02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

267 ਗ੍ਰਾਮ ਅਫੀਮ ਤੇ ਨਾਜਾਇਜ਼ ਪਿਸਟਲਾਂ ਸਮੇਤ ਦੋ ਨੌਜਵਾਨ ਕਾਬੂ

ਸੁਲਤਾਨਵਿੰਡ, 2 ਅਗਸਤ (ਗੁਰਨਾਮ ਸਿੰਘ ਬੁੱਟਰ)- ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਸਖਤ ਹਦਾਇਤਾਂ ‘ਤੇ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਦੋ ਨੌਜਵਾਨਾ ਨੂੰ ਅਫੀਮ, ਦੋ ਨਾਜਾਇਜ਼ ਪਿਸਟਲ, ਦੋ ਜ਼ਿੰਦਾ ਰੌਂਦ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸ: ਲਵਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਗਈ ਕਿਸੇ ਖਾਸ ਮੁਖਬਰ ਦੀ ਇਤਲਾਹ ’ਤੇ ਏ.

Ad Position 21
No active advertisement
ਅਜੀਤ ਡੈਸਕ 03-08-2026
ਸੁਲਤਾਨਵਿੰਡ, 2 ਅਗਸਤ (ਗੁਰਨਾਮ ਸਿੰਘ ਬੁੱਟਰ)- ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਸਖਤ ਹਦਾਇਤਾਂ ‘ਤੇ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਦੋ ਨੌਜਵਾਨਾ ਨੂੰ ਅਫੀਮ, ਦੋ ਨਾਜਾਇਜ਼ ਪਿਸਟਲ, ਦੋ ਜ਼ਿੰਦਾ ਰੌਂਦ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸ: ਲਵਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਗਈ ਕਿਸੇ ਖਾਸ ਮੁਖਬਰ ਦੀ ਇਤਲਾਹ ’ਤੇ ਏ. ਐੱਸ. ਆਈ. ਕੁਲਦੀਪ ਸਿੰਘ ਦੀ ਅਗਵਾਈ ਹੇਠ, ਏ. ਐੱਸ. ਆਈ. ਸ਼ਾਮ ਸੁੰਦਰ, ਏ. ਐੱਸ. ਆਈ. ਬਲਰਾਜ ਸਿੰਘ ਵਲੋਂ ਦੋਬੁਰਜੀ ਲਿੰਕ ਪਿੰਡ ਸੁਲਤਾਨਵਿੰਡ ਵਿਖੇ ਦੌਰਾਨੇ ਗਸ਼ਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਕਾਬੂ ਕੀਤੇ ਗਏ ਕੰਵਰਦੀਪ ਸਿੰਘ ਕੋਮਲ ਪੁੱਤਰ ਰਾਏ ਜਿੰਦਰ ਸਿੰਘ ਵਾਸੀ ਪਿੰਡ ਨਾਗੋਕੇ ਜ਼ਿਲ੍ਹਾ ਤਰਨਤਾਰਨ ਕੋਲੋਂ ਇਕ ਨਾਜਾਇਜ਼ ਪਿਸਟਲ 32 ਬੋਰ ਤੇ 267 ਗ੍ਰਾਮ ਅਫੀਮ ਤੇ ਕੁਝ ਡਰੱਗ ਮਨੀ ਅਤੇ ਨਿਸ਼ਾਨ ਸਿੰਘ ਸੋਨੂੰ ਪੁੱਤਰ ਗਿਆਨ ਸਿੰਘ ਵਾਸੀ ਪਿੰਡ ਸੁਲਤਾਨਵਿੰਡ ਕੋਲੋਂ ਇਕ ਨਾਜਾਇਜ਼ ਪਿਸਟਲ 32 ਬੋਰ ਤੇ ਦੋ ਜਿੰਦਾ ਰੌਂਦ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਨੌਜਵਾਨਾਂ ਖ਼ਿਲਾਫ਼ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਕੁਝ ਦਿਨ ਲਈ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਚਵਿੰਡਾ ਦੇਵੀ ਵਿਖੇ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਗੁਰਬਾਣੀ ਮਨੁੱਖਤਾ ਨੂੰ ਸੱਚ, ਸੇਵਾ ਅਤੇ ਸਿਮਰਨ ਦਾ ਰਾਹ ਦਿਖਾਉਂਦੀ ਹੈ- ਭਰੋਵਾਲ
Ad Position 24
No active advertisement