ਜੀਵਨ ਜੁਗਤਿ ਸਮਾਗਮਾਂ ਤਹਿਤ ਸਵੇਰੇ ਅਤੇ ਸ਼ਾਮ ਨੂੰ ਸਜਾਏ ਗਏ ਦੋ ਧਾਰਮਿਕ ਸਮਾਗਮ
ਅੰਮ੍ਰਿਤਸਰ, 2 ਅਗਸਤ (ਹਰਮਿੰਦਰ ਸਿੰਘ)- ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਤਹਿਤ ਦੋ ਵੱਖ-ਵੱਖ ਅਸਥਾਨਾਂ ‘ਤੇ ਗੁਰਮਤਿ ਸਮਾਗਮ ਸਜਾਏ ਗਏ । ਇਨ੍ਹਾਂ ਸਮਾਗਮਾਂ ਦੇ ਦੂਸਰੇ ਦਿਨ ਸਵੇਰ ਦਾ ਸਮਾਗਮ ਬਿਰਧ ਘਰ ਸ੍ਰੀ ਗੁਰੂ ਰਾਮਦਾਸ ਲੋਕ ਭਲਾਈ ਸੁਸਾਇਟੀ ਝਬਾਲ ਰੋਡ ਵਿਖੇ ਸਜਾਇਆ ਗਿਆ।
ਅੰਮ੍ਰਿਤਸਰ, 2 ਅਗਸਤ (ਹਰਮਿੰਦਰ ਸਿੰਘ)- ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਤਹਿਤ ਦੋ ਵੱਖ-ਵੱਖ ਅਸਥਾਨਾਂ ‘ਤੇ ਗੁਰਮਤਿ ਸਮਾਗਮ ਸਜਾਏ ਗਏ । ਇਨ੍ਹਾਂ ਸਮਾਗਮਾਂ ਦੇ ਦੂਸਰੇ ਦਿਨ ਸਵੇਰ ਦਾ ਸਮਾਗਮ ਬਿਰਧ ਘਰ ਸ੍ਰੀ ਗੁਰੂ ਰਾਮਦਾਸ ਲੋਕ ਭਲਾਈ ਸੁਸਾਇਟੀ ਝਬਾਲ ਰੋਡ ਵਿਖੇ ਸਜਾਇਆ ਗਿਆ। ‘ਮੇਰਾ ਏਕੋ ਹੈ, ਏਕੋ ਹੈ ਭਾਈ ਏਕੋ ਹੈ’, ਵਿਸ਼ੇ ‘ਤੇ ਸਜਾਏ ਗਏ ਇਸ ਸਮਾਗਮ ਦੀ ਅਰੰਭਤਾ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ, ਜਿਸ ਉਪਰੰਤ ਸ੍ਰੀ ਗੁਰੂ ਰਾਮਦਾਸ ਸੁਸਾਇਟੀ ਦੇ ਮੈਂਬਰਾਂ ਤੋਂ ਇਲਾਵਾ ਭਾਈ ਜਸਬੀਰ ਸਿੰਘ ਬੈਂਕ ਵਾਲੇ, ਭਾਈ ਗੁਰਮੀਤ ਸਿੰਘ ਨਿਰਮਾਣ ਵਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨਾਲ ਨਿਹਾਲ ਕੀਤਾ। ਇਸ ਮੌਕੇ ਭਾਈ ਹਰਜੀਤ ਸਿੰਘ ਹਰਮਨ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸ਼ਬਦ ਗੁਰੂ ਨਾਲ ਜੋੜਿਆ। ਇਸ ਮੌਕੇ ‘ਤੇ ਖੁਰਿੰਦਰ ਸਿੰਘ ਨਰੂਲਾ ਸਵਰਨ ਹਾਊਸ ਵਾਲਿਆਂ, ਗੁਰਚਰਨ ਸਿੰਘ ਮਿਗਲਾਨੀ, ਅਮਰਜੀਤ ਸਿੰਘ ਪਸਰੀਚਾ, ਬਿਕਮਰਜੀਤ ਸਿੰਘ ਵਧੀਕ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਵਲੋਂ ਰਾਗੀ ਜਥਿਆਂ, ਕਥਾ ਵਾਚਕਾਂ ਅਤੇ ਆਈਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਉਪਰੰਤ ਸ਼ਾਮ ਦਾ ਸਮਾਗਮ ਗੁ: ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੁਬਰਜੀ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ। ਇਸ ਦੌਰਾਨ ਗਿਆਨੀ ਹਰਜੀਤ ਸਿੰਘ ਹਰਮਨ ਸ਼ਾਹਬਾਦ ਮਾਰਕੰਡਾ ਵਾਲਿਆਂ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਦੌਰਾਨ ਭਾਈ ਹਰਪ੍ਰੀਤ ਸਿੰਘ ਅਖੰਡ ਕੀਰਤਨੀ ਜਥਾ, ਬੀਬੀ ਪਰਵਿੰਦਰ ਕੌਰ ਬਾਣੀ ਡਰੀਮ ਸਿਟੀ, ਕੀਰਤਨੀ ਜਥਾ ਬਾਬਾ ਦੀਪ ਸਿੰਘ ਜੀ ਐਜੂਕੇਸ਼ਨ ਸੁਸਾਇਟੀ ਦੇ ਜਥਿਆ ਵਲੋਂ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਇਨ੍ਹਾਂ ਦੋਵੇਂ ਸਮਾਗਮਾਂ ‘ਚ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਤੋਂ ਇਲਾਵਾ ਸਤਿੰਦਰ ਸਿੰਘ ਚਾਵਲਾ, ਸ਼ਰਨਜੀਤ ਸਿੰਘ ਡੀਈਸੀ ਫੈਨ, ਦਵਿੰਦਰ ਸਿੰਘ, ਜਗਜੀਤ ਸਿੰਘ, ਜਵਾਹਰ ਲਾਲ ਸਿੰਘ, ਭੁਪਿੰਦਰ ਸਿੰਘ, ਜਸਬੀਰ ਸਿੰਘ ਅਰੋੜਾ, ਹਰਜਿੰਦਰ ਸਿੰਘ, ਜਗਦੀਸ਼ ਸਿੰਘ ਆਹਲੂਵਾਲੀਆ, ਅਵਤਾਰ ਸਿੰਘ ਖਾਲਸਾ, ਅੰਮ੍ਰਿਤਪਾਲ ਸਿੰਘ, ਭਾਈ ਦਵਿੰਦਰ ਸਿੰਘ ਗੁਰਬਖ਼ਸ਼ ਸਿੰਘ ਬੱਗਾ, ਦਲਜੀਤ ਸਿੰਘ, ਗਿਆਨ ਸਿੰਘ, ਚਰਨਜੀਤ ਸਿੰਘ, ਮੁਖਤਿਆਰ ਸਿੰਘ, ਗੁਰਚਰਨ ਸਿੰਘ ਭੁਪਿੰਦਰ ਸਿੰਘ, ਅਵਤਾਰ ਸਿੰਘ ਖਾਲਸਾ, ਜੋਗਿੰਦਰ ਸਿੰਘ ਟੰਡਨ, ਹਰਪ੍ਰੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।