ਸਰਬਜੋਤ ਸਿੰਘ ਧੰਜਲ, ਕਰਮਜੀਤ ਸਿੰਘ ਰਿੰਟੂ।
ਨੋਟੀਫਿਕੇਸ਼ਨ ਦੀ ਉਡੀਕ ’ਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੀ ਕੁਰਸੀ
ਰਿੰਟੂ ਨੂੰ ਹਟਾ ਕੇ ਸਰਬਜੋਤ ਸਿੰਘ ਧੰਜਲ ਨੂੰ ਲਗਾਇਆ ਸੀ ਚੇਅਰਮੈਨ
ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀਆਂ ਗਈਆਂ ਨਿਯੁਕਤੀ ਦੇ ਤਹਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰਬਜੋਤ ਸਿੰਘ ਧੰਜਲ ਨੂੰ ਲਗਪਗ 3 ਹਫਤੇ ਪਹਿਲਾਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦਾ ਚੇਅਰਮੈਨ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ, ਪਰ 21 ਦਿਨਾਂ ਤੋਂ ਵਧੇਰੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਇਸ ਸੰਬੰਧੀ ਸਰਕਾਰ ਵਲੋਂ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਅਜਿਹੇ ‘ਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੀ ਕੁਰਸੀ ਜਿਥੇ ਖਾਲੀ ਪਈ ਹੋਈ ਹੈ ਉਥੇ ਹੀ ਕਈ ਪ੍ਰਕਾਰ ਦੀਆਂ ਚਰਚਾਵਾਂ ਦਾ ਬਾਜ਼ਾਰ ਵੀ ਗਰਮ ਹੈ ।
ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀਆਂ ਗਈਆਂ ਨਿਯੁਕਤੀ ਦੇ ਤਹਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰਬਜੋਤ ਸਿੰਘ ਧੰਜਲ ਨੂੰ ਲਗਪਗ 3 ਹਫਤੇ ਪਹਿਲਾਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦਾ ਚੇਅਰਮੈਨ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ, ਪਰ 21 ਦਿਨਾਂ ਤੋਂ ਵਧੇਰੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਇਸ ਸੰਬੰਧੀ ਸਰਕਾਰ ਵਲੋਂ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਅਜਿਹੇ ‘ਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੀ ਕੁਰਸੀ ਜਿਥੇ ਖਾਲੀ ਪਈ ਹੋਈ ਹੈ ਉਥੇ ਹੀ ਕਈ ਪ੍ਰਕਾਰ ਦੀਆਂ ਚਰਚਾਵਾਂ ਦਾ ਬਾਜ਼ਾਰ ਵੀ ਗਰਮ ਹੈ । ਸਰਬਜੋਤ ਸਿੰਘ ਧੰਜਲ ਦਾ ਨਾਂਅ ਐਲਾਨ ਹੋਣ ਤੋਂ ਪਹਿਲਾਂ ਕਰਮਜੀਤ ਸਿੰਘ ਰਿੰਟੂ ਬਤੌਰ ਚੇਅਰਮੈਨ ਨਗਰ ਸੁਧਾਰ ਟਰੱਸਟ ਦੀ ਜਿੰਮੇਵਾਰ ਨਿਭਾਅ ਰਹੇ ਸਨ, ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਦੇ ਹਲਕਾ ਉੱਤਰੀ ਦਾ ਇੰਚਾਰਜ ਵੀ ਲਗਾਇਆ ਹੋਇਆ ਹੈ। ਅਜੇ ਤੱਕ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ ਇਹ ਚਰਚਾ ਚੱਲ ਰਹੀ ਹੈ ਪੰਜਾਬ ਸਰਕਾਰ ਵਲੋਂ ਕੀਤੀ ਗਈ ਉਕਤ ਨਿਯੁਕਤੀ ‘ਚ ਨਾਂਅ ਦੀ ਤਬਦੀਲੀ ਕੀਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਚੇਅਰਮੈਨੀ ਤੋਂ ਹਟਾਉਣ ਕਾਰਨ ਕਰਮਜੀਤ ਸਿੰਘ ਰਿੰਟੂ ਨਾਰਾਜ਼ ਚੱਲ ਰਹੇ ਹਨ, ਜਿਨ੍ਹਾਂ ਨੂੰ ਮਨਾਉਣ ਲਈ ਇਸ ਫ਼ੈਸਲੇ ‘ਤੇ ਮੁੜ ਨਜਰਸਾਨੀ ਕੀਤੀ ਜਾ ਰਹੀ ਹੈ ਪਰ ਅਜਿਹੇ ‘ਚ ਸਰਬਜੋਤ ਸਿੰਘ ਧੰਜਲ ਨੂੰ ਕੋਈ ਹੋਰ ਚੇਅਰਮੈਨੀ ਜਾਂ ਅਹੁਦਾ ਦਿੱਤਾ ਜਾ ਸਕਦਾ ਹੈ, ਹਾਲਾਂਕਿ ਸਰਬਜੋਤ ਸਿੰਘ ਇਸ ਵੇਲੇ ਜ਼ਿਲ੍ਹਾ ਪ੍ਰਧਾਨ ਸਮੇਤ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦਾ ਡਾਇਰੈਕਟਰ ਵਜੋਂ ਆਪਣੀ ਜਿੰਮੇਵਾਰੀ ਨਿਭਾਅ ਰਹੇ ਹਨ। ਧੰਜਲ ਨੂੰ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਦ ਲਗਾਤਾਰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ ਪਰ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਰਕੇ ਸਮਰਥਕਾਂ ‘ਚ ਮਾਯੂਸੀ ਦੇਖਣ ਨੂੰ ਮਿਲ ਰਹੀ ਹੈ।