02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

DAY DD / MM / YYYY ਸੁਲਤਾਨਵਿੰਡ ਵਿਖੇ ਸ਼ੇਰ-ਏ-ਪੰਜਾਬ ਸੇਵਾ ਕੇਂਦਰ ਵਿਖੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਭਾਈ ਵਡਾਲਾ ਵਲੋਂ ਸਨਮਾਨ

ਸੁਲਤਾਨਵਿੰਡ, 2 ਅਗਸਤ (ਗੁਰਨਾਮ ਸਿੰਘ ਬੁੱਟਰ)- ‘ਸ੍ਰੀ ਅਕਾਲ ਜੀ ਸਹਾਇ ਸ਼ੇਰ-ਏ-ਪੰਜਾਬ ਸੇਵਾ ਕੇਂਦਰ’ ਪੱਤੀ ਬੈਹਣੀਵਾਲ ਪਿੰਡ ਸੁਲਤਾਨਵਿੰਡ ਵਿਖੇ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਾਈ ਹਰਦੇਵ ਸਿੰਘ, ਬਾਬਾ ਬਲਵਿੰਦਰ ਸਿੰਘ ਅਤੇ ਭਾਈ ਲਖਬੀਰ ਸਿੰਘ ਉਚੇਚੇ ਤੌਰ ‘ਤੇ ਪਹੁੰਚੇ । ਜਿਨ੍ਹਾਂ ਨੂੰ ਸੇਵਾ ਕੇਂਦਰ ਵਿਖੇ ਪਹੁੰਚਣ ‘ਤੇ ਭਾਈ ਬਲਦੇਵ ਸਿੰਘ ਵਡਾਲਾ ਤੇ ਸਮਰਥਕਾਂ ਵਲੋਂ ਇਨ੍ਹਾਂ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ ।

Ad Position 21
No active advertisement
ਪਿੰਡ ਸੁਲਤਾਨਵਿੰਡ ਵਿਖੇ ਭਾਈ ਹਰਦੇਵ ਸਿੰਘ, ਬਾਬਾ ਬਲਵਿੰਦਰ ਸਿੰਘ ਅਤੇ ਭਾਈ ਲਖਬੀਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਭਾਈ ਬਲਦੇਵ ਸਿੰਘ ਵਡਾਲਾ ਅਤੇ ਹੋਰ। ਤਸਵੀਰ : ਗੁਰਨਾਮ ਸਿੰਘ ਬੁੱਟਰ 03-08-2026
ਸੁਲਤਾਨਵਿੰਡ, 2 ਅਗਸਤ (ਗੁਰਨਾਮ ਸਿੰਘ ਬੁੱਟਰ)- ‘ਸ੍ਰੀ ਅਕਾਲ ਜੀ ਸਹਾਇ ਸ਼ੇਰ-ਏ-ਪੰਜਾਬ ਸੇਵਾ ਕੇਂਦਰ’ ਪੱਤੀ ਬੈਹਣੀਵਾਲ ਪਿੰਡ ਸੁਲਤਾਨਵਿੰਡ ਵਿਖੇ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਾਈ ਹਰਦੇਵ ਸਿੰਘ, ਬਾਬਾ ਬਲਵਿੰਦਰ ਸਿੰਘ ਅਤੇ ਭਾਈ ਲਖਬੀਰ ਸਿੰਘ ਉਚੇਚੇ ਤੌਰ ‘ਤੇ ਪਹੁੰਚੇ । ਜਿਨ੍ਹਾਂ ਨੂੰ ਸੇਵਾ ਕੇਂਦਰ ਵਿਖੇ ਪਹੁੰਚਣ ‘ਤੇ ਭਾਈ ਬਲਦੇਵ ਸਿੰਘ ਵਡਾਲਾ ਤੇ ਸਮਰਥਕਾਂ ਵਲੋਂ ਇਨ੍ਹਾਂ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਜ਼ਿਕਰਯੋਗ ਹੈ ਕਿ ਭਾਈ ਹਰਦੇਵ ਸਿੰਘ ਉਹ ਨਿਡਰ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਤਤਕਾਲੀ ਅਕਾਲੀ ਸਰਕਾਰ ਵੇਲੇ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਦੁਖਦਾਈ ਘਟਨਾਵਾਂ ਦੇ ਰੋਸ ਵਜੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਸਰਕਾਰੀ ਅਹੁਦਿਆਂ ਅਤੇ ਕੁਰਸੀ ਦੀ ਪ੍ਰਵਾਹ ਨਾ ਕਰਦਿਆਂ ਕੌਮ ਪ੍ਰਤੀ ਅਟੁੱਟ ਸਮਰਪਣ ਭਾਵਨਾ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ’ਚ ਦੋਸ਼ੀਆਂ ਖ਼ਿਲਾਫ਼ ਅਤੇ ‘ਹਿੰਦੀ ਬੁੱਕ’ ਵਿਵਾਦ ਵਿਰੁੱਧ ਵੀ ਨਿਡਰਤਾ ਨਾਲ ਹਾਅ ਦਾ ਨਾਅਰਾ ਮਾਰਿਆ । ਇਸ ਦੇ ਨਾਲ ਹੀ ਉਨ੍ਹਾਂ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਵਿਖੇ ਬਾਲ ਗੰਗਾਧਰ ਤਿਲਕ ਦਾ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ ਪ੍ਰਧਾਨ ਪ੍ਰੋ. ਲਕਸ਼ਮੀਕਾਂਤਾ ਚਾਵਲਾ ਨੇ ਸ੍ਰੀ ਦੁਰਗਿਆਣਾ ਮੰਦਰ ਦੇ ਮੁੱਖ ਪੁਜਾਰੀਆਂ ਨਾਲ ਕੀਤੀ ਮੀਟਿੰਗ
Ad Position 24
No active advertisement