02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਹੋਟਲ ’ਚ ਨਾਬਾਲਗਾ ਨਾਲ ਜਬਰ ਜਨਾਹ

ਅੰਮ੍ਰਿਤਸਰ, 2 ਅਗਸਤ (ਹਰਮਿੰਦਰ ਸਿੰਘ)- ਪੁਰਾਣੇ ਸ਼ਹਿਰ ਦੀ ਹਦੂਦ ਅੰਦਰ ਇਕ ਹੋਟਲ ’ਚ 14 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ ਮਾਮਲਾ ਸਾਹਮਣੇ ਆਉਣ ‘ਤੇ ਥਾਣਾ ਬੀ ਡਵੀਜਨ ਦੀ ਪੁਲਿਸ ਨੇ ਹਰਕਤ ਵਿਚ ਆਉਂਦੇ ਹੋਏ ਕਥਿਤ ਦੋਸ਼ੀ ਵਿਸ਼ਾਲਜੀਤ ਸਿੰਘ ਅਤੇ ਹੋਟਲ ਦੇ ਮਾਲਕ ਨੂੰ ਹਿਰਾਸਤ ‘ਚ ਲੈ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ 21-22 ਸਾਲ ਦਾ ਲੜਕਾ ਵਿਸ਼ਾਲਜੀਤ ਸਿੰਘ ਵਲੋਂ 14 ਸਾਲ ਦੀ ਇਕ ਨਾਬਾਲਗ ਲੜਕੀ ਨੂੰ ਇਕ ਹੋਟਲ ਵਿਚ ਲੈ ਕੇ ਆਇਆ ਅਤੇ ਉਸ ਨਾਲ ਜਬਰ ਜਨਾਹ ਕੀਤਾ।

Ad Position 21
No active advertisement
ਅਜੀਤ ਡੈਸਕ 03-08-2026
ਅੰਮ੍ਰਿਤਸਰ, 2 ਅਗਸਤ (ਹਰਮਿੰਦਰ ਸਿੰਘ)- ਪੁਰਾਣੇ ਸ਼ਹਿਰ ਦੀ ਹਦੂਦ ਅੰਦਰ ਇਕ ਹੋਟਲ ’ਚ 14 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ ਮਾਮਲਾ ਸਾਹਮਣੇ ਆਉਣ ‘ਤੇ ਥਾਣਾ ਬੀ ਡਵੀਜਨ ਦੀ ਪੁਲਿਸ ਨੇ ਹਰਕਤ ਵਿਚ ਆਉਂਦੇ ਹੋਏ ਕਥਿਤ ਦੋਸ਼ੀ ਵਿਸ਼ਾਲਜੀਤ ਸਿੰਘ ਅਤੇ ਹੋਟਲ ਦੇ ਮਾਲਕ ਨੂੰ ਹਿਰਾਸਤ ‘ਚ ਲੈ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ 21-22 ਸਾਲ ਦਾ ਲੜਕਾ ਵਿਸ਼ਾਲਜੀਤ ਸਿੰਘ ਵਲੋਂ 14 ਸਾਲ ਦੀ ਇਕ ਨਾਬਾਲਗ ਲੜਕੀ ਨੂੰ ਇਕ ਹੋਟਲ ਵਿਚ ਲੈ ਕੇ ਆਇਆ ਅਤੇ ਉਸ ਨਾਲ ਜਬਰ ਜਨਾਹ ਕੀਤਾ। ਇਸ ਸੰਬੰਧੀ ਲੜਕੀ ਦੇ ਪਰਿਵਾਰ ਨੇ ਕੁਝ ਨਿਹੰਗ ਸਿੰਘਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਨਿਹੰਗ ਪਰਮਜੀਤ ਸਿੰਘ ਅਕਾਲੀ ਆਪਣੇ ਸਾਥੀਆਂ ਸਮੇਤ ਹੋਟਲ ਪਹੁੰਚਿਆ ਅਤੇ ਉਨ੍ਹਾਂ ਨੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਨੂੰ ਸੂਚਿਤ ਕੀਤਾ। ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਥਾਣਾ ਬੀ ਡਵੀਜਨ ਦੇ ਮੁਖੀ ਕਿਰਨਦੀਪ ਸਿੰਘ ਨੇ ਦੱਸਿਆ ਉਕਤ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਉਣ ਤੋਂ ਬਾਅਦ ਕੀਤੀ ਗਈ ਪੜਤਾਲ ਤੋਂ ਬਾਅਦ ਕਥਿਤ ਦੋਸ਼ੀ ਨੂੰ ਵਿਸ਼ਾਲਜੀਤ ਸਿੰਘ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਬਿਨ੍ਹਾਂ ਦਸਤਾਵੇਜ਼ ਲਏ ਹੋਟਲ ਦਾ ਕਮਰਾ ਦੇਣ ਵਾਲੇ ਹੋਟਲ ਮਾਲਕ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਸ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ ਹੈ । ਇਥੇ ਦੱਸਣਾ ਬਣਦਾ ਹੈ ਕਿ ਪੁਰਾਣੇ ਸ਼ਹਿਰ ਦੇ ਅੰਦਰ ਵੱਡੀ ਗਿਣਤੀ ਵਿਚ ਅਜਿਹੇ ਹੋਟਲ ਹਨ ਜਿਥੇ ਅਜਿਹੇ ਗਲਤ ਕੰਮ ਚਲਦੇ ਹਨ । ਜਿਸ ਬਾਰੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਪਤਾ ਹੋਣ ਦੇ ਬਾਅਦ ਵੀ ਕੋਈ ਕਾਰਵਾਈ ਕੀਤੀ ਜਾਂਦੀ। ਅੱਜ ਉਕਤ ਮਾਮਲੇ ਦਾ ਸੋਸ਼ਲ ਮੀਡੀਆ ‘ਤੇ ਰੌਲਾ ਪੈਣ ਉਪਰੰਤ ਪੁਲਿਸ ਹਰਕਤ ਵਿਚ ਆਈ ਹੈ।
Ad Position 22
No active advertisement
ਪਿਛਲੀ ਖ਼ਬਰ ਸਬਜ਼ੀ ਮੰਡੀ ਵੱਲ੍ਹਾ ਦੇ ਹਾਲਾਤ ਬਣੇ ਬਦ ਤੋਂ ਬਦਤਰ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਅਗਲੀ ਖ਼ਬਰ 2027 ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਸ਼ਾਨ ਨਾਲ ਸਰਕਾਰ ਬਣਾਵੇਗੀ- ਰਾਣਾ ਜੰਡ, ਹਰਜਿੰਦਰ ਸਿੰਘ
Ad Position 24
No active advertisement