ਸਿੱਖ ਸਦਭਾਵਨਾ ਦਲ ਦੀ ਮੁੱਖ ਦਫ਼ਤਰ ਪਿੰਡ ਸੁਲਤਾਨਵਿੰਡ ਵਿਖੇ ਹੋਈ ਇਕੱਤਰਤਾ
ਸੁਲਤਾਨਵਿੰਡ, 2 ਅਗਸਤ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਪੱਤੀ ਬੈਹਣੀਵਾਲ ਵਿਖੇ ਸਿੱਖ ਸਦਭਾਵਨਾ ਦਲ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਇਕਾਈ ਦੇ ਮੁਖ ਸੇਵਾਦਾਰ ਭਾਈ ਗੁਰਵਤਨ ਸਿੰਘ ਦੀ ਅਗਵਾਈ ਹੇਠ ਦਲ ਦੀ ਇਕੱਤਰਤਾ ਹੋਈ। ਜਿਸ ਵਿਚ ਦਲ ਦੇ ਕੌਮੀ ਸੇਵਾਦਾਰ ਐਡਵੋਕੇਟ ਪਰਮਜੀਤ ਸਿੰਘ ਆਲ ਇੰਡੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।
ਸੁਲਤਾਨਵਿੰਡ, 2 ਅਗਸਤ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਪੱਤੀ ਬੈਹਣੀਵਾਲ ਵਿਖੇ ਸਿੱਖ ਸਦਭਾਵਨਾ ਦਲ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਇਕਾਈ ਦੇ ਮੁਖ ਸੇਵਾਦਾਰ ਭਾਈ ਗੁਰਵਤਨ ਸਿੰਘ ਦੀ ਅਗਵਾਈ ਹੇਠ ਦਲ ਦੀ ਇਕੱਤਰਤਾ ਹੋਈ। ਜਿਸ ਵਿਚ ਦਲ ਦੇ ਕੌਮੀ ਸੇਵਾਦਾਰ ਐਡਵੋਕੇਟ ਪਰਮਜੀਤ ਸਿੰਘ ਆਲ ਇੰਡੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੰਥਕ ਅਤੇ ਜਨਤਕ ਮਹੱਤਵ ਦੇ ਕਈ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਕੇ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ। ਦਲ ਵਲੋਂ ਜਾਰੀ ਬਿਆਨ ਅਨੁਸਾਰ, ਮੀਟਿੰਗ ਵਿਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ 2026 ਬਾਰੇ ਚਰਚਾ ਕੀਤੀ ਗਈ । ਦਲ ਨੇ ਮੰਗ ਕੀਤੀ ਕਿ ਕਾਨੂੰਨ ਦਾ ਮੂਲ ਉਦੇਸ਼ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣਾ ਹੈ। ਜਿਸ ਨਾਲ ਬੇਅਦਬੀ ਕਰਨ ਵਾਲਿਆਂ ਉਤੇ ਨਕੇਲ ਕਸੀ ਜਾਵੇ। ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਪਾਸ ਹੋ ਚੁੱਕੇ ਸਤਿਕਾਰ ਸੋਧ ਐਕਟ 2026 ਵਿਚ ਹੁਣ ਅਜਿਹੀ ਕੋਈ ਸੋਧ ਨਾ ਕੀਤੀ ਜਾਵੇ, ਜਿਸ ਨਾਲ ਕਾਨੂੰਨ ਕਮਜ਼ੋਰ ਹੋਵੇ। ਇਕੱਤਰਤਾ ਵਿਚ 328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ ਵਿਸ਼ੇਸ਼ ਜਾਂਚ ਟੀਮ ਐੱਸ. ਆਈ. ਟੀ. ਵਲੋਂ ਕੀਤੀ ਕਾਰਵਾਈ ਬਾਰੇ ਵੀ ਸਟੇਟਸ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ ਗਈ । ਦਲ ਨੇ ਕਿਹਾ ਕਿ ਜਾਂਚ ਦੀ ਸਥਿਤੀ ਰਿਪੋਰਟ ਜਾਰੀ ਕਰਕੇ ਕਾਨੂੰਨੀ ਕਾਰਵਾਈ ਨੂੰ ਅੱਗੇ ਵਧਾਇਆ ਜਾਵੇ । ਮੀਟਿੰਗ ਦੌਰਾਨ ਜੂਨ 1984 ਦੀਆਂ ਘਟਨਾਵਾਂ ਉਸ ਸਮੇਂ ਦਰਜ ਹੋਏ ਮਾਮਲਿਆਂ ਅਤੇ ਕਥਿਤ ਕਾਲੀ ਸੂਚੀ ਸੰਬੰਧੀ ਵੀ ਵਿਚਾਰ ਪ੍ਰਗਟ ਕੀਤੇ ਗਏ । ਦਲ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿਚ ਲੋੜੀਂਦੇ ਕਦਮ ਚੁੱਕ ਕੇ ਸਿੱਖਾਂ ਦੀ ਕਾਲੀ ਸੂਚੀ ਨੂੰ ਖਤਮ ਕਰਨ ਦੀ ਦੀ ਅਪੀਲ ਕੀਤੀ । ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੈਰੋਲ ਨਿਯਮਾਂ ਵਿਚ ਸੋਧ ਦੀ ਮੰਗ ਵੀ ਦੁਹਰਾਈ ਗਈ । ਮੀਟਿੰਗ ਵਿਚ ਭਾਈ ਬਲਦੇਵ ਸਿੰਘ ਵਡਾਲਾ, ਮਾਤਾ ਕਵਲਜੀਤ ਕੌਰ, ਬਾਪੂ ਸੁਖਵੰਤ ਸਿੰਘ, ਬਾਪੂ ਅਨੋਖ ਸਿੰਘ, ਮਾਤਾ ਲਖਬੀਰ ਕੌਰ, ਬੀਬੀ ਸਤਿੰਦਰ ਕੌਰ, ਮਾਤਾ ਗੁਰਦੇਵ ਕੌਰ, ਕੈਪਟਨ ਨਿਰਮਲ ਸਿੰਘ, ਭਾਈ ਸਤਵੰਤ ਸਿੰਘ, ਭਾਈ ਗੁਰਵਤਨ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਹਰਦੀਪ ਸਿੰਘ, ਬੀਬੀ ਭੁਪਿੰਦਰ ਕੌਰ, ਭਾਈ ਅਮਨਪ੍ਰੀਤ ਸਿੰਘ, ਭਾਈ ਗੁਰਬਖਸ਼ ਸਿੰਘ, ਭਾਈ ਅਵਤਾਰ ਸਿੰਘ ਖਾਲਸਾ, ਭਾਈ ਹਰਜੀਤ ਸਿੰਘ, ਭਾਈ ਮਨਮੋਹਨ ਸਿੰਘ, ਭਾਈ ਹਰਦੇਵ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਗੁਰਮੀਤ ਸਿੰਘ ਥੂਹੀ, ਭਾਈ ਗੁਰਮੀਤ ਸਿੰਘ ਪਹੂਵਿੰਡ, ਭਾਈ ਹਰਮਨਜੀਤ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਦਿਲਬਾਗ ਸਿੰਘ ਗਾਂਧੀਆ ਆਦਿ ਹਾਜ਼ਰ ਸਨ।