02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਡਾ. ਸੋਹਲ ਵਲੋਂ ਗੰਦੇ ਪਾਣੀ ਕਾਰਨ ਫੈਲ ਰਹੀਆਂ ਬਿਮਾਰੀਆਂ ਤੋਂ ਪ੍ਰਭਾਵਿਤ ਲੋਕਾਂ ਲਈ ਮੈਡੀਕਲ ਕੈਂਪ

ਅੰਮ੍ਰਿਤਸਰ, 2 ਅਗਸਤ (ਹਰਮਿੰਦਰ ਸਿੰਘ)-ਹਲਕਾ ਪੂਰਬੀ ਦੇ ਰਸੂਲਪੁਰ ਕਲਰ ਇਲਾਕੇ ‘ਚ ਪੀਣ ਵਾਲੇ ਪਾਣੀ ‘ਚ ਸੀਵਰੇਜ ਦਾ ਗੰਦਾ ਪਾਣੀ ਮਿਲ ਕੇ ਆਉਣ ਕਾਰਨ ਫ਼ੈਲ ਰਹੀਆਂ ਬਿਮਾਰੀਆਂ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਸ਼੍ਰੋਮਣੀ ਅਕਾਲੀ ਦਲ (ਬਾ) ਦੀ ਹਲਕਾ ਪੂਰਬੀ ਤੋਂ ਸੀਨੀਅਰ ਆਗੂ ਡਾ: ਜਸਵਿੰਦਰ ਕੌਰ ਸੋਹਲ ਵਲੋਂ ਗੁ: ਸ਼ਹੀਦ ਬਾਬਾ ਜੀਵਨ ਸਿੰਘ ਰਸੂਲਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜੋ ਇਸ ਲੜੀ ਦਾ 8ਵਾਂ ਕੈਂਪ ਸੀ । ਇਸ ਮੌਕੇ ਡਾ: ਜਸਵਿੰਦਰ ਕੌਰ ਸੋਹਲ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਨਗਰ ਨਿਗਮ ਵਲੋਂ ਸਪਲਾਈ ਕੀਤੇ ਜਾ ਰਹੇ ਪਾਣੀ ‘ਚ ਸੀਵਰੇਜ ਪਾਣੀ ਮਿਲ ਕੇ ਆਉਣ ਕਾਰਨ ਇਲਾਕੇ ਦੇ ਲੋਕ ਹੈਜ਼ਾ, ਪੀਲੀਆ, ਡਾਇਰੀਆ ਅਤੇ ਹੋਰ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।

Ad Position 21
No active advertisement
ਅਜੀਤ ਡੈਸਕ 03-08-2026
ਅੰਮ੍ਰਿਤਸਰ, 2 ਅਗਸਤ (ਹਰਮਿੰਦਰ ਸਿੰਘ)-ਹਲਕਾ ਪੂਰਬੀ ਦੇ ਰਸੂਲਪੁਰ ਕਲਰ ਇਲਾਕੇ ‘ਚ ਪੀਣ ਵਾਲੇ ਪਾਣੀ ‘ਚ ਸੀਵਰੇਜ ਦਾ ਗੰਦਾ ਪਾਣੀ ਮਿਲ ਕੇ ਆਉਣ ਕਾਰਨ ਫ਼ੈਲ ਰਹੀਆਂ ਬਿਮਾਰੀਆਂ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਸ਼੍ਰੋਮਣੀ ਅਕਾਲੀ ਦਲ (ਬਾ) ਦੀ ਹਲਕਾ ਪੂਰਬੀ ਤੋਂ ਸੀਨੀਅਰ ਆਗੂ ਡਾ: ਜਸਵਿੰਦਰ ਕੌਰ ਸੋਹਲ ਵਲੋਂ ਗੁ: ਸ਼ਹੀਦ ਬਾਬਾ ਜੀਵਨ ਸਿੰਘ ਰਸੂਲਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜੋ ਇਸ ਲੜੀ ਦਾ 8ਵਾਂ ਕੈਂਪ ਸੀ । ਇਸ ਮੌਕੇ ਡਾ: ਜਸਵਿੰਦਰ ਕੌਰ ਸੋਹਲ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਨਗਰ ਨਿਗਮ ਵਲੋਂ ਸਪਲਾਈ ਕੀਤੇ ਜਾ ਰਹੇ ਪਾਣੀ ‘ਚ ਸੀਵਰੇਜ ਪਾਣੀ ਮਿਲ ਕੇ ਆਉਣ ਕਾਰਨ ਇਲਾਕੇ ਦੇ ਲੋਕ ਹੈਜ਼ਾ, ਪੀਲੀਆ, ਡਾਇਰੀਆ ਅਤੇ ਹੋਰ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਪ੍ਰਸ਼ਾਸਨ ਵਲੋਂ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ, ਜਿਸ ਕਾਰਨ ਲੋਕਾਂ ਦੀ ਸਿਹਤ ਨਾਲ ਲਗਾਤਾਰ ਖਿਲਵਾੜ ਹੋ ਰਿਹਾ ਹੈ। ਕੈਂਪ ਦੌਰਾਨ ਔਰਤਾਂ ਦੇ ਰੋਗਾਂ ਦੀ ਜਾਂਚ ਡਾ: ਕੋਮਲ, ਅੱਖਾਂ ਦਾ ਚੈੱਕਅੱਪ ਡਾ: ਮਨਿੰਦਰ ਸਿੰਘ ਅਤੇ ਆਮ ਮਰੀਜ਼ਾਂ ਦੀ ਜਾਂਚ ਡਾ: ਗੌਰਵ ਵਲੋਂ ਆਪਣੀ ਟੀਮਾਂ ਦੇ ਮਿਲ ਕੇ ਕੀਤੀ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਕੈਂਪ ‘ਚ ਵਾਰਡ ਨੰਬਰ 21 ਦੇ ਆਗੂ ਧਰਮਿੰਦਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਅਮਰੀਕ ਸਿੰਘ ਮੱਲੀ, ਹਰਜੀਤ ਸਿੰਘ, ਪ੍ਰਗਟ ਸਿੰਘ ਚੱਕੀਵਾਲੇ, ਸੁਖਬੀਰ ਸਿੰਘ ਜੱਜ, ਬਾਬਾ ਕੁਲਵਿੰਦਰ ਸਿੰਘ, ਵਿਸ਼ਾਲ ਸਿੰਘ, ਬਾਬਾ ਜਮੀਤ ਸਿੰਘ, ਵਰਨ ਕੁਮਾਰ, ਨਿਖਿਲ ਵਰਮਾ, ਰਿੰਕੂ, ਲਵ, ਸਖੀ, ਸਮੇਤ ਹੋਰ ਵਲੰਟੀਅਰਾਂ ਨੇ ਕੈਂਪ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਇਆ। ਇਸ ਦੌਰਾਨ ਡਾ. ਸੋਹਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਇਲਾਕਾ ਵਾਸੀਆਂ ਨਾਲ ਮੀਟਿੰਗਾਂ ਕਰਕੇ ਪ੍ਰਸ਼ਾਸਨ ਨੂੰ ਇਸ ਗੰਭੀਰ ਮਸਲੇ ਵੱਲ ਧਿਆਨ ਦੇਣ ਲਈ ਮਜਬੂਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਪ੍ਰੋ. ਲਕਸ਼ਮੀਕਾਂਤਾ ਚਾਵਲਾ ਨੇ ਸ੍ਰੀ ਦੁਰਗਿਆਣਾ ਮੰਦਰ ਦੇ ਮੁੱਖ ਪੁਜਾਰੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਉੱਪਲ ਲੈਬ ਅਤੇ ਡਾਇਗਨੌਸਟਿਕ ਸੇਵਾਵਾਂ ਦੀ ਸ਼ੁਰੂਆਤ ਬਿਹਤਰ ਸਿਹਤ ਵੱਲ ਵੱਡਾ ਕਦਮ
Ad Position 24
No active advertisement