02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪ੍ਰਧਾਨ ਮੰਤਰੀ ਦੇ ਆਨਲਾਈਨ ਸੰਵਾਦ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਰਗਰਮ ਭਾਗੀਦਾਰੀ

ਅੰਮਿਤਸਰ, 2 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਪੰਜਾਬ ਦੇ ਰਾਜਪਾਲ ਦੀ ਸਲਾਹ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਉਪ-ਕੁਲਪਤੀ ਪ੍ਰੋ. (ਡਾ.)

Ad Position 21
No active advertisement
ਅਜੀਤ ਡੈਸਕ 03-08-2026
ਅੰਮਿਤਸਰ, 2 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਪੰਜਾਬ ਦੇ ਰਾਜਪਾਲ ਦੀ ਸਲਾਹ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਏ ਆਨਲਾਈਨ ਸੰਵਾਦ ‘ਚ ਸਰਗਰਮ ਭਾਗੀਦਾਰੀ ਕਰਦਿਆਂ ਨਸ਼ਾ-ਮੁਕਤ ਭਾਰਤ ਦੇ ਰਾਸ਼ਟਰੀ ਸੰਕਲਪ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ । ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਆਡੀਟੋਰੀਅਮ ਵਿਖੇ ਇਸ ਆਨਲਾਈਨ ਸੰਵਾਦ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਲਗਭਗ 400 ਵਿਦਿਆਰਥੀਆਂ, ਅਧਿਆਪਕਾਂ, ਵੱਖ-ਵੱਖ ਫੈਕਲਟੀਆਂ ਦੇ ਡੀਨਾਂ, ਅਧਿਆਪਨ ਵਿਭਾਗਾਂ ਦੇ ਮੁਖੀਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ । ਪ੍ਰੋ. (ਡਾ.) ਹਰਵਿੰਦਰ ਸਿੰਘ ਸੈਣੀ, ਡੀਨ ਅਕਾਦਮਿਕ ਮਾਮਲੇ ਨੇ ਹਾਜ਼ਰ ਸ਼ਖਸੀਅਤਾਂ ਦਾ ਸਵਾਗਤ ਕੀਤਾ । ਇਸ ਮੌਕੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਸੁਚੇਤ ਅਤੇ ਦੂਰ ਰਹਿਣਾ ਚਾਹੀਦਾ ਹੈ, ਕਿਉਂਕਿ ਨਸ਼ਿਆਂ ਦੀ ਲਤ ਹੋਣਹਾਰ ਖੋਜਾਰਥੀਆਂ, ਵਿਦਵਾਨਾਂ, ਖਿਡਾਰੀਆਂ ਅਤੇ ਨੌਜਵਾਨ ਤਕਨੀਕੀ ਮਾਹਿਰਾਂ ਦੇ ਭਵਿੱਖ ਨੂੰ ਤਬਾਹ ਕਰ ਸਕਦੀ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ ਅਤੇ ਇਸ ਦੇ ਲੰਬੇ ਸਮੇਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਨੈਸ਼ਨਲ ਸਕੂਲ ਆਫ਼ ਡਰਾਮਾ (ਐਨ.ਐਸ.ਡੀ.), ਨਵੀਂ ਦਿੱਲੀ ਵਲੋਂ ਇਕ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ । ਯੂਨੀਵਰਸਿਟੀ ਵਿਖੇ ਹੋਏ ਮੁੱਖ ਪ੍ਰੋਗਰਾਮ ਤੋਂ ਇਲਾਵਾ ਯੂਨੀਵਰਸਿਟੀ ਦੇ ਲਗਭਗ 100 ਯੂਨੀਵਰਸਿਟੀ ਅਤੇ ਸੰਬੰਧਿਤ ਕਾਲਜਾਂ ’ਚ ਵੀ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਆਪਣੇ-ਆਪਣੇ ਕੈਂਪਸਾਂ ‘ਚ ਵਿਦਿਆਰਥੀਆਂ , ਅਧਿਆਪਕਾਂ ਅਤੇ ਕਰਮਚਾਰੀਆਂ ਨੇ ਪ੍ਰਧਾਨ ਮੰਤਰੀ ਦਾ ਸੰਬੋਧਨ ਲਾਈਵ ਸੁਣਿਆ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਕੰਮ ਕਰਨ ਦਾ ਸੰਕਲਪ ਦੁਹਰਾਇਆ। ਪ੍ਰੋਗਰਾਮ ਦੇ ਅਖ਼ੀਰ ‘ਚ ਰਜਿਸਟਰਾਰ ਪ੍ਰੋ. (ਡਾ.) ਕੇ. ਐੱਸ. ਚਾਹਲ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਇਸ ਮੁਹਿੰਮ ‘ਚ ਉਤਸ਼ਾਹ ਨਾਲ ਸ਼ਮੂਲੀਅਤ ਕਰਨ ਲਈ ਸਮੂਹ ਭਾਗੀਦਾਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਅੰਮ੍ਰਿਤਸਰ ਵਲੋਂ ਸਾਲਾਨਾ ਮਨੁੱਖੀ ਸਰੋਤ ਕਾਨਫਰੰਸ ‘ਯੁਕਤੀ 2026’ ਕਰਵਾਈ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ
Ad Position 24
No active advertisement