ਸ਼ਹੀਦ ਭਾਈ ਖਾਲੜਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ‘ਫਖ਼ਰ-ਏ-ਕੌਮ’ ਐਵਾਰਡ ਦਿੱਤਾ ਜਾਵੇ-ਸੋਢੀ
ਅੰਮ੍ਰਿਤਸਰ, 5 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਬੁਲਾਰੇ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਹੈ ਕਿ 1990 ਦੇ ਦਹਾਕੇ ਵਿਚ ਮਨੁੱਖੀ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਅਦੁੱਤੀ ਘਾਲਣਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਤੀ ਮਹਾਨ ਸ਼ਹਾਦਤ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ‘ਫਖ਼ਰ-ਏ-ਕੌਮ’ ਐਵਾਰਡ ਦਿੱਤਾ ਜਾਵੇ । ਪਾਰਟੀ ਦੇ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵਲੋਂ ਜਾਰੀ ਬਿਆਨ ਵਿਚ ਸ: ਸੋਢੀ ਨੇ ਕਿਹਾ ਕਿ ਪੰਜਾਬ ਅੰਦਰ ਬੇਗੁਨਾਹ ਸਿੱਖ ਨੌਜਵਾਨਾਂ ਦੇ ਖ਼ੂਨ ਦੀ ਹੋਲੀ ਖੇਡੀ ਗਈ ਅਤੇ ਇਹ ਭਿਆਨਕ ਦੌਰ 1995 ਤੱਕ ਨਿਰੰਤਰ ਜਾਰੀ ਰਿਹਾ।
ਅੰਮ੍ਰਿਤਸਰ, 5 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਬੁਲਾਰੇ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਹੈ ਕਿ 1990 ਦੇ ਦਹਾਕੇ ਵਿਚ ਮਨੁੱਖੀ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਅਦੁੱਤੀ ਘਾਲਣਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਤੀ ਮਹਾਨ ਸ਼ਹਾਦਤ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ‘ਫਖ਼ਰ-ਏ-ਕੌਮ’ ਐਵਾਰਡ ਦਿੱਤਾ ਜਾਵੇ । ਪਾਰਟੀ ਦੇ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵਲੋਂ ਜਾਰੀ ਬਿਆਨ ਵਿਚ ਸ: ਸੋਢੀ ਨੇ ਕਿਹਾ ਕਿ ਪੰਜਾਬ ਅੰਦਰ ਬੇਗੁਨਾਹ ਸਿੱਖ ਨੌਜਵਾਨਾਂ ਦੇ ਖ਼ੂਨ ਦੀ ਹੋਲੀ ਖੇਡੀ ਗਈ ਅਤੇ ਇਹ ਭਿਆਨਕ ਦੌਰ 1995 ਤੱਕ ਨਿਰੰਤਰ ਜਾਰੀ ਰਿਹਾ। ਅਜਿਹੇ ਅਤਿ-ਡਰਾਉਣੇ ਅਤੇ ਖ਼ੌਫ਼ਨਾਕ ਮਾਹੌਲ ਵਿਚ ਭਾਈ ਖਾਲੜਾ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਮਨੁੱਖੀ ਹੱਕਾਂ ਦੀ ਲੜਾਈ ਲਈ ਬੀੜਾ ਚੁੱਕਿਆ । ਭਾਈ ਸੋਢੀ ਨੇ ਆਖਿਆ ਕਿ ਭਾਈ ਜਸਵੰਤ ਸਿੰਘ ਖਾਲੜਾ ਵਰਗੇ ਮਹਾਨ ਯੋਧੇ ਦੀ ਮਨੁੱਖੀ ਅਧਿਕਾਰਾਂ ਲਈ ਦਿੱਤੀ ਵੱਡੀ ਸ਼ਹਾਦਤ ਨੂੰ ਦੇਖਦਿਆਂ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਸ਼ਹੀਦ ਖਾਲੜਾ ਦੀ ਘਾਲਣਾ ਨੂੰ ਸਤਿਕਾਰ ਦਿੰਦਿਆਂ ਉਨ੍ਹਾਂ ਨੂੰ ‘ਫਖ਼ਰ-ਏ-ਕੌਮ’ ਅਵਾਰਡ ਨਾਲ ਸਨਮਾਨਿਤ ਕਰਨ ।