05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਕਾਰਨ ਜੀ.ਐੱਸ.ਟੀ. ’ਚ 20% ਦਾ ਵਾਧਾ-ਧੰਜਲ

ਅੰਮ੍ਰਿਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2026-27 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਪੰਜਾਬ ‘ਚ ਜੀ.

Ad Position 21
No active advertisement
ਅਜੀਤ ਡੈਸਕ 05-08-2026
ਅੰਮ੍ਰਿਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2026-27 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਪੰਜਾਬ ‘ਚ ਜੀ. ਐੱਸ. ਟੀ. ਇਕੱਠਾ ਕਰਨ ‘ਚ 20 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਸੂਬੇ ਦੀ ਮਜ਼ਬੂਤ ਹੋ ਰਹੀ ਆਰਥਿਕਤਾ ਅਤੇ ਮਾਨ ਸਰਕਾਰ ਦੀਆਂ ਪਾਰਦਰਸ਼ੀ ਤੇ ਇਮਾਨਦਾਰ ਨੀਤੀਆਂ ਦਾ ਪ੍ਰਤੱਖ ਸਬੂਤ ਹੈ। ਧੰਜਲ ਨੇ ਦੱਸਿਆ ਕਿ ਇਸ ਸਾਲ ਪਹਿਲੇ ਚਾਰ ਮਹੀਨਿਆਂ ‘ਚ 10,447.9 ਕਰੋੜ ਦਾ ਜੀ. ਐੱਸ. ਟੀ. ਇਕੱਠਾ ਹੋਇਆ ਹੈ, ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਇਹ ਅੰਕੜਾ 8,708.48 ਕਰੋੜ ਸੀ। ਉਨ੍ਹਾਂ ਕਿਹਾ ਕਿ ਇਹ ਵਾਧਾ ਦਰਸਾਉਂਦਾ ਹੈ ਕਿ ਪੰਜਾਬ ‘ਚ ਵਪਾਰਕ ਸਰਗਰਮੀਆਂ ਲਗਾਤਾਰ ਵਧ ਰਹੀਆਂ ਹਨ ਅਤੇ ਟੈਕਸ ਪ੍ਰਣਾਲੀ ‘ਚ ਪਾਰਦਰਸ਼ਤਾ ਅਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਆਫ ਐਜੂਕੇਸ਼ਨ ਵਿਖੇ ਸਰਵਾਈਕਲ ਕੈਂਸਰ ਦੀ ਰੋਕਥਾਮ ਬਾਰੇ ਲੈਕਚਰ ਅਗਲੀ ਖ਼ਬਰ ਲੋਕ ਮਸਲਾ : ਅੰਮ੍ਰਿਤਸਰ ’ਚ ਨਾਜਾਇਜ਼ ਕਬਜ਼ਿਆਂ ਦੀ ਮਾਰ ਹੇਠ ਸਰਵਿਸ ਲਾਈਨਾਂ * ਆਵਾਜਾਈ ’ਚ ਪੈ ਰਿਹਾ ਵਿਘਨ, ਨਿਗਮ ਦੀ ਮੁ...
Ad Position 24
No active advertisement