ ਮੁਕਦਮੇ ਦੇ ਸੰਬੰਧ ਵਿਚ ਪ੍ਰੈਸ ਕਨਫਰੰਸ ਦੌਰਾਨ ਬਿਕਰਮ ਸਿੰਘ ਮਜੀਠੀਆ। ਤਸਵੀਰ : ਗੁਰਪ੍ਰੀਤ ਸਿੰਘ ਮੱਤੇਵਾਲ 02-08-2026
ਮੱਤੇਵਾਲ, 1 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਮਜੀਠਾ ਦੇ ਪਿੰਡ ਪੁਰਾਣਾ ਤਨੇਲ ਵਿਖੇ ਪਹੁੰਚੇ, ਜਿੱਥੇ ਬੀਤੇ ਦਿਨ ਇਕ ਅਕਾਲੀ ਦਲ ਦੇ ਸਾਬਕਾ ਸਰਪੰਚ ਗੁਰਪਾਲ ਸਿੰਘ ਅਤੇ ਫੁੰਮਣ ਸਿੰਘ ਖਿਲਾਫ ਪੁਲਿਸ ਵਲੋਂ ਪਿੰਡ ਵਿਚ ਹੋਏ ਇਕ ਝਗੜੇ ਸਬੰਧੀ ਨਾਜਾਇਜ਼ ਪਰਚਾ ਦਰਜ ਕੀਤਾ ਗਿਆ ਸੀ, ਅੱਜ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ ਮਜੀਠੀਆ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ਦੀ ਨਿਖੇਧੀ ਕਰਦਿਆਂ ਭਗਵੰਤ ਮਾਨ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਪੰਜਾਬ ਵਿਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ, ਪੰਜਾਬ ਵਿਚ ਗੁੰਡਾਗਰਦੀ, ਫਿਰੌਤੀ ਅਤੇ ਹੋਰ ਵਾਰਦਾਤਾਂ ਰੋਕਣ ਲਈ ਪੁਲਿਸ ਥਾਣਿਆਂ ਵਿਚ ਮੌਜੂਦ ਨਹੀਂ ਹੁੰਦੀ ਪਰ ਜਦੋਂ ਲੋਕ ਸਰਕਾਰ ਤੋਂ ਆਪਣੇ ਹੱਕ ਮੰਗਣ ਤਾਂ ਉਨ੍ਹਾਂ ਉੱਪਰ ਡਾਂਗਾਂ ਵਰਾਉਣ ਲਈ ਪੁਲਿਸ ਹਰ ਥਾਂ ਮੌਜੂਦ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੀ ਹਾਲਾਤ ਹਲਕਾ ਮਜੀਠਾ ਵਿਚ ਵੇਖਣ ਨੂੰ ਮਿਲ ਰਹੇ ਹਨ ਜਿੱਥੇ ਮੁੱਖ ਮੰਤਰੀ ਦੀ ਬੁਖ਼ਾਲਾਹਟ ਇਸ ਹੱਦ ਤੱਕ ਹੈ ਕਿ ਮੁੱਖ ਮੰਤਰੀ ਵਲੋਂ ਨਿੱਜੀ ਦਖਲ ਨਾਲ ਐਸ.ਐਸ.ਪੀ. ਦਿਹਾਤੀ, ਡੀ.ਐਸ.ਪੀ. ਮਜੀਠਾ ਅਤੇ ਥਾਣਿਆਂ ਦੇ ਐਸ.ਐਚ.ਓ. ਰਾਹੀਂ ਅਕਾਲੀ ਵਰਕਰਾਂ ਉੱਪਰ ਤਸ਼ੱਦਦ ਕੀਤਾ ਜਾ ਰਿਹਾ ਹੈ ਅਤੇ ਦਬਾਅ ਬਣਾ ਕੇ ਜਬਰਦਸਤੀ ਲੋਕਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਨ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਇਹ ਅਫਸਰ ਆਪਣੇ ਸਿਆਸੀ ਅਕਾਵਾਂ ਨੂੰ ਖੁਸ਼ ਕਰਨ ਲਈ ਹਲਕਾ ਮਜੀਠਾ ਵਿਚ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ। ਮਜੀਠੀਆ ਨੇ ਕਿਹਾ ਕਿ ਪਿੰਡ ਤਨੇਲ ਵਿਚ ਦੋ ਪਰਿਵਾਰਾਂ ਦੀ ਨਿੱਜੀ ਰੰਜਿਸ਼ ਦੇ ਚੱਲਦਿਆਂ ਇਕ ਝਗੜੇ ਦੌਰਾਨ ਅੰਗਰੇਜ਼ ਸਿੰਘ ਨਾਮ ਦੇ ਨੌਜਵਾਨ ਦੇ ਸੱਟਾਂ ਲੱਗੀਆਂ ਜਿਸ ਵਿਚ ਪੁਲਿਸ ਵਲੋਂ ਜਿਥੇ ਦੋਸ਼ੀਆਂ ਖਿਲਾਫ ਕਾਰਵਾਈ ਕਰਦੇ ਹੋਏ ਪਰਚਾ ਦਰਜ ਕੀਤਾ ਪਰ ਇਸ ਦੇ ਨਾਲ ਹੀ ਇਸੇ ਹੀ ਪਰਚੇ ਵਿਚ ਸਾਬਕਾ ਸਰਪੰਚ ਗੁਰਪਾਲ ਸਿੰਘ ਅਤੇ ਫੁੰਮਣ ਸਿੰਘ ਨਾਮ ਦੇ ਦੋ ਵਿਅਕਤੀ ਜੋ ਕਿ ਅਕਾਲੀ ਦਲ ਨਾਲ ਸੰਬੰਧਿਤ ਸਨ ਦੇ ਖਿਲਾਫ ਵੀ ਪਰਚਾ ਦਰਜ ਕਰ ਦਿੱਤਾ, ਜਦਕਿ ਪਰਿਵਾਰ ਵਲੋਂ ਇਨ੍ਹਾਂ ਖਿਲਾਫ ਕੋਈ ਵੀ ਬਿਆਨ ਦਰਜ ਨਹੀਂ ਕਰਾਏ ਗਏ ਸਨ ਅਤੇ ਇਹ ਸਾਰਾ ਸਿਆਸੀ ਰੰਜਿਸ਼ ਤਹਿਤ ਆਮ ਆਦਮੀ ਪਾਰਟੀ ਆਗੂਆਂ ਦੇ ਇਸ਼ਾਰੇ ‘ਤੇ ਹੋਇਆ ਕਿਉਂਕਿ ਸਾਬਕਾ ਸਰਪੰਚ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਸਾਫ ਇਨਕਾਰ ਕਰ ਦਿੱਤਾ ਸੀ ਜਿਸ ਦੇ ਰੰਜਿਸ਼ ਵਜੋਂ ਇਹ ਧੱਕੇਸ਼ਾਹੀ ਉਨ੍ਹਾਂ ਨਾਲ ਕੀਤੀ ਗਈ। ਮਜੀਠੀਆ ਨੇ ਦੱਸਿਆ ਕਿ ਸ਼ਿਕਾਇਤਕਰਤਾ ਬੀਬੀ ਨਿੰਦਰ ਕੌਰ ਵਲੋਂ ਇਕ ਪ੍ਰੈਸ ਕਾਨਫਰੰਸ ਦੌਰਾਨ ਸਪਸ਼ਟ ਰੂਪ ਵਿਚ ਬਿਆਨ ਦਿੱਤੇ ਹਨ ਕਿ ਉਨ੍ਹਾਂ ਵਲੋਂ ਗੁਰਪਾਲ ਸਿੰਘ ਅਤੇ ਫੁੰਮਣ ਸਿੰਘ ਖਿਲਾਫ ਹੋਈ ਸ਼ਿਕਾਇਤ ਦਰਜ ਨਹੀਂ ਕੀਤੀ ਗਈ ਹੈ। ਪਰ ਇਸ ਦੇ ਬਾਵਜੂਦ ਵੀ ਪੁਲਿਸ ਵਲੋਂ ਉਨ੍ਹਾਂ ਖਿਲਾਫ ਇਹ ਨਾਜਾਇਜ਼ ਪਰਚਾ ਦਰਜ ਕੀਤਾ ਗਿਆ ਹੈ ਜੋ ਕਿ ਪੁਲਿਸ ਦੀ ਕਾਰਗੁਜ਼ਾਰੀ ‘ਤੇ ਇੱਕ ਵੱਡਾ ਸਵਾਲੀਆ ਨਿਸ਼ਾਨ ਹੈ ਅਤੇ ਇਸ ਧੱਕੇਸ਼ਾਹੀ ਦਾ ਜਵਾਬ ਇਨ੍ਹਾਂ ਦਾ ਕੀ ਅਫਸਰਾਂ ਨੂੰ ਅਦਾਲਤ ਵਿਚ ਦੇਣਾ ਪਵੇਗਾ ਅਤੇ ਪੁਲਿਸ ਦੀ ਇਹ ਕਾਰਵਾਈ ਕੇਵਲ ਸਿਆਸੀ ਤੌਰ ‘ਤੇ ਦਬਾਉਣ ਲਈ ਅਤੇ ਆਪਣੇ ਸਿਆਸੀ ਅਕਾਵਾਂ ਨੂੰ ਖੁਸ਼ ਕਰਨ ਲਈ ਕੀਤੀ ਗਈ ਹੈ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਮਜੀਠੀਆ ਨੇ ਕਿਹਾ ਕਿ ਅੱਜ ਹਲਕੇ ਵਿਚ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕਈ ਆਗੂਆਂ ਕੋਲੋਂ ਨਸ਼ਿਆਂ ਦੀਆਂ ਵੱਡੀ ਖੇਪਾਂ ਬਰਾਮਦ ਹੋ ਰਹੀਆਂ ਅਤੇ ਹਲਕੇ ਵਿਚ ਵੱਡੀ ਪੱਧਰ ਤੇ ਨਸ਼ਿਆਂ ਦਾ ਕਾਰੋਬਾਰ ਇਨ੍ਹਾਂ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਇਸ਼ਾਰੇ ‘ਤੇ ਚੱਲ ਰਿਹਾ ਹੈ। ਅਖ਼ੀਰ ਮਜੀਠੀਆ ਨੇ ਕਿਹਾ ਕਿ ਸਮੁੱਚਾ ਅਕਾਲੀ ਦਲ ਆਪਣੇ ਜੁਝਾਰੂ ਵਰਕਰਾਂ ਨਾਲ ਖੜ੍ਹਾ ਹੈ ਤੇ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਜਵਾਬ ਲਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਗੋਲਡੀ, ਰਣਧੀਰ ਸਿੰਘ ਭੋਏ, ਐਡਵੋਕੇਟ ਬਿਕਰਮਜੀਤ ਸਿੰਘ ਬਾਠ, ਹਰਦੇਵ ਸਿੰਘ ਤਨੇਲ, ਨਵਜੀਤ ਸਿੰਘ ਤਨੇਲ, ਪਰਮਿੰਦਰ ਸਿੰਘ ਤਨੇਲ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵਵੋਕੇਟ ਆਜ਼ਾਦ ਨੇ ਬਾਬਾ ਬਕਾਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ ਅਗਲੀ ਖ਼ਬਰ ਖ਼ਾਲਸਾ ਕਾਲਜ ਮਹਿਤਾ ਐਮ.ਏ ਇਤਿਹਾਸ ਫਾਈਨਲ ਦਾ ਸ਼ਾਨਦਾਰ ਨਤੀਜਾ
Ad Position 24
No active advertisement