05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਅਤੇ ਅਫ਼ਸਰ ਐਸੋਸੀਏਸ਼ਨ ਵਲੋਂ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ

ਅੰਮ੍ਰਿਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ, ਸਕੱਤਰ ਰਜਿੰਦਰ ਸਿੰਘ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ, ਸਕੱਤਰ ਸਨਦੀਪ ਸੂਦ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਮਹਿੰਗਾਈ ਭੱਤੇ (ਡੀ. ਏ.)

Ad Position 21
No active advertisement
ਅਜੀਤ ਡੈਸਕ 05-08-2026
ਅੰਮ੍ਰਿਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ, ਸਕੱਤਰ ਰਜਿੰਦਰ ਸਿੰਘ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ, ਸਕੱਤਰ ਸਨਦੀਪ ਸੂਦ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਮਹਿੰਗਾਈ ਭੱਤੇ (ਡੀ. ਏ.) ਸੰਬੰਧੀ ਮੁਲਾਜ਼ਮਾਂ ਦੇ ਹੱਕ ਵਿਚ ਦਿੱਤੇ ਗਏ ਇਤਿਹਾਸਕ ਫ਼ੈਸਲੇ ਦਾ ਭਰਪੂਰ ਸਵਾਗਤ ਕੀਤਾ ਹੈ। ਆਗੂਆਂ ਨੇ ਕਿਹਾ ਕਿ ਇਹ ਫ਼ੈਸਲਾ ਸਮੂਹ ਮੁਲਾਜ਼ਮ ਵਰਗ ਦੀ ਲੰਬੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਲੜਾਈ ਦੀ ਜਿੱਤ ਹੈ। ਇਸ ਮੌਕੇ ਉਨ੍ਹਾਂ ਮੁਲਾਜ਼ਮ/ਪੈਨਸ਼ਨ ਸਾਂਝਾ ਫਰੰਟ ਦੇ ਸਮੂਹ ਆਗੂਆਂ ਅਤੇ ਸਾਰੇ ਸੰਘਰਸ਼ਸ਼ੀਲ ਮੁਲਾਜ਼ਮਾਂ ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਏਕਤਾ, ਦ੍ਰਿੜਤਾ ਅਤੇ ਲਗਾਤਾਰ ਸੰਘਰਸ਼ ਰਾਹੀਂ ਇਸ ਮਾਮਲੇ ਨੂੰ ਅੰਤ ਤੱਕ ਪਹੁੰਚਾਇਆ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਗੱਲ ਹੈ ਕਿ ਸਰਕਾਰ ਨੇ ਆਪਣੇ ਹੀ ਮੁਲਾਜ਼ਮਾਂ ਨਾਲ ਇਨਸਾਫ਼ ਕਰਨ ਦੀ ਬਜਾਏ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਅਦਾਲਤਾਂ ਦੇ ਦਰਵਾਜ਼ੇ ਖੜਕਾਉਣ ਲਈ ਮਜਬੂਰ ਕੀਤਾ। ਹਰਦੀਪ ਸਿੰਘ ਨਾਗਰਾ ਅਤੇ ਮਨਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਮੁਲਾਜ਼ਮ ਅਤੇ ਅਫ਼ਸਰ ਕਿਸੇ ਵੀ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ । ਉਨ੍ਹਾਂ ਦੇ ਜਾਇਜ਼ ਹੱਕਾਂ ਨੂੰ ਅਦਾਲਤਾਂ ‘ਚ ਚੁਣੌਤੀ ਦੇਣ ਦੀ ਬਜਾਏ ਸਮੇਂ ਸਿਰ ਲਾਗੂ ਕੀਤਾ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕ ਮਸਲਾ : ਅੰਮ੍ਰਿਤਸਰ ’ਚ ਨਾਜਾਇਜ਼ ਕਬਜ਼ਿਆਂ ਦੀ ਮਾਰ ਹੇਠ ਸਰਵਿਸ ਲਾਈਨਾਂ * ਆਵਾਜਾਈ ’ਚ ਪੈ ਰਿਹਾ ਵਿਘਨ, ਨਿਗਮ ਦੀ ਮੁ... ਅਗਲੀ ਖ਼ਬਰ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਇਲਾਕਿਆਂ ’ਚ ਪਿਆ ਭਾਰੀ ਮੀਂਹ
Ad Position 24
No active advertisement