05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਲੀਗਲ ਏਡ ਡਿਫੈਂਸ ਕੌਂਸਲ ਨੀਤੀ ਰੱਦ ਕੀਤੇ ਜਾਣ ਦੇ ਭਰੋਸੇ ਉਪਰੰਤ ਵਕੀਲਾਂ ਦੀ ਹੜਤਾਲ ਖੁੱਲ੍ਹੀ

ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ)-ਪੰਜਾਬ ਬਾਰ ਐਸੋਸੀਏਸ਼ਨਾਂ (ਸੰਯੁਕਤ ਐਕਸ਼ਨ ਕਮੇਟੀ) ਦੇ ਸੱਦੇ ‘ਤੇ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਵਿਰੁੱਧ ਚੱਲ ਰਹੇ ਸੂਬਾ ਵਿਆਪੀ ਅੰਦੋਲਨ ਤਹਿਤ ਅੰਮ੍ਰਿਤਸਰ ਦੇ ਵਕੀਲਾਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤੇ ਭੁੱਖ ਹੜਤਾਲ ਅੱਜ ਖ਼ਤਮ ਹੋ ਗਈ ਹੈ। ਸੁਪਰੀਮ ਕੋਰਟ ਦੇ ਮੁੱਖ ਜੱਜ ਜਸਟਿਸ ਸੂਰੀਆ ਕਾਂਤ ਵਲੋਂ ਐੱਲ.

Ad Position 21
No active advertisement
ਅਜੀਤ ਡੈਸਕ 05-08-2026
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ)-ਪੰਜਾਬ ਬਾਰ ਐਸੋਸੀਏਸ਼ਨਾਂ (ਸੰਯੁਕਤ ਐਕਸ਼ਨ ਕਮੇਟੀ) ਦੇ ਸੱਦੇ ‘ਤੇ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਵਿਰੁੱਧ ਚੱਲ ਰਹੇ ਸੂਬਾ ਵਿਆਪੀ ਅੰਦੋਲਨ ਤਹਿਤ ਅੰਮ੍ਰਿਤਸਰ ਦੇ ਵਕੀਲਾਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤੇ ਭੁੱਖ ਹੜਤਾਲ ਅੱਜ ਖ਼ਤਮ ਹੋ ਗਈ ਹੈ। ਸੁਪਰੀਮ ਕੋਰਟ ਦੇ ਮੁੱਖ ਜੱਜ ਜਸਟਿਸ ਸੂਰੀਆ ਕਾਂਤ ਵਲੋਂ ਐੱਲ.ਏ.ਡੀ.ਸੀ.ਪਾਲਿਸੀ ਰੱਦ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਜਿਸ ਕਾਰਨ ਵਕੀਲਾਂ ਨੇ ਅੱਜ ਹੜਤਾਲ ਖ਼ਤਮ ਕਰ ਦਿੱਤੀ। ਇਸ ਮੌਕੇ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ ਦੀ ਅਗਵਾਈ ਹੇਠ ਸਮੂਹ ਵਕੀਲ ਭਾਈਚਾਰੇ ਨੇ ਜਿੱਤ ਦੇ ਜਸ਼ਨ ਮਨਾਏ ਤੇ ਢੋਲ ਦੇ ਡੱਗੇ ‘ਤੇ ਭੰਗੜੇ ਪਾਏ। ਵਕੀਲ ਭਾਈਚਾਰੇ ‘ਚ ਖੁਸ਼ੀ ਦਾ ਮਾਹੌਲ ਹੈ। ਇਸ ਸਬੰਧੀ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ ਨੇ ਦੱਸਿਆ ਇਹ ਸਮੁਚੇ ਵਕੀਲ ਭਾਈਚਾਰੇ ਦੀ ਜਿੱਤ ਹੈ ਅਤੇ ਇਸ ਲਈ ਉਹ ਮਾਣਯੋਗ ਸੁਪਰੀਮ ਕੋਰਟ ਦੇ ਧੰਨਵਾਦੀ ਹਨ ਜਿਨ੍ਹਾਂ ਵਲੋਂ ਉਨ੍ਹਾਂ ਦੀ ਅਹਿਮ ਮੰਗ ਨੂੰ ਪ੍ਰਵਾਨ ਕੀਤਾ ਗਿਆ ਹੈ। ਇਸ ਮੌਕੇ ਮੀਤ ਪ੍ਰਧਾਨ ਰਾਜਦੀਪ ਸਿੰਘ ਘੁੰਮਣ, ਜੁਆਇੰਟ ਸੈਕਟਰੀ ਸੌਰਵ ਸ਼ਰਮਾ, ਖਜ਼ਾਨਚੀ ਰਾਕੇਸ਼ ਸ਼ਰਮਾ ਆਦਿ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੁਰਗਿਆਣਾ ਕਮੇਟੀ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਗਲੀ ਖ਼ਬਰ ਹਾਈਕੋਰਟ ਵਲੋਂ ਫੀਸ ਅਧਿਆਦੇਸ਼ ਦੇ ਮਹੱਤਵਪੂਰਨ ਪ੍ਰਬੰਧ ’ਤੇ ਅੰਤਰਿਮ ਰੋਕ ਦਾ ਰਾਸਾ ਵਲੋਂ ਸਵਾਗਤ
Ad Position 24
No active advertisement