05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪ੍ਰਿੰ: ਕਿਰਨਦੀਪ ਨੇ ਸ੍ਰੀ ਗੁਰੂ ਨਾਨਕ ਗਰਲਜ ਸਕੂਲ ਵਿਖੇ ਆਪਣਾ ਅਹੁਦਾ ਸੰਭਾਲਿਆ

ਅੰਮ੍ਰਿਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਨਾਨਕ ਗਰਲਜ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਦੇ ਨਵਨਿਯੁਕਤ ਪ੍ਰਿੰਸੀਪਲ ਕਿਰਨਦੀਪ ਨੇ ਆਪਣਾ ਅਹੁਦਾ ਸੰਭਾਲ ਲਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.

Ad Position 21
No active advertisement
ਅਜੀਤ ਡੈਸਕ 05-08-2026
ਅੰਮ੍ਰਿਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਨਾਨਕ ਗਰਲਜ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਦੇ ਨਵਨਿਯੁਕਤ ਪ੍ਰਿੰਸੀਪਲ ਕਿਰਨਦੀਪ ਨੇ ਆਪਣਾ ਅਹੁਦਾ ਸੰਭਾਲ ਲਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ. ਐੱਸ. ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਹਾਇਕ ਡਾਇਰੈਕਟਰ ਵਿੱਦਿਆ ਬੀਬੀ ਸਤਵੰਤ ਕੌਰ ਸੈਕਟਰੀ ਐਜੂਕੇਸ਼ਨ, ਗੁਰਦਿਆਲ ਸਿੰਘ, ਸ਼ਹਿਬਾਜ ਸਿੰਘ ਪੀ. ਏ. ਪ੍ਰਧਾਨ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਪ੍ਰਿੰ: ਕਿਰਨਦੀਪ ਨੂੰ ਮੁਬਾਰਕਬਾਦ ਦਿੰਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਿੰ: ਕਿਰਨਦੀਪ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਨਸੀਬ ਸਮਝਦੇ ਹਨ ਕਿ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰੇ ‘ਚ ਬਤੌਰ ਪ੍ਰਿੰਸੀਪਲ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸ ਤੋਂ ਪਹਿਲਾਂ ਉਹ 29 ਸਾਲਾਂ ਤੋਂ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਅੰਮ੍ਰਿਤਸਰ ਅਤੇ ਗੁਰੂ ਨਾਨਕ ਗਰਲਜ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਵਿਖੇ ਸੀਨੀਅਰ ਏਡਿਡ ਸਾਇੰਸ ਅਧਿਆਪਕਾਂ ਵਜੋਂ ਆਪਣੀਆ ਸੇਵਾਵਾਂ ਨਿਭਾਅ ਰਹੇ ਸਨ।
Ad Position 22
No active advertisement
ਪਿਛਲੀ ਖ਼ਬਰ ਦੜਬਾ ਵਿਖੇ ਪੰਜ ਦਰਜਨ ਤੋਂ ਵੱਧ ਪਰਿਵਾਰ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਯੂਨਿਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement